17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਮਾਤਾ ਸਾਹਿਬ ਕੌਰ ਸਕੂਲ ਦੇ ਵਿਦਿਆਰਥੀਆਂ ਨੇ ਗਤਕਾ ਮੁਕਾਬਲਿਆਂ 'ਚ ਮਾਰੀਆਂ ਮੱਲਾਂ

Ad Position 21
No active advertisement
ਅਜੀਤ ਡੈਸਕ 07-05-2026
ਗੁਰੂਹਰਸਹਾਏ, 6 ਮਈ (ਕਪਿਲ ਕੰਧਾਰੀ)-ਮਾਤਾ ਸਾਹਿਬ ਕੌਰ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਗੁਰੂਹਰਸਹਾਏ ਦੇ ਵਿਦਿਆਰਥੀਆਂ ਨੇ ਬਾਬਾ ਫ਼ਰੀਦ ਗੁਰੂਕੁੱਲ ਕਾਲਜ ਕੋਟਕਪੂਰਾ (ਜ਼ਿਲ੍ਹਾ ਫਰੀਦਕੋਟ) ਵਿਖੇ ਕਰਵਾਏ ਗਏ ਗਤਕਾ ਮੁਕਾਬਲਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ | ਇਸ ਮੌਕੇ ਜਾਣਕਾਰੀ ਦਿੰਦੇ ਹੋਏ ਸਕੂਲ ਦੀ ਪਿ੍ੰਸੀਪਲ ਡਾ.ਵੰਦਨਾ ਧਵਨ ਨੇ ਦੱਸਿਆ ਕਿ ਮੁਕਾਬਲਿਆਂ ਦੌਰਾਨ ਅੰਡਰ-14 ਫ਼ਰੀ ਸਟਿੱਕ ਟੀਮ ਨੇ ਤੀਜਾ ਸਥਾਨ ਹਾਸਲ ਕੀਤਾ | ਇਸ ਟੀਮ 'ਚ ਜਪਨੀਤ ਕੌਰ ਜਮਾਤ 7ਵੀਂ ਅਤੇ ਸੁਖਮਨਪ੍ਰੀਤ ਕੌਰ ਜਮਾਤ 8ਵੀਂ ਨੇ ਭਾਗ ਲਿਆ | ਇਸੇ ਤਰ੍ਹਾਂ ਅੰਡਰ-19 ਸਿੰਗਲ ਸਟਿੱਕ ਟੀਮ ਨੇ ਵੀ ਤੀਜਾ ਸਥਾਨ ਪ੍ਰਾਪਤ ਕੀਤਾ | ਇਸ ਟੀਮ 'ਚ ਸ਼ਗੁਨਵੀਰ ਕੌਰ ਅਤੇ ਮਨਰੂਪ ਕੌਰ, ਦੋਵੇਂ ਜਮਾਤ 11ਵੀਂ ਦੀਆਂ ਵਿਦਿਆਰਥਣਾਂ ਸ਼ਾਮਿਲ ਸਨ | ਸਕੂਲ ਦੀ ਪਿ੍ੰਸੀਪਲ ਡਾ.ਵੰਦਨਾ ਧਵਨ ਨੇ ਵਿਦਿਆਰਥੀਆਂ ਦੀ ਇਸ ਉਪਲੱਬਧੀ 'ਤੇ ਖ਼ੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਸਕੂਲ ਦੇ ਵਿਦਿਆਰਥੀ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਵਧੀਆ ਪ੍ਰਦਰਸ਼ਨ ਕਰ ਰਹੇ ਹਨ, ਜੋ ਉਨ੍ਹਾਂ ਦੇ ਸਰਬਪੱਖੀ ਵਿਕਾਸ ਦੀ ਨਿਸ਼ਾਨੀ ਹੈ | ਸਕੂਲ ਪ੍ਰਬੰਧਕਾਂ ਨੇ ਜੇਤੂ ਵਿਦਿਆਰਥੀਆਂ ਅਤੇ ਕੋਚ ਸਵਰਨ ਸਿੰਘ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਤਰ੍ਹਾਂ ਦੀਆਂ ਪ੍ਰਾਪਤੀਆਂ ਵਿਦਿਆਰਥੀਆਂ ਵਿਚ ਆਤਮ-ਵਿਸ਼ਵਾਸ ਅਤੇ ਅਨੁਸ਼ਾਸਨ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਦੀਆਂ ਹਨ | ਇਸ ਮੌਕੇ ਸੰਬੰਧਿਤ ਕੋਆਰਡੀਨੇਟਰਾਂ ਦੇ ਯੋਗਦਾਨ ਦੀ ਵੀ ਸਰਾਹਨਾ ਕੀਤੀ ਗਈ |
Ad Position 22
No active advertisement
ਪਿਛਲੀ ਖ਼ਬਰ ਲਾਹਣ ਸਮੇਤ ਇਕ ਵਿਅਕਤੀ ਕਾਬੂ ਅਗਲੀ ਖ਼ਬਰ 'ਆਪ' ਸਰਕਾਰ ਮੁੜ ਆਵੇਗੀ ਸੱਤਾ 'ਚ- ਕੌਂਸਲਰ ਦਵਿੰਦਰ ਸਿੰਘ, ਕੌਂਸਲਰ ਗੁਰਜੰਟ ਸਿੰਘ
Ad Position 24