17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਆਦਰਸ਼ ਸਕੂਲ ਅਧਿਆਪਕਾਂ ਦੇ ਮਸਲੇ ਨੂੰ ਲੈ ਕੇ ਵਿਧਾਇਕ ਕਟਾਰੀਆ ਨੂੰ ਮੰਗ-ਪੱਤਰ ਸੌਂਪਿਆ

Ad Position 21
No active advertisement
ਅਜੀਤ ਡੈਸਕ 07-05-2026
ਤਲਵੰਡੀ ਭਾਈ, 6 ਮਈ (ਕੁਲਜਿੰਦਰ ਸਿੰਘ ਗਿੱਲ)-ਆਦਰਸ਼ ਸਕੂਲ ਅਧਿਆਪਕਾਂ ਦੇ ਰਹੇ ਆਰਥਿਕ ਸ਼ੋਸ਼ਣ ਨੂੰ ਰੋਕਣ ਦੀ ਮੰਗ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ (ਤੋਤੇਵਾਲਾ) ਅਤੇ ਆਦਰਸ਼ ਸਕੂਲ ਹਰਦਾਸਾ ਦੇ ਅਧਿਆਪਕਾਂ ਵਲੋਂ ਜ਼ੀਰਾ ਦੇ ਵਿਧਾਇਕ ਨਰੇਸ਼ ਕਟਾਰੀਆ ਨੂੰ ਮੁੱਖ ਮੰਤਰੀ ਪੰਜਾਬ ਲਈ ਮੰਗ ਪੱਤਰ ਸੌਂਪਿਆ ਗਿਆ | ਇਸ ਸਬੰਧੀ ਅੱਜ ਭਾਰਤੀ ਕਿਸਾਨ ਯੂਨੀਅਨ ਤੋਤਵਾਲ ਦੇ ਕੋਰ ਕਮੇਟੀ ਮੈਂਬਰ ਕੁਲਬੀਰ ਸਿੰਘ ਕੰਗ, ਆਦਰਸ਼ ਸਕੂਲ ਹਰਦਾਸਾ ਦੇ ਅਧਿਆਪਕ ਸੁਖਦੀਪ ਕੌਰ, ਪਵਨ ਕੁਮਾਰ, ਸਿਮਰਜੀਤ ਸਿੰਘ, ਕੁਲਵਿੰਦਰ ਕੌਰ, ਦੀਪਿਕਾ ਰਾਣੀ ਦੇ ਆਧਾਰਿਤ ਵਫ਼ਦ ਅੱਜ ਹਲਕਾ ਜ਼ੀਰਾ ਦੇ ਵਿਧਾਇਕ ਨਰੇਸ਼ ਕਟਾਰੀਆ ਨੂੰ ਮਿਲਿਆ | ਇਸ ਸਮੇਂ ਵਫ਼ਦ ਵਲੋਂ ਵਿਧਾਇਕ ਕਟਾਰੀਆ ਨੂੰ ਮੁੱਖ ਮੰਤਰੀ ਪੰਜਾਬ ਦੇ ਨਾਂਅ ਮੰਗ ਪੱਤਰ ਸੌਂਪਦੇ ਅਪੀਲ ਕੀਤੀ ਗਈ ਮੁੱਖ ਮੰਤਰੀ ਭਗਵੰਤ ਮਾਨ ਕੱਲ੍ਹ ਜ਼ੀਰਾ ਵਿਖੇ ਪੁੱਜ ਰਹੇ ਹਨ ਅਤੇ ਇਹ ਮੰਗ ਪੱਤਰ ਉਨ੍ਹਾਂ ਨੂੰ ਸੌਂਪ ਦੇ ਅਧਿਆਪਕਾਂ ਦੇ ਮਸਲੇ ਦਾ ਹੱਲ ਕਰਵਾਇਆ ਜਾਵੇ | ਵਫ਼ਦ ਨੇ ਦੱਸਿਆ ਕਿ ਆਦਰਸ਼ ਸਕੂਲ ਦੇ ਅਧਿਆਪਕ ਲੰਬੇ ਸਮੇਂ ਤੋਂ ਬੇਹੱਦ ਘੱਟ ਤਨਖ਼ਾਹ ਤੇ ਅਧਿਆਪਨ ਸੇਵਾਵਾਂ ਨਿਭਾਅ ਰਹੇ ਹਨ ਅਤੇ ਸਰਕਾਰ ਵਲੋਂ ਉਨ੍ਹਾਂ ਦਾ ਲੰਬੇ ਸਮੇਂ ਆਰਥਿਕ ਸ਼ੋਸ਼ਣ ਕੀਤਾ ਜਾ ਰਿਹਾ ਹੈ ਜਦਕਿ ਲੰਬੇ ਸਮੇਂ ਤੋਂ ਇਹ ਸੇਵਾਵਾਂ ਨਿਭਾਉਣ ਕਰਕੇ ਅਧਿਆਪਕ ਕੋਈ ਹੋਰ ਨੌਕਰੀ ਜਾਂ ਕਾਰੋਬਾਰ ਕਰਨ ਤੋਂ ਅਸਮਰਥ ਹੋ ਗਏ ਹਨ | ਆਪਣੇ ਭਵਿੱਖ ਦੀ ਚਿੰਤਾ ਅਤੇ ਆਰਥਿਕ ਤੰਗੀ ਕਾਰਨ ਅਧਿਆਪਕਾਂ ਨੂੰ ਮਾਨਸਿਕ ਪ੍ਰੇਸ਼ਾਨੀ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ |
Ad Position 22
No active advertisement
ਪਿਛਲੀ ਖ਼ਬਰ ਸੰਸਥਾ ਫ਼ਿਰੋਜ਼ਪੁਰ ਫਾਊਾਡੇਸ਼ਨ ਵਲੋਂ ਲੰਗਰ ਸੇਵਾ ਲਈ ਨਵੀਂ ਈ-ਰਿਕਸ਼ਾ ਦੀ ਸ਼ੁਰੂਆਤ ਅਗਲੀ ਖ਼ਬਰ ਸਫ਼ਾਈ ਸੇਵਕਾਂ ਵਲੋਂ ਅਣਮਿੱਥੇ ਸਮੇਂ ਲਈ ਕੰਮ ਛੋੜ ਹੜਤਾਲ ਸ਼ੁਰੂ
Ad Position 24