17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਸੰਸਥਾ ਫ਼ਿਰੋਜ਼ਪੁਰ ਫਾਊਾਡੇਸ਼ਨ ਵਲੋਂ ਲੰਗਰ ਸੇਵਾ ਲਈ ਨਵੀਂ ਈ-ਰਿਕਸ਼ਾ ਦੀ ਸ਼ੁਰੂਆਤ

Ad Position 21
No active advertisement
ਅਜੀਤ ਡੈਸਕ 07-05-2026
ਫ਼ਿਰੋਜ਼ਪੁਰ, 6 ਮਈ (ਕੁਲਬੀਰ ਸਿੰਘ ਸੋਢੀ)-ਫ਼ਿਰੋਜ਼ਪੁਰ ਅੰਦਰ ਲੰਬੇ ਸਮੇਂ ਤੋਂ ਗ਼ਰੀਬ ਲੋਕਾਂ ਨੂੰ ਲੰਗਰ ਖਵਾਉਣ ਦਾ ਉਪਰਾਲਾ ਕਰਨ ਵਾਲੀ ਸਮਾਜ ਸੇਵੀ ਸੰਸਥਾ ਫ਼ਿਰੋਜ਼ਪੁਰ ਫਾਊਾਡੇਸ਼ਨ ਕਿਸੇ ਪਹਿਚਾਣ ਦੀ ਮੁਹਤਾਜ ਨਹੀਂ ਹੈ | ਜਿਸ ਵਲੋਂ ਲਗਾਤਾਰ ਇਹ ਸੇਵਾ ਨਿਰੰਤਰ ਚਲਾਈ ਜਾ ਰਹੀ ਹੈ | ਇੱਥੋਂ ਤੱਕ ਕਿ ਸੰਸਥਾ ਵਲੋਂ ਗ਼ਰੀਬ ਲੋਕਾਂ ਦੀ ਮਦਦ ਨੇ ਨਾਲ ਵਿਦਿਆਰਥੀਆਂ ਨੂੰ ਸਿੱਖਿਆ ਗ੍ਰਹਿਣ ਕਰਨ ਸਮੇਂ ਲੋੜੀਂਦੀਆਂ ਚੀਜ਼ਾਂ ਵੀ ਮੁਹੱਈਆ ਕਰਵਾਈਆਂ ਜਾਂਦੀਆਂ ਹਨ | ਸੰਸਥਾ ਵਲੋਂ ਮਨੁੱਖਤਾ ਦੀ ਸੇਵਾ 'ਚ ਇਕ ਹੋਰ ਮਹੱਤਵਪੂਰਨ ਕਦਮ ਚੁੱਕਦਿਆਂ ਲੰਗਰ ਸੇਵਾ ਲਈ ਨਵੀਂ ਈ-ਰਿਕਸ਼ਾ ਦੀ ਸ਼ੁਰੂਆਤ ਕੀਤੀ ਗਈ ਹੈ | ਜਿਸ ਦਾ ਮੁੱਖ ਮਕਸਦ ਜ਼ਰੂਰਤਮੰਦ ਲੋਕਾਂ ਤੱਕ ਸਮੇਂ ਸਿਰ ਭੋਜਨ ਪਹੁੰਚਾਉਣਾ ਅਤੇ ''ਕੋਈ ਭੁੱਖਾ ਨਾ ਸੌਂਵੇ'' ਦੇ ਸੰਕਲਪ ਨੂੰ ਹੋਰ ਮਜ਼ਬੂਤ ਬਣਾਉਣਾ ਹੈ | ਜਾਣਕਾਰੀ ਸਾਂਝੀ ਕਰਦੇ ਹੋਏ ਫ਼ਿਰੋਜ਼ਪੁਰ ਫਾਊਾਡੇਸ਼ਨ ਦੇ ਸੀਨੀਅਰ ਆਗੂ ਸ਼ਲਿੰਦਰ ਕੁਮਾਰ ਨੇ ਦੱਸਿਆ ਕਿ ਫਾਊਾਡੇਸ਼ਨ ਵਲੋਂ ਕਾਫ਼ੀ ਸਮੇਂ ਤੋਂ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਰੋਜ਼ਾਨਾ ਲੰਗਰ ਸੇਵਾ ਕੀਤੀ ਜਾ ਰਹੀ ਹੈ ਤੇ ਨਵੀਂ ਈ-ਰਿਕਸ਼ਾ ਦੇ ਸ਼ਾਮਿਲ ਹੋਣ ਨਾਲ ਹੁਣ ਇਹ ਸੇਵਾ ਹੋਰ ਤੇਜ਼ੀ ਅਤੇ ਵਿਸ਼ਾਲ ਪੱਧਰ 'ਤੇ ਕੀਤੀ ਜਾ ਸਕੇਗੀ | ਜਿਸ ਨਾਲ ਵਧੇਰੇ ਲੋਕਾਂ ਤੱਕ ਲੰਗਰ ਪਹੁੰਚਾਇਆ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ 'ਨਵੀਆਂ ਕਲਮਾਂ ਨਵੀਂ ਉਡਾਣ' ਤਹਿਤ ਚਮਕੀਆਂ ਫਿਰੋਜ਼ਪੁਰ ਦੀਆਂ ਦੋ ਵਿਦਿਆਰਥਣਾਂ ਅਗਲੀ ਖ਼ਬਰ ਆਦਰਸ਼ ਸਕੂਲ ਅਧਿਆਪਕਾਂ ਦੇ ਮਸਲੇ ਨੂੰ ਲੈ ਕੇ ਵਿਧਾਇਕ ਕਟਾਰੀਆ ਨੂੰ ਮੰਗ-ਪੱਤਰ ਸੌਂਪਿਆ
Ad Position 24