23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਸੀ.ਐੱਸ ਵਲੋਂ ਵਿਸ਼ਵਾਸ ਮਿਲਣ 'ਤੇ ਅੱਜ ਦੀ ਰੋਸ ਰੈਲੀ ਮੁਲਤਵੀ- ਆਗੂ

Ad Position 21
No active advertisement
ਅਜੀਤ ਡੈਸਕ 08-05-2026
ਫ਼ਿਰੋਜ਼ਪੁਰ, 7 ਮਈ (ਕੁਲਬੀਰ ਸਿੰਘ ਸੋਢੀ)-ਬੀਤੇ ਕੁੱਝ ਦਿਨ ਪਹਿਲਾਂ ਤਾਲਮੇਲ ਕਮੇਟੀ ਪੈਰਾ ਮੈਡੀਕਲ ਅਤੇ ਸਿਹਤ ਕਰਮਚਾਰੀ ਜਥੇਬੰਦੀ ਦੇ ਆਗੂਆਂ ਵਲੋਂ ਐਲਾਨ ਕੀਤਾ ਗਿਆ ਸੀ ਕਿ ਮੰਗਾਂ ਦੀ ਪੂਰਤੀ ਸਬੰਧੀ ਸਿਵਲ ਸਰਜਨ ਨੂੰ ਮੰਗ ਪੱਤਰ ਦਿੱਤਾ ਗਿਆ ਹੈ, ਜੇਕਰ ਮੰਗਾਂ ਦੀ ਪੂਰਤੀ ਨਾ ਹੋਈ ਤਾਂ 8 ਮਈ ਨੂੰ ਸਿਵਲ ਸਰਜਨ ਫ਼ਿਰੋਜ਼ਪੁਰ ਖ਼ਿਲਾਫ਼ ਰੋਸ ਰੈਲੀ ਕੀਤੀ ਜਾਵੇਗੀ | ਜਥੇਬੰਦੀ ਦੇ ਸੀਨੀਅਰ ਆਗੂ ਰਮਨ ਕੁਮਾਰ ਅੰਤਰੀ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਰੋਸ ਰੈਲੀ ਦੇ ਨੋਟਿਸ ਸਬੰਧੀ ਸਿਵਲ ਸਰਜਨ ਫ਼ਿਰੋਜ਼ਪੁਰ ਡਾ. ਮੀਨਾਕਸ਼ੀ ਢੀਂਗਰਾ ਵਲੋਂ ਜਥੇਬੰਦੀ ਨਾਲ ਗੱਲਬਾਤ ਕੀਤੀ ਗਈ ਅਤੇ ਮੰਗਾਂ ਨੂੰ ਪੂਰਾ ਕਰਨ ਦਾ ਭਰੋਸਾ ਦਿੱਤਾ ਗਿਆ, ਜਿਸ ਕਰਕੇ ਅੱਜ 8 ਮਈ ਨੂੰ ਕੀਤੀ ਜਾਣ ਵਾਲੀ ਰੋਸ ਰੈਲੀ ਮੁਲਤਵੀ ਕਰ ਦਿੱਤੀ ਹੈ | ਮੀਟਿੰਗ ਵਿਚ ਏ.ਸੀ.ਐੱਸ ਡਾ. ਸੁਸ਼ਮਾ, ਸੁਪਰਡੈਂਟ ਪਰਮਵੀਰ ਮੌਂਗਾ, ਵਿਕਾਸ ਕਾਲੜਾ ਅਤੇ ਜਥੇਬੰਦੀ ਵਲੋਂ ਰਵਿੰਦਰ ਲੂਥਰਾ, ਰਾਕੇਸ਼ ਗਿੱਲ, ਰਾਜ ਕੁਮਾਰ ਕੁੱਕੜ, ਗੁਰਪ੍ਰੀਤ ਸਿੰਘ ਪੁਰੀ, ਮਨੋਜ ਗਰੋਵਰ, ਅਰੁਣ ਕੁਮਾਰ, ਅੰਕੁਸ਼ ਭੰਡਾਰੀ, ਮਾਲਾ ਰਾਣੀ ਆਦਿ ਸਾਥੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮੱਕੀ ਦੀ ਕਾਸ਼ਤ ਕਰਕੇ ਆਪਣੀ ਆਮਦਨ 'ਚ ਵਾਧਾ ਕਰ ਰਹੇ ਕਿਸਾਨ ਅਗਲੀ ਖ਼ਬਰ ਮੁਲਾਜ਼ਮ ਯੂਨਾਈਟਿਡ ਆਰਗੇਨਾਈਜ਼ੇਸ਼ਨ ਪਾਵਰ ਦੀ ਮਹੀਨਾਵਾਰ ਮੀਟਿੰਗ
Ad Position 24