23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਭਾਜਪਾ-ਆਪ ਦੀ 'ਘਿਓ ਖਿਚੜੀ' ਨੇ ਦੇਸ਼ ਨੂੰ ਸੰਕਟ 'ਚ ਧੱਕਿਆ-ਆਸ਼ੂ ਬੰਗੜ

Ad Position 21
No active advertisement
ਅਜੀਤ ਡੈਸਕ 08-05-2026
ਫ਼ਿਰੋਜ਼ਪੁਰ, 7 ਮਈ (ਸੁਖਵਿੰਦਰ ਸਿੰਘ)-ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਦਿਹਾਤੀ ਤੋਂ ਕਾਂਗਰਸ ਪਾਰਟੀ ਦੇ ਇੰਚਾਰਜ ਅਮਰਦੀਪ ਸਿੰਘ ਆਸ਼ੂ ਬੰਗੜ ਨੇ ਭਾਜਪਾ ਅਤੇ ਆਮ ਆਦਮੀ ਪਾਰਟੀ 'ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਦੋਵਾਂ ਪਾਰਟੀਆਂ ਦੀ Tਘਿਓ ਖਿਚੜੀUਕਾਰਨ ਦੇਸ਼ ਅੱਜ ਵੱਡੀਆਂ ਸਮੱਸਿਆਵਾਂ ਦਾ ਸੰਤਾਪ ਭੋਗ ਰਿਹਾ ਹੈ | ਆਸ਼ੂ ਬੰਗੜ ਨੇ ਦੋਸ਼ ਲਾਇਆ ਕਿ ਕੇਂਦਰ ਦੀ ਮੋਦੀ ਸਰਕਾਰ ਅਤੇ ਪੰਜਾਬ ਦੀ ਆਪ ਸਰਕਾਰ ਆਪਣੀ ਸੱਤਾ ਦਾ ਗਲਤ ਇਸਤੇਮਾਲ ਕਰ ਰਹੀਆਂ ਹਨ | ਜਿਸ ਨਾਲ ਦੇਸ਼ ਦੀ ਆਰਥਿਕਤਾ ਅਤੇ ਲੋਕਤੰਤਰ ਦੋਵੇਂ ਕਮਜ਼ੋਰ ਹੋ ਰਹੇ ਹਨ | ਬੰਗੜ ਨੇ ਕਿਹਾ ਕਿ ਮਹਿੰਗਾਈ, ਬੇਰੁਜ਼ਗਾਰੀ ਅਤੇ ਲੋਕਾਂ 'ਤੇ ਵਧਦਾ ਆਰਥਿਕ ਬੋਝ ਸਰਕਾਰਾਂ ਦੀਆਂ ਨਾਕਾਮ ਨੀਤੀਆਂ ਦਾ ਨਤੀਜਾ ਹੈ | ਉਨ੍ਹਾਂ ਕਿਹਾ ਕਿ ਜੇਕਰ ਇਹੀ ਹਾਲਾਤ ਰਹੇ ਤਾਂ ਆਉਣ ਵਾਲੇ ਸਮੇਂ ਵਿੱਚ ਦੇਸ਼ ਨੂੰ ਗੰਭੀਰ ਨਤੀਜੇ ਭੁਗਤਣੇ ਪੈ ਸਕਦੇ ਹਨ | ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਦੇਸ਼ ਦੀ ਖ਼ੁਸ਼ਹਾਲੀ ਅਤੇ ਲੋਕਤੰਤਰ ਨੂੰ ਬਚਾਉਣ ਲਈ ਸਾਰਿਆਂ ਨੂੰ ਇੱਕਜੁੱਟ ਹੋਣ ਦੀ ਲੋੜ ਹੈ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕ ਹਿਤਾਂ ਦੀ ਲੜਾਈ ਲੜਦੀ ਰਹੀ ਹੈ ਅਤੇ ਅੱਗੇ ਵੀ ਲੋਕਾਂ ਦੀ ਆਵਾਜ਼ ਬਣ ਕੇ ਸੰਘਰਸ਼ ਕਰਦੀ ਰਹੇਗੀ |
Ad Position 22
No active advertisement
ਪਿਛਲੀ ਖ਼ਬਰ ਥਾਣਾ ਕੈਂਟ ਫ਼ਿਰੋਜ਼ਪੁਰ ਪੁਲਿਸ ਵਲੋਂ 70 ਗਰਾਮ ਹੈਰੋਇਨ ਸਮੇਤ ਦੋ ਵਿਅਕਤੀ ਕਾਬੂ ਅਗਲੀ ਖ਼ਬਰ ਉੱਤਰ ਰੇਲਵੇ ਨੇ ਤਕਨੀਕੀ ਨਵੀਨਤਾਵਾਂ ਨਾਲ ਸੰਚਾਲਨ ਪ੍ਰਬੰਧਨ ਨੂੰ ਕੀਤਾ ਮਜ਼ਬੂਤ
Ad Position 24