17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਸਫ਼ਾਈ ਸੇਵਕਾਂ ਵਲੋਂ ਅਣਮਿੱਥੇ ਸਮੇਂ ਲਈ ਕੰਮ ਛੋੜ ਹੜਤਾਲ ਸ਼ੁਰੂ

Ad Position 21
No active advertisement
ਅਜੀਤ ਡੈਸਕ 07-05-2026
ਮੁੱਦਕੀ, 6 ਮਈ (ਭਾਰਤ ਭੂਸ਼ਨ ਅਗਰਵਾਲ)-ਆਊਟਸੋਰਸ ਕੱਚੇ ਕਾਮਿਆਂ ਨੂੰ ਪੱਕੇ ਕਰਨ, ਪੁਰਾਣੀ ਪੈਨਸ਼ਨ ਬਹਾਲੀ, ਤਨਖ਼ਾਹਾਂ 'ਚ ਵਾਧਾ ਅਤੇ ਠੇਕੇਦਾਰੀ ਸਿਸਟਮ ਪ੍ਰਣਾਲੀ ਬੰਦ ਕਰਨ ਦੀ ਮੰਗ ਨੂੰ ਲੈ ਕੇ ਸਫ਼ਾਈ ਕਾਮਿਆਂ ਨੇ ਸੂਬੇ ਦੀ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹਦਿਆਂ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕਰ ਦਿੱਤੀ ਹੈ | ਕਸਬੇ ਅੰਦਰ ਸਫ਼ਾਈ ਦਾ ਕੰਮ ਛੱਡ ਕੇ ਨਗਰ ਪੰਚਾਇਤ ਦਫ਼ਤਰ ਸਾਹਮਣੇ ਧਰਨਾ ਦੇ ਕੇ ਨਾਅਰੇਬਾਜ਼ੀ ਕੀਤੀ | ਇਸ ਮੌਕੇ ਸਫ਼ਾਈ ਸੇਵਕ ਯੂਨੀਅਨ ਦੇ ਪ੍ਰਧਾਨ ਦੀਪ ਕੁਮਾਰ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਵਿਚ ਆਊਟਸੋਰਸ ਪ੍ਰਣਾਲੀ ਰਾਹੀਂ ਸੇਵਾਵਾਂ ਨਿਭਾਅ ਰਹੇ ਸਫ਼ਾਈ ਸੇਵਕਾਂ ਅਤੇ ਹੋਰਨਾਂ ਕਾਮਿਆਂ ਨੂੰ ਰੈਗੂਲਰ ਕੀਤਾ ਜਾਵੇਗਾ, ਲੇਕਿਨ ਸਾਢੇ ਚਾਰ ਸਾਲ ਦੇ ਕਾਰਜਕਾਲ ਦੌਰਾਨ ਮੁੱਖ ਮੰਤਰੀ ਦਾ ਹਰਾ ਪੈੱਨ ਇੰਨਾ ਕਾਮਿਆਂ ਨੂੰ ਰੈਗੂਲਰ ਕਰਨ ਲਈ ਨਹੀਂ ਚੱਲਿਆ | ਉਨ੍ਹਾਂ ਕਿਹਾ ਕਿ ਸੂਬੇ ਦੀ ਸਰਕਾਰ ਨੇ ਮੁਲਾਜ਼ਮਾਂ ਦੇ ਹਿੱਤਾਂ ਨੂੰ ਅਣਗੌਲਿਆਂ ਕੀਤਾ ਹੈ | ਜਿਸ ਦਾ ਖ਼ਮਿਆਜ਼ਾ ਆਉਣ ਵਾਲੀਆਂ ਚੋਣਾਂ ਵਿਚ ਭੁਗਤਣਾ ਪਵੇਗਾ | ਯੂਨੀਅਨ ਆਗੂਆਂ ਨੇ ਚਿਤਾਵਨੀ ਭਰੇ ਲਹਿਜ਼ੇ ਵਿਚ ਕਿਹਾ ਕਿ ਜਦੋਂ ਤੱਕ ਸਰਕਾਰ ਆਊਟਸੋਰਸ ਕਾਮਿਆਂ ਨੂੰ ਪੱਕੇ ਨਹੀਂ ਕਰਦੀ, ਉਦੋਂ ਤੱਕ ਹੜਤਾਲ ਜਾਰੀ ਰਹੇਗਾ | ਉਨ੍ਹਾਂ ਆਖਿਆ ਕਿ ਸੂਬਾ ਸਰਕਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਵਿਚ ਨਾਕਾਮ ਰਹੀ ਹੈ | ਸਫ਼ਾਈ ਸੇਵਕਾਂ ਦੀ ਹੜਤਾਲ ਕਾਰਨ ਅੱਜ ਕਸਬੇ ਅੰਦਰ ਸਫ਼ਾਈ ਨਾ ਹੋਣ ਕਾਰਨ ਕੂੜਾ ਸੜਕਾਂ 'ਤੇ ਖਿੱਲਰਦਾ ਦਿਖਾਈ ਦਿੱਤਾ | ਇਸ ਮੌਕੇ ਅੰਗਰੇਜ਼ ਸਿੰਘ, ਸਤਪਾਲ, ਰਮੇਸ਼, ਸੁਰੇਸ਼, ਸੁਨੀਲ ਕੁਮਾਰ, ਦੀਪਕ, ਸੁਨੀਲ, ਗੁਰਪ੍ਰੀਤ, ਅਸ਼ੋਕ ਕੁਮਾਰ, ਮੁਲਖ ਰਾਜ, ਨੀਲੂ ਰਾਮ, ਪੱਪੂ, ਜਸਕਰਨ ਸਿੰਘ, ਮੰਗਲ ਸਿੰਘ, ਰਾਹੁਲ, ਰਾਜੇਸ਼, ਅਕਾਸ਼ਦੀਪ ਕੁਮਾਰ, ਤਰਸੇਮ ਸਿੰਘ, ਵਿੱਕੀ, ਗੁਰਮੇਲ ਸਿੰਘ, ਗੋਗੀ ਰਾਣੀ, ਪ੍ਰੀਤੀ, ਸਾਜਨਾ, ਮੀਰਾ, ਵੀਨਾ, ਰਜਨੀ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਆਦਰਸ਼ ਸਕੂਲ ਅਧਿਆਪਕਾਂ ਦੇ ਮਸਲੇ ਨੂੰ ਲੈ ਕੇ ਵਿਧਾਇਕ ਕਟਾਰੀਆ ਨੂੰ ਮੰਗ-ਪੱਤਰ ਸੌਂਪਿਆ ਅਗਲੀ ਖ਼ਬਰ ਵਿਧਾਇਕ ਕਟਾਰੀਆ ਵਲੋਂ ਜਿਸ ਵਾਰਡ 'ਚੋਂ ਵੀ ਟਿਕਟ ਦਿੱਤੀ ਗਈ ਚੋਣ ਲੜਾਂਗਾ- ਢਿੱਲੋਂ
Ad Position 24