17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਨਗਰ ਪੰਚਾਇਤ ਮੱਖੂ ਵਲੋਂ ਸਫ਼ਾਈ ਕਰਮਚਾਰੀਆਂ ਨੂੰ ਸਿਹਤ ਬੀਮਾ ਦੇ ਫਾਰਮ ਵੰਡੇ

Ad Position 21
No active advertisement
ਅਜੀਤ ਡੈਸਕ 07-05-2026
ਮੱਖੂ, 6 ਮਈ (ਵਰਿੰਦਰ ਮਨਚੰਦਾ)-ਨਗਰ ਪੰਚਾਇਤ ਮੱਖੂ ਦੇ ਪ੍ਰਧਾਨ ਨਰਿੰਦਰ ਮੋਹਨ ਕਟਾਰੀਆ ਵਲੋਂ ਪੰਜਾਬ ਸਰਕਾਰ ਦੁਆਰਾ ਸਫ਼ਾਈ ਕਰਮਚਾਰੀਆਂ ਨੂੰ ਸਿਹਤ ਬੀਮਾ ਅਤੇ ਦੁਰਘਟਨਾ ਬੀਮੇ ਦੇ ਫਾਰਮ ਵੰਡੇ ਗਏ | ਇਸ ਮੌਕੇ ਪ੍ਰਧਾਨ ਨਰਿੰਦਰ ਮੋਹਨ ਕਟਾਰੀਆ ਨੇ ਕਿਹਾ ਕਿ ਇਸ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਕੰਮ ਦੌਰਾਨ ਕਿਸੇ ਵੀ ਅਣਸੁਖਾਵੀਂ ਘਟਨਾ ਜਿਵੇਂ ਮੌਤ ਜਾਂ ਅਪੰਗਤਾ ਦੀ ਸੂਰਤ ਵਿਚ ਕਰਮਚਾਰੀਆਂ ਦੇ ਪਰਿਵਾਰ ਨੂੰ ਆਰਥਿਕ ਸਹਾਇਤਾ ਮਿਲ ਸਕੇ | ਉਨ੍ਹਾਂ ਕਿਹਾ ਕਿ ਇਹ ਕਦਮ ਸਫ਼ਾਈ ਸੇਵਕਾਂ ਨੂੰ ਕੰਮ ਵਾਲੀ ਥਾਂ 'ਤੇ ਬਿਹਤਰ ਸੁਰੱਖਿਆ ਅਤੇ ਸਨਮਾਨਜਨਕ ਜੀਵਨ ਜਿਊਣ ਵਿਚ ਮਦਦ ਕਰੇਗਾ | ਪ੍ਰਧਾਨ ਕਟਾਰੀਆ ਨੇ ਕਿਹਾ ਕਿ ਸਫ਼ਾਈ ਕਰਮਚਾਰੀਆਂ ਨੂੰ ਵਰਦੀਆਂ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਵੀ ਜਲਦ ਪ੍ਰਦਾਨ ਕੀਤੀਆਂ ਜਾਣਗੀਆਂ | ਇਸ ਮੌਕੇ ਕੌਂਸਲਰ ਗੁਰਜੰਟ ਸਿੰਘ, ਕੌਂਸਲਰ ਦਵਿੰਦਰ ਸਿੰਘ ਬੱਬੂ, ਕੌਂਸਲਰ ਹੀਰਾ ਸਿੰਘ, ਮੈਡਮ ਸਵਿਤਾ ਬਜਾਜ, ਸੈਨੇਟਰੀ ਕਲਰਕ ਰਾਜ ਕਮਲ, ਗੁਰਪ੍ਰੀਤ ਸਿੰਘ ਗੋਰਾ, ਬਲਵਿੰਦਰ ਸਿੰਘ ਸੋਨੂੰ, ਹਰਪ੍ਰੀਤ ਸਿੰਘ, ਹੀਰਾ ਸਿੰਘ ਅਤੇ ਹੋਰ ਸਟਾਫ਼ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਚੂਰਾ ਪੋਸਤ ਬਰਾਮਦਗੀ ਮਾਮਲੇ ਵਿਚੋਂ ਟਰੱਕ ਮਾਲਕ ਬਰੀ ਅਗਲੀ ਖ਼ਬਰ ਟਿਕਟ ਚੈਕਿੰਗ ਸਟਾਫ਼ ਦੀ ਚੌਕਸੀ ਸਦਕਾ 6 ਬੱਚੇ ਪਰਿਵਾਰਾਂ ਨਾਲ ਮਿਲੇ
Ad Position 24