ਫ਼ਿਰੋਜ਼ਪੁਰ, 8 ਮਈ (ਗੁਰਿੰਦਰ ਸਿੰਘ)-ਸ਼ਹੀਦ ਭਗਤ ਸਿੰਘ ਕਾਲਜ ਆਫ਼ ਨਰਸਿੰਗ ਸੋਡੇਵਾਲਾ, ਫਿਰੋਜ਼ਪੁਰ ਵਿਖੇ ਬੀ.ਐੱਸ.ਸੀ. (ਨਰਸਿੰਗ) 2022-26 ਬੈਚ ਦੇ 6ਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ਦੀਆਂ ਵਿਦਿਆਰਥਣਾਂ ਨੇ ਉੱਤਮ ਪ੍ਰਦਰਸ਼ਨ ਕਰਦੇ ਹੋਏ ਸੰਸਥਾ ਦਾ ਨਾਮ ਰੌਸ਼ਨ ਕੀਤਾ | ਨਤੀਜਿਆਂ ਅਨੁਸਾਰ ਨੈਨਾ ਰਾਣਾ ਸਪੁੱਤਰੀ ਕਿ੍ਸ਼ਨ ਹਰੀ ਨੇ ਪਹਿਲਾ ਸਥਾਨ, ਨੈਨਸੀ ਰਾਣਾ ਸਪੁੱਤਰੀ ਕਿ੍ਸ਼ਨ ਹਰੀ ਨੇ ਦੂਜਾ ਸਥਾਨ ਅਤੇ ਕੋਮਲਪ੍ਰੀਤ ਕੌਰ ਸਪੁੱਤਰੀ ਜਸਵਿੰਦਰ ਸਿੰਘ ਨੇ ਤੀਜਾ ਸਥਾਨ ਹਾਸਲ ਕਰਕੇ ਕਾਮਯਾਬੀ ਦਾ ਝੰਡਾ ਲਹਿਰਾਇਆ | ਇਸ ਮੌਕੇ ਧਰਮਪਾਲ ਬਾਂਸਲ, ਸੰਸਥਾਪਕ ਭਗਤੀ ਭਜਨ ਗਰੁੱਪ, ਹਾਰਮਨੀ ਵਨਿਅਮ, ਹਾਰਮਨੀ ਆਯੁਰਵੈਦਿਕ ਕਾਲਜ ਅਤੇ ਸ਼ਹੀਦ ਭਗਤ ਸਿੰਘ ਕਾਲਜ ਆਫ਼ ਨਰਸਿੰਗ ਵਲੋਂ ਵਿਦਿਆਰਥਣਾਂ ਅਤੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸ਼ਾਨਦਾਰ ਨਤੀਜਾ ਸਖ਼ਤ ਮਿਹਨਤ, ਅਨੁਸ਼ਾਸਨ ਅਤੇ ਉੱਚ ਸਿੱਖਿਆ ਪ੍ਰਤੀ ਸਮਰਪਣ ਦਾ ਨਤੀਜਾ ਹੈ | ਉਨ੍ਹਾਂ ਕਿਹਾ ਕਿ ਸਿੱਖਿਆ ਮਨੁੱਖ ਦਾ ਤੀਜਾ ਨੇਤਰ ਹੈ, ਜੋ ਜੀਵਨ ਵਿਚ ਅੱਗੇ ਵਧਣ ਅਤੇ ਸਮਾਜ ਵਿਚ ਆਪਣੀ ਵੱਖਰੀ ਪਛਾਣ ਬਣਾਉਣ ਲਈ ਪ੍ਰੇਰਿਤ ਕਰਦੀ ਹੈ | ਆਧੁਨਿਕ ਯੁੱਗ ਵਿਚ ਪੜ੍ਹਾਈ ਹੀ ਮਨੁੱਖ ਦੀ ਸੱਚੀ ਦੋਸਤ ਹੈ | ਕਾਲਜ ਦੀ ਪਿ੍ੰਸੀਪਲ ਸੁਖਦੀਪ ਕੌਰ ਨੇ ਵੀ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸਫਲਤਾ ਸਟਾਫ ਅਤੇ ਵਿਦਿਆਰਥੀਆਂ ਦੀ ਸਾਂਝੀ ਮਿਹਨਤ ਦਾ ਨਤੀਜਾ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਰ ਮਿਹਨਤ ਕਰਨ ਅਤੇ ਵਧੀਆ ਨਤੀਜੇ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਡਾ. ਸੰਜੀਵ ਮਾਨਕਟਾਲਾ, ਸ਼ਰਨਜੀਤ ਕੌਰ, ਸੁਖਵਿੰਦਰ ਕੌਰ, ਗੁਰਦੀਪ ਕੌਰ, ਜਗਦੇਵ ਸਿੰਘ, ਅਮਨਦੀਪ ਕੌਰ, ਸੰਗੀਤਾ ਹਾਂਡਾ, ਗੁਰਮੀਤ ਕੌਰ, ਖੁਸ਼ਹਾਲ ਕੌਰ, ਪਿ੍ਅੰਕਾ, ਗੁਰਪ੍ਰੀਤ ਕੌਰ, ਰਮਨਦੀਪ ਕੌਰ, ਸੁਖਮਨਦੀਪ ਕੌਰ, ਗੀਤਾਂਜਲੀ, ਅਰਸ਼ਦੀਪ ਕੌਰ, ਪੂਨਮ, ਕੋਮਲਜੀਤ ਕੌਰ, ਮਮਤਾ, ਬਲਵਿੰਦਰ ਕੌਰ, ਸੁਖਵੀਰ ਕੌਰ, ਮਨਪ੍ਰੀਤ ਕੌਰ ਅਤੇ ਆਂਚਲ ਸਮੇਤ ਸਮੂਹ ਕਾਲਜ ਸਟਾਫ ਹਾਜ਼ਰ ਸੀ |