23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਐਮਬਰੋਜ਼ੀਅਲ ਸਕੂਲ ਜ਼ੀਰਾ 'ਚ ਤਿੰਨ ਰੋਜ਼ਾ ਕਿਤਾਬ ਮੇਲਾ ਲਗਾਇਆ

Ad Position 21
No active advertisement
ਅਜੀਤ ਡੈਸਕ 08-05-2026
ਜ਼ੀਰਾ, 7 ਮਈ (ਪ੍ਰਤਾਪ ਸਿੰਘ ਹੀਰਾ)-ਵਿਦਿਆਰਥੀਆਂ 'ਚ ਪੜ੍ਹਨ ਦੀ ਰੁਚੀ ਪੈਦਾ ਕਰਨ ਅਤੇ ਉਨ੍ਹਾਂ ਨੂੰ ਸਹਿਤ ਨਾਲ ਜੋੜਨ ਦੇ ਮਕਸਦ ਨਾਲ ਅਵਾਨ ਰੋਡ ਜ਼ੀਰਾ ਵਿਖੇ ਸਥਿਤ ਐਮਬਰੋਜ਼ੀਅਲ ਸਕੂਲ ਵਿਚ ਤਿੰਨ ਰੋਜ਼ਾ ਕਿਤਾਬ ਮੇਲੇ ਦਾ ਆਯੋਜਨ ਕੀਤਾ ਗਿਆ | ਇਸ ਦੌਰਾਨ ਸਕੂਲ ਦੇ ਵਿਦਿਆਰਥੀਆਂ ਵਲੋਂ ਵੱਡੀ ਗਿਣਤੀ ਵਿਚ ਕਿਤਾਬਾਂ ਖ਼ਰੀਦੀਆਂ ਗਈਆਂ | ਇਸ ਕਿਤਾਬ ਮੇਲੇ ਵਿਚ ਦੇਸ਼ ਦੇ ਵੱਖ-ਵੱਖ ਮਹਾਨ ਸ਼ਹੀਦਾਂ ਦੀਆਂ ਜੀਵਨੀਆਂ ਨਾਲ ਸੰਬੰਧਿਤ ਕਿਤਾਬਾਂ ਦੇ ਸਟਾਲ ਲਗਾਏ ਗਏ | ਇਸ ਦੌਰਾਨ ਵਿਦਿਆਰਥੀਆਂ ਵਿਚ ਕਹਾਣੀ ਸੁਣਾਉਣ ਦੇ ਮੁਕਾਬਲੇ ਕਵਿਤਾ ਉਚਾਰਨ ਅਤੇ ਕਿਤਾਬਾਂ ਦੀ ਸਮੀਖਿਆ ਵਰਦੀਆਂ ਗਤੀਵਿਧੀਆਂ ਵੀ ਕਰਵਾਈਆਂ ਗਈਆਂ | ਇਸ ਦੌਰਾਨ ਸਕੂਲੀ ਵਿਦਿਆਰਥੀਆਂ ਵਲੋਂ ਕਿਤਾਬਾਂ ਖ਼ਰੀਦਣ ਲਈ ਖ਼ਾਸਾ ਚਾਹ ਦੇਖਿਆ ਗਿਆ ਅਤੇ ਸਕੂਲ ਲਾਇਬਰੇਰੀ ਲਈ ਵੀ ਨਵੀਆਂ ਕਿਤਾਬਾਂ ਦੀ ਚੋਣ ਕੀਤੀ ਗਈ | ਇਸ ਮੌਕੇ ਸੰਬੋਧਨ ਕਰਦਿਆਂ ਚੇਅਰਮੈਨ ਸਤਨਾਮ ਸਿੰਘ ਬੁੱਟਰ ਅਤੇ ਪਿ੍ੰਸੀਪਲ ਤੇਜ਼ ਸਿੰਘ ਠਾਕਰ ਨੇ ਕਿਹਾ ਕਿ ਕਿਤਾਬਾਂ ਇਨਸਾਨ ਦੀਆਂ ਸਭ ਤੋਂ ਚੰਗੀਆਂ ਮਿੱਤਰ ਹੁੰਦੀਆਂ ਹਨ ਅਤੇ ਵਿਦਿਆਰਥੀਆਂ ਨੂੰ ਅੱਜ ਦੀ ਡਿਜੀਟਲ ਦੁਨੀਆ ਤੋਂ ਬਾਹਰ ਕੱਢ ਕੇ ਸ਼ਬਦਾਂ ਦੀ ਅਮੀਰ ਵਿਰਾਸਤ ਨਾਲ ਜੋੜਨ ਵਿਚ ਸਹਾਇਕ ਸਿੱਧ ਹੁੰਦੀਆਂ ਹਨ |
Ad Position 22
No active advertisement
ਪਿਛਲੀ ਖ਼ਬਰ ਉੱਤਰ ਰੇਲਵੇ ਨੇ ਤਕਨੀਕੀ ਨਵੀਨਤਾਵਾਂ ਨਾਲ ਸੰਚਾਲਨ ਪ੍ਰਬੰਧਨ ਨੂੰ ਕੀਤਾ ਮਜ਼ਬੂਤ ਅਗਲੀ ਖ਼ਬਰ ਅੱਤ ਦੀ ਗਰਮੀ ਤੋਂ ਰਾਹਤ ਲਈ ਭਾਰਤ ਵਿਕਾਸ ਪਰਿਸ਼ਦ ਵਲੋਂ ਠੰਢੇ ਪਾਣੀ ਦੀ ਸੇਵਾ ਸ਼ੁਰੂ
Ad Position 24