10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਭਾਕਿਯੂ ਏਕਤਾ ਮਝੈਲ ਦੇ ਜ਼ਿਲ੍ਹਾ ਆਗੂਆਂ ਦੀ ਹੋਈ ਬੈਠਕ

Ad Position 21
repet_subhas-goyals [Copy P29]
ਅਜੀਤ ਡੈਸਕ 09-05-2026
ਫ਼ਿਰੋਜ਼ਪੁਰ, 8 ਮਈ (ਕੁਲਬੀਰ ਸਿੰਘ ਸੋਢੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਮਝੈਲ ਦੇ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਫੁੱਲਰਵਨ ਅਤੇ ਜ਼ਿਲ੍ਹਾ ਆਗੂ ਨਿਸ਼ਾਨ ਸਿੰਘ ਖਹਿਰਾ ਦੀ ਅਗਵਾਈ ਵਿਚ ਬਲਾਕ ਘੱਲ ਖ਼ੁਰਦ ਦੇ ਆਗੂਆਂ ਤੇ ਮੈਂਬਰਾਂ ਦੀ ਅਹਿਮ ਮੀਟਿੰਗ ਫ਼ਿਰੋਜ਼ਪੁਰ ਸ਼ਹਿਰ ਵਿਖੇ ਕੀਤੀ ਗਈ, ਜਿਸ ਵਿਚ ਸੂਬਾ ਪ੍ਰਧਾਨ ਗੁਰਸੇਵਕ ਸਿੰਘ ਧਾਲੀਵਾਲ ਵਿਸ਼ੇਸ਼ ਤੌਰ 'ਤੇ ਪਹੁੰਚੇ, ਜਿਨ੍ਹਾਂ ਕਿਸਾਨੀ ਤੇ ਮਜ਼ਦੂਰਾਂ ਦੇ ਹੱਕ ਵਿਚ ਜਥੇਬੰਦੀ ਵਲੋਂ ਸ਼ੁਰੂ ਕੀਤੇ ਸੰਘਰਸ਼ ਤੇ ਚਾਨਣਾ ਪਾਇਆ | ਸੂਬਾ ਪ੍ਰਧਾਨ ਧਾਲੀਵਾਲ ਨੇ ਦੱਸਿਆ ਕਿ ਉਨ੍ਹਾਂ ਦੀਆਂ ਗੈਰ ਰਾਜਨੀਤਕ ਕਿਸਾਨੀ ਮੋਰਚੇ ਨਾਲ ਲਗਾਤਾਰ ਮੀਟਿੰਗਾਂ ਹੋ ਰਹੀਆਂ ਹਨ, ਜਿਸ ਵਿਚ ਕਿਸਾਨ ਭਰਾਵਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਤੇ ਭਾਰਤ ਤੇ ਅਮਰੀਕਾ ਵਿਚਕਾਰ ਹੋਏ ਸਮਝੌਤੇ ਨੂੰ ਰੱਦ ਕਰਵਾਉਣ ਲਈ ਵਿਸ਼ੇਸ਼ ਰੂਪ ਰੇਖਾ ਤਿਆਰ ਕੀਤੀ ਜਾ ਰਹੀ ਹੈ, ਜਿਸ ਤਹਿਤ ਕੇਂਦਰ ਸਰਕਾਰ ਤੇ ਸੂਬਾ ਸਰਕਾਰ ਵਿਰੁੱਧ ਸੰਘਰਸ਼ ਲੜਿਆ ਜਾਵੇਗਾ | ਮੀਟਿੰਗ ਵਿਚ ਵੱਡੇ ਪੱਧਰ 'ਤੇ ਕਿਸਾਨਾਂ ਤੇ ਮਜ਼ਦੂਰਾਂ ਨੇ ਵੀ ਹਿੱਸਾ ਲਿਆ | ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਫੁੱਲਰਵਨ ਨੇ ਕਿਹਾ ਕਿ ਵਪਾਰਕ ਸਮਝੌਤੇ ਨੂੰ ਰੱਦ ਕਰਾਉਣ ਲਈ ਲਗਾਤਾਰ ਕਿਸਾਨਾਂ ਤੇ ਮਜ਼ਦੂਰਾਂ ਦੀ ਲਾਮਬੰਦੀ ਕੀਤੀ ਜਾ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿਚ ਇਸ ਉੱਪਰ ਵੱਡੀ ਯੋਜਨਾ ਬਣਾ ਕੇ ਲੜਾਈ ਲੜੀ ਜਾਏਗੀ | ਉਨ੍ਹਾਂ ਦੱਸਿਆ ਕਿ 11 ਮਈ ਨੂੰ ਟੋਲ ਪਲਾਜ਼ਾ ਫ਼ਿਰੋਜ਼ਸ਼ਾਹ ਵਾਲਾ ਤਿੰਨ ਘੰਟੇ ਲਈ ਪਰਚੀ ਫ਼ਰੀ ਕੀਤਾ ਜਾਵੇਗਾ, ਜਿਸ ਲਈ ਬਲਾਕ ਪੱਧਰ ਤੇ ਮੀਟਿੰਗਾਂ ਕਰਕੇ ਲੋਕਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ | ਇਸ ਸਮੇਂ ਬਲਾਕ ਪ੍ਰਧਾਨ ਘੱਲ ਖ਼ੁਰਦ ਜੁਗਰਾਜ ਸਿੰਘ ਚੰਗਾਲੀ ਕਦੀਮ, ਜ਼ਿਲ੍ਹਾ ਕਮੇਟੀ ਮੈਂਬਰ ਸੁਖਦੀਪ ਸਿੰਘ ਸੱਦੂ ਸ਼ਾਹ, ਇਕਾਈ ਪ੍ਰਧਾਨ ਗੁਰਜੀਤ ਸਿੰਘ, ਹਰਜਿੰਦਰ ਸਿੰਘ ਇਕਾਈ ਪ੍ਰਧਾਨ ਚੰਗਾਲੀ ਕਦੀਮ, ਜਦੀਦ ਇਕਾਈ ਪ੍ਰਧਾਨ ਸਤਿੰਦਰ ਸਿੰਘ, ਚੰਗਾਲੀ ਕਦੀਮ ਇਕਾਈ ਪ੍ਰਧਾਨ ਅਮੋਲਕ ਸਿੰਘ ਢੋਲੇ ਵਾਲਾ, ਇਕਾਈ ਪ੍ਰਧਾਨ ਬਲਦੇਵ ਰਾਜ ਭਾਲਾ ਭਾਲਾ ਫਰਾਈ ਮੱਲ, ਗੁਰਮੇਲ ਸਿੰਘ, ਹਰਦਿਆਲ ਸਿੰਘ, ਵਰਿੰਦਰ ਸਿੰਘ ਅਤੇ ਵੱਡੀ ਸੰਖਿਆ ਵਿਚ ਕਿਸਾਨ ਤੇ ਮਜ਼ਦੂਰ ਵਰਗ ਦੇ ਆਗੂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਭਗਤ ਸਿੰਘ ਕਾਲਜ ਆਫ਼ ਨਰਸਿੰਗ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ 'ਆਪ' ਦੇ ਯੂਥ ਵਿੰਗ ਸੂਬਾ ਸਕੱਤਰ ਹਰਮੀਤ ਸਿੰਘ ਖਾਈ ਨੂੰ ਮਿਲੀ ਨਵੀਂ ਜ਼ਿੰਮੇਵਾਰੀ
Ad Position 24