23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਜਨਤਕ ਮੰਗਾਂ ਨੂੰ ਲੈ ਕੇ ਸਮਾਜ ਸੇਵੀ ਮਦਨ ਲਾਲ ਨਰੂਲਾ ਦਾ ਧਰਨਾ 195ਵੇਂ ਦਿਨ 'ਚ ਦਾਖਲ

Ad Position 21
No active advertisement
ਅਜੀਤ ਡੈਸਕ 08-05-2026
ਗੁਰੂਹਰਸਹਾਏ, 7 ਮਈ(ਕਪਿਲ ਕੰਧਾਰੀ)—ਸ਼ਹਿਰ ਦੀਆਂ ਜਨਤਕ ਮੰਗਾਂ ਅਤੇ ਲੋਕਾਂ ਨਾਲ ਸੰਬੰਧਿਤ ਮੁਢਲੇ ਮਸਲਿਆਂ ਦੇ ਹੱਲ ਲਈ ਰੇਲਵੇ ਪਾਰਕ ਵਿਖੇ ਸਮਾਜ ਸੇਵੀ ਮਦਨ ਲਾਲ ਨਰੂਲਾ ਵਲੋਂ ਲਗਾਤਾਰ ਦਿੱਤਾ ਜਾ ਰਿਹਾ ਧਰਨਾ ਅੱਜ 195ਵੇਂ ਦਿਨ ਵਿਚ ਦਾਖਲ ਹੋ ਗਿਆ | ਲੰਬੇ ਸਮੇਂ ਤੋਂ ਜਾਰੀ ਇਸ ਸੰਘਰਸ਼ ਨੂੰ ਸ਼ਹਿਰ ਵਾਸੀਆਂ ਅਤੇ ਵੱਖ-ਵੱਖ ਸਮਾਜਿਕ ਸੰਸਥਾਵਾਂ ਵਲੋਂ ਉਨ੍ਹਾਂ ਨੂੰ ਸਮਰਥਨ ਮਿਲ ਰਿਹਾ ਹੈ | ਧਰਨੇ ਦੌਰਾਨ ਮਦਨ ਲਾਲ ਨਰੂਲਾ ਨੇ ਕਿਹਾ ਕਿ ਉਨ੍ਹਾਂ ਵਲੋਂ ਸ਼ਹਿਰ ਦੇ ਵਿਕਾਸ, ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਜਨਤਕ ਸਮੱਸਿਆਵਾਂ ਦੇ ਹੱਲ ਲਈ ਇਹ ਸੰਘਰਸ਼ ਕੀਤਾ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਕਈ ਵਾਰ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਸਬੰਧਤ ਵਿਭਾਗਾਂ ਦੇ ਧਿਆਨ ਵਿਚ ਮਸਲੇ ਲਿਆਂਦੇ ਜਾਣ ਦੇ ਬਾਵਜੂਦ ਹਾਲੇ ਤੱਕ ਢੁਕਵਾਂ ਹੱਲ ਨਹੀਂ ਹੋ ਸਕਿਆ | ਜਿਸ ਕਾਰਨ ਉਨ੍ਹਾਂ ਨੂੰ ਧਰਨਾ ਜਾਰੀ ਰੱਖਣਾ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਲੋਕਾਂ ਨੂੰ ਰੇਲਵੇ ਸਕਾਈ ਬਿ੍ਜ, ਸਫ਼ਾਈ ਪ੍ਰਬੰਧ ਅਤੇ ਹੋਰ ਜਨਤਕ ਸਹੂਲਤਾਂ ਨਾਲ ਸੰਬੰਧਿਤ ਕਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਸਰਕਾਰ ਅਤੇ ਪ੍ਰਸ਼ਾਸਨ ਨੂੰ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨਾ ਚਾਹੀਦਾ ਹੈ |
Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ 'ਚ ਸਫ਼ਾਈ ਸੇਵਕਾਂ ਦਾ ਧਰਨਾ ਜਾਰੀ ਅਗਲੀ ਖ਼ਬਰ 'ਸ਼ੁਕਰਾਨਾ ਯਾਤਰਾ' ਦਾ ਜ਼ੀਰਾ ਪਹੁੰਚਣ 'ਤੇ ਨਿੱਘਾ ਸਵਾਗਤ
Ad Position 24