10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਆਮ ਲੋਕਾਂ ਦੀ ਸਰਕਾਰ 'ਚ ਸਫ਼ਾਈ ਕਰਮਚਾਰੀਆਂ ਨੂੰ ਕਿਉ ਦੇਣੇ ਪੈ ਰਹੇ ਹੈ ਧਰਨੇ- ਆਸ਼ੂ ਬੰਗੜ

Ad Position 21
repet_subhas-goyals [Copy P29]
ਅਜੀਤ ਡੈਸਕ 09-05-2026
ਮੁੱਦਕੀ, 8 ਮਈ (ਭੁਪਿੰਦਰ ਸਿੰਘ)-ਆਮ ਆਦਮੀ ਪਾਰਟੀ ਦੇ ਸਤਾ ਵਿਚ ਆਉਣ ਤੋਂ ਪਹਿਲਾਂ ਲੋਕਾਂ ਅਤੇ ਮੁਲਾਜ਼ਮ ਵਰਗ ਨਾਲ ਇਹ ਵਾਅਦੇ ਕੀਤੇ ਗਏ ਸਨ, ਕਿ ਜਦੋਂ ਆਮ ਆਦਮੀ ਭਾਵ ਤੁਹਾਡੀ ਸਰਕਾਰ ਸਤਾ ਵਿਚ ਆ ਗਈ ਤਾਂ ਕਿਸੇ ਵੀ ਮੁਲਾਜਮ ਵਰਗ ਨੂੰ ਧਰਨੇ ਨਹੀਂ ਲਾਉਣੇ ਪੈਣਗੇ 'ਤੇ ਮਸਲੇ ਦਾ ਹੱਲ ਗੱਲਬਾਤ ਰਾਹੀ ਹੋਵੇਗਾ, ਪਰ 'ਆਪ' ਲੀਡਰਾਂ ਨੇ ਝੂਠੇ ਵਾਅਦੇ ਕਰਕੇ ਸਤਾ 'ਤੇ ਕਾਬਜ਼ ਹੋਣ ਦੀ ਮਗਰੋਂ ਮੁਲਾਜ਼ਮ ਵਰਗ ਦੀ ਸਾਰ ਤੱਕ ਨਹੀਂ ਲਈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸ ਦੇ ਹਲਕਾ ਇੰਚਾਰਜ ਅਮਰਦੀਪ ਸਿੰਘ ਆਸ਼ੂ ਬੰਗੜ 'ਤੇ ਬਲਜੀਤ ਕੌਰ ਬੰਗੜ ਨੇ ਇੱਥੇ ਕੀਤਾ | ਉਨ੍ਹਾਂ ਕਿਹਾ ਕਿ ਸਫ਼ਾਈ ਸੇਵਕ ਯੂਨੀਅਨ ਕਿੰਨੇ ਚਿਰ ਤੋਂ ਆਪਣੀਆਂ ਹੱਕੀ ਮੰਗਾ ਲਈ ਧਰਨੇ ਲਗਾ ਰਹੇ ਹਨ 'ਤੇ ਟੀਚਰਾਂ ਯੂਨੀਅਨ ਸੰਘਰਸ਼ ਕਰ ਰਹੀਆਂ ਹਨ, ਪਰ ਸਰਕਾਰ ਦੇ ਕੰਨਾ 'ਤੇ ਜੰੂ ਨਹੀਂ ਸਰਕ ਰਹੀ | ਬੰਗੜ ਨੇ ਕਿਹਾ ਕਿ ਪੰਜਾਬ ਸਰਕਾਰ ਆਪਣੇ ਕੀਤੇ ਵਾਅਦਿਆਂ ਤੋਂ ਭੱਜ ਰਹੀ ਹੈ | ਉਨ੍ਹਾਂ ਲੋਕਾਂ ਨੂੰ ਅਧੀਨ ਕੀਤੀ ਕਿ 2027 ਦੀ ਵਿਧਾਨ ਸਭਾ ਚੌਣਾ ਵਿਚ ਕਾਂਗਰਸ ਪਾਰਟੀ ਹੱਕੀ ਮੰਗਾ ਦਾ ਹੱਲ ਕੱਢਿਆ ਜਾਵੇ |
Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੀ ਮੀਟਿੰਗ ਹੋਈ ਅਗਲੀ ਖ਼ਬਰ ਸਫ਼ਾਈ ਸੇਵਕਾਂ ਦੀ ਹੜਤਾਲ ਤੀਜੇ ਦਿਨ 'ਚ ਹੋਈ ਦਾਖ਼ਲ
Ad Position 24