17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

'ਆਪ' ਸਰਕਾਰ ਮੁੜ ਆਵੇਗੀ ਸੱਤਾ 'ਚ- ਕੌਂਸਲਰ ਦਵਿੰਦਰ ਸਿੰਘ, ਕੌਂਸਲਰ ਗੁਰਜੰਟ ਸਿੰਘ

Ad Position 21
No active advertisement
ਅਜੀਤ ਡੈਸਕ 07-05-2026
ਮੱਖੂ, 6 ਮਈ (ਵਰਿੰਦਰ ਮਨਚੰਦਾ)-ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਹਰ ਤਰ੍ਹਾਂ ਦੀ ਸਹੂਲਤ ਦੇਣ 'ਚ ਆਪਣਾ ਮੋਹਰੀ ਰੋਲ ਅਦਾ ਕਰ ਰਹੀ ਹੈ | ਸਰਕਾਰ ਵਲੋਂ ਹਰ ਵਾਅਦੇ ਨੂੰ ਇਕ-ਇਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੌਂਸਲਰ ਦਵਿੰਦਰ ਸਿੰਘ ਬੱਬੂ ਅਤੇ ਕੌਂਸਲਰ ਗੁਰਜੰਟ ਸਿੰਘ ਨੇ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਹਰ ਤਰ੍ਹਾਂ ਦੀ ਸਹੂਲਤ ਦੇਣ ਲਈ ਅਹਿਮ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਜਿਸ ਸਕਦਾ ਲੋਕ ਪੰਜਾਬ ਸਰਕਾਰ ਦੀਆਂ ਨੀਤੀਆਂ ਤੋਂ ਖ਼ੁਸ਼ ਹਨ | ਲੋਕ ਹੁਣ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਵੀ ਲੋਕ ਫਿਰ ਤੋਂ ਆਮ ਆਦਮੀ ਪਾਰਟੀ ਨੂੰ ਸੂਬੇ ਦੀ ਵਾਂਗਡੋਰ ਸੌਂਪਣ ਲਈ ਤਿਆਰ ਹਨ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਕਰੋੜਾਂ ਰੁਪਏ ਦੀਆਂ ਗਰਾਂਟਾਂ ਜਾਰੀ ਕਰਕੇ ਸੂਬੇ ਦੇ ਸ਼ਹਿਰਾਂ, ਪਿੰਡਾਂ ਤੇ ਕਸਬਿਆਂ ਅੰਦਰ ਵਿਕਾਸ ਕਾਰਜਾਂ ਦੀ ਲੜੀ ਬੰਨ੍ਹ ਦਿੱਤੀ ਹੈ | ਪੰਜਾਬ ਸਰਕਾਰ ਵਲੋਂ ਜੋ ਵਾਅਦੇ ਸੱਤਾ 'ਚ ਆਉਣ ਸਮੇਂ ਸੂਬੇ ਦੇ ਲੋਕਾਂ ਨਾਲ ਕੀਤੇ ਸਨ, ਉਨ੍ਹਾਂ ਨੂੰ ਪੂਰਾ ਵੀ ਕੀਤਾ ਜਾ ਰਿਹਾ ਹੈ, ਜਿਵੇਂ ਕਿ ਔਰਤਾਂ ਨੂੰ ਇਕ-ਇਕ ਹਜ਼ਾਰ ਰੁਪਏ ਦੇਣਾ ਤੇ ਜਲਦ ਹੀ ਔਰਤਾਂ ਦੇ ਖਾਤਿਆਂ 'ਚ ਇਹ ਪੈਸੇ ਆਉਣੇ ਸ਼ੁਰੂ ਹੋਣਗੇ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਸਿਹਤ ਸਹੂਲਤ ਦੇ ਮੱਦੇਨਜ਼ਰ 10 ਲੱਖ ਰੁਪਏ ਤੱਕ ਦੇ ਮੁਫ਼ਤ ਬੀਮਾ ਕਾਰਡ ਦੀ ਬਹੁਤ ਵੱਡੀ ਸਹੂਲਤ ਦਿੱਤੀ ਹੈ, ਜਿਸ ਦਾ ਫ਼ਾਇਦਾ ਆਮ ਲੋਕਾਂ ਨੂੰ ਬਹੁਤ ਜ਼ਿਆਦਾ ਹੋਵੇਗਾ |
Ad Position 22
No active advertisement
ਪਿਛਲੀ ਖ਼ਬਰ ਮਾਤਾ ਸਾਹਿਬ ਕੌਰ ਸਕੂਲ ਦੇ ਵਿਦਿਆਰਥੀਆਂ ਨੇ ਗਤਕਾ ਮੁਕਾਬਲਿਆਂ 'ਚ ਮਾਰੀਆਂ ਮੱਲਾਂ ਅਗਲੀ ਖ਼ਬਰ ਸਟਾਫ ਨਰਸਿਜ਼ ਵੈਲਫੇਅਰ ਐਸੋਸੀਏਸ਼ਨ ਵਲੋਂ ਡਾਇਰੈਕਟਰ ਸਿਹਤ ਸੇਵਾਵਾਂ ਪੰਜਾਬ ਨਾਲ ਮੀਟਿੰਗ
Ad Position 24