10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਜੀ. ਪੀ. ਐੱਸ. ਤੇ ਏ. ਆਈ. ਆਧਾਰਿਤ ਬੂਥਲੈੱਸ ਪ੍ਰਣਾਲੀ ਲਾਗੂ ਨਹੀਂ ਹੋਣ ਦਿਆਂਗੇ- ਸਵਰਨ ਸਿੰਘ ਬਾਠ

Ad Position 21
repet_subhas-goyals [Copy P29]
ਅਜੀਤ ਡੈਸਕ 09-05-2026
ਮੁੱਦਕੀ, 8 ਮਈ (ਭਾਰਤ ਭੂਸ਼ਨ ਅਗਰਵਾਲ)-ਕੇਂਦਰੀ ਸੜਕ ਤੇ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਦੁਆਰਾ ਜੀ.ਪੀ.ਐੱਸ ਅਤੇ ਏ.ਆਈ. ਆਧਾਰਿਤ ਬੂਥਲੈੱਸ ਪ੍ਰਣਾਲੀ ਲਾਗੂ ਕਰਨ ਦੀ ਨੀਤੀ ਲਿਆਂਦੀ ਜਾ ਰਹੀ ਹੈ, ਜਿਸ ਨਾਲ ਟੋਲ ਪਲਾਜ਼ੇ ਬੂਥ-ਲੈਸ ਹੋ ਜਾਣਗੇ ਅਤੇ ਪੰਜਾਬ ਭਰ 'ਚ ਹਜ਼ਾਰਾਂ ਨੌਜਵਾਨ ਬੇਰੁਜ਼ਗਾਰ ਹੋ ਜਾਣਗੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ ਦੀਪ ਸਿੱਧੂ ਦੇ ਪੰਜਾਬ ਪ੍ਰਧਾਨ ਸਵਰਨ ਸਿੰਘ ਬਾਠ ਨੇ ਕਰਦਿਆਂ ਦੱਸਿਆ ਕਿ ਪੰਜਾਬ ਦੇ ਨਾਲ-ਨਾਲ ਹਰਿਆਣਾ, ਰਾਜਸਥਾਨ ਅਤੇ ਉੱਤਰ ਪ੍ਰਦੇਸ਼ ਤੋਂ ਵੀ ਵੱਡੀ ਗਿਣਤੀ ਵਿਚ ਟੋਲ ਕਰਮਚਾਰੀ ਇਸ ਨੀਤੀ ਨੂੰ ਰੱਦ ਕਰਵਾਉਣ ਦੀ ਮੰਗ ਲਈ ਸੜਕਾਂ 'ਤੇ ਉਤਰ ਰਹੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਦੇ ਹਾਈਵੇਅ ਵਿਭਾਗ ਨੇ 41 ਮੈਨੂਅਲ ਟੋਲ ਪਲਾਜ਼ਿਆਂ ਨੂੰ ਡਿਜੀਟਲ ਸਿਸਟਮ ਵਿਚ ਬਦਲਣ ਦਾ ਫ਼ੈਸਲਾ ਕੀਤਾ ਹੈ ਅਤੇ ਲੱਖਾਂ ਪਰਿਵਾਰਾਂ ਦੀ ਆਜੀਵਕਾ ਇਸ ਕੰਮ ਨਾਲ ਜੁੜੀ ਹੋਈ ਹੈ ਅਤੇ ਇਸ ਨੂੰ ਖ਼ਤਮ ਕਰਨਾ ਨੌਜਵਾਨਾਂ ਨੂੰ ਬੇਰੁਜ਼ਗਾਰੀ, ਨਸ਼ਿਆਂ ਅਤੇ ਖੁਦਕੁਸ਼ੀਆਂ ਵੱਲ ਧੱਕਣ ਦੇ ਬਰਾਬਰ ਹੋਵੇਗਾ |
ਸਵਰਨ ਸਿੰਘ ਬਾਠ ਨੇ ਕਿਹਾ ਕਿ ਸਰਕਾਰ ਕਾਰਪੋਰੇਟ ਘਰਾਨਿਆਂ ਨੂੰ ਫ਼ਾਇਦਾ ਪਹੁੰਚਾਉਣ ਲਈ ਮਿਹਨਤਕਸ਼ ਵਰਗ ਨੂੰ ਬੇਰੁਜ਼ਗਾਰ ਕਰਨ 'ਤੇ ਤੁਲੀ ਹੋਈ ਹੈ | ਜਿਸ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਮੌਜੂਦਾ ਕਰਮਚਾਰੀਆਂ ਦੇ ਰੁਜ਼ਗਾਰ ਦਾ ਪੱਕਾ ਪ੍ਰਬੰਧ ਕੀਤਾ ਜਾਵੇ ਅਤੇ ਜੀ.ਪੀ.ਐੱਸ ਅਤੇ ਏ.ਆਈ ਆਧਾਰਿਤ ਨਵੀਂ ਨੀਤੀ ਨੂੰ ਤੁਰੰਤ ਵਾਪਸ ਲਿਆ ਜਾਵੇ |
Ad Position 22
No active advertisement
ਪਿਛਲੀ ਖ਼ਬਰ ਦੋ ਨੌਜਵਾਨ ਚੋਰੀ ਦੇ ਸਮਾਨ ਸਮੇਤ ਕਾਬੂ, ਮਾਮਲਾ ਦਰਜ ਅਗਲੀ ਖ਼ਬਰ ਮੁਹਾਲੀ ਛਾਪੇਮਾਰੀ ਨੇ 'ਆਪ' ਲੀਡਰਸ਼ਿਪ ਦੇ ਮਤਭੇਦ ਕੀਤੇ ਉਜਾਗਰ-ਜਾਖੜ
Ad Position 24