09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਲੋਕਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ 'ਚ ਸਹਾਈ ਸਿੱਧ ਹੋ ਰਹੀ ਹੈ ਸੀ. ਐੱਮ. ਦੀ ਯੋਗਸ਼ਾਲਾ- ਡੀ. ਸੀ.

Ad Position 21
repet_subhas-goyals [Copy P29]
ਅਜੀਤ ਡੈਸਕ 09-05-2026
ਗੁਰੂਹਰਸਹਾਏ, 8 ਮਈ(ਕਪਿਲ ਕੰਧਾਰੀ, ਹਰਚਰਨ ਸਿੰਘ ਸੰਧੂ)-ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਮਹੱਤਵਪੂਰਨ ਲੋਕ-ਪੱਖੀ ਪਹਿਲ 'ਸੀ.ਐੱਮ. ਦੀ ਯੋਗਸ਼ਾਲਾ' ਤਹਿਤ ਲੋਕਾਂ ਵਿਚ ਸਿਹਤ, ਯੋਗ ਅਤੇ ਸਕਾਰਾਤਮਿਕ ਜੀਵਨ ਸ਼ੈਲੀ ਪ੍ਰਤੀ ਜਾਗਰੂਕਤਾ ਲਗਾਤਾਰ ਵੱਧ ਰਹੀ ਹੈ | ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਇਹ ਵਿਸ਼ੇਸ਼ ਪਹਿਲ ਅੱਜ ਹਜ਼ਾਰਾਂ ਲੋਕਾਂ ਨੂੰ ਯੋਗ ਨਾਲ ਜੋੜ ਕੇ ਸਿਹਤਮੰਦ ਅਤੇ ਖੁਸ਼ਹਾਲ ਪੰਜਾਬ ਦੀ ਸਿਰਜਣਾ ਵਿਚ ਅਹਿਮ ਭੂਮਿਕਾ ਨਿਭਾ ਰਹੀ ਹੈ | ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਉਦੇਸ਼ ਹੈ ਕਿ ਯੋਗ ਦੇ ਸਰੀਰਕ ਅਤੇ ਮਾਨਸਿਕ ਲਾਭ ਸਮਾਜ ਦੇ ਹਰ ਵਰਗ ਤੱਕ ਪਹੁੰਚਣ, ਤਾਂ ਜੋ ਹਰ ਨਾਗਰਿਕ ਤੰਦਰੁਸਤ, ਤਣਾਅ-ਮੁਕਤ ਅਤੇ ਉਰਜਾਵਾਨ ਜੀਵਨ ਜੀਅ ਸਕੇ | 'ਸੀ.ਐਮ. ਦੀ ਯੋਗਸ਼ਾਲਾ' ਮੁਹਿੰਮ ਰਾਹੀਂ ਪੰਜਾਬ ਸਰਕਾਰ ਲੋਕਾਂ ਨੂੰ ਮੁਫ਼ਤ ਯੋਗ ਸਿਖਲਾਈ ਮੁਹੱਈਆ ਕਰਵਾ ਰਹੀ ਹੈ, ਜਿਸ ਨਾਲ 'ਰੰਗਲਾ ਪੰਜਾਬUਦੇ ਸੁਪਨੇ ਨੂੰ ਸਾਕਾਰ ਕਰਨ ਵਿਚ ਮਦਦ ਮਿਲ ਰਹੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਦੀਪ ਸ਼ਿਖਾ ਸ਼ਰਮਾ ਨੇ ਦੱਸਿਆ ਕਿ ਗੁਰੂਹਰਸਹਾਏ ਦੇ ਵੱਖ-ਵੱਖ ਪਿੰਡਾਂ, ਵਾਰਡਾਂ, ਪਾਰਕਾਂ ਅਤੇ ਕਮਿਊਨਿਟੀ ਸਥਾਨਾਂ 'ਤੇ ਨਿਯਮਿਤ ਤੌਰ 'ਤੇ ਯੋਗ ਕਲਾਸਾਂ ਲਗਾਈਆਂ ਜਾ ਰਹੀਆਂ ਹਨ | ਇਸ ਵੇਲੇ ਗੁਰੂਹਰਸਹਾਏ ਵਿਚ ਕੁੱਲ 240 ਯੋਗ ਕਲਾਸਾਂ ਚੱਲ ਰਹੀਆਂ ਹਨ | ਜਿਨ੍ਹਾਂ ਵਿਚ 50 ਮਾਹਿਰ ਟਰੇਨਰਾਂ ਵਲੋਂ ਰੋਜ਼ਾਨਾ ਵੱਡੀ ਗਿਣਤੀ ਵਿਚ ਮਹਿਲਾਵਾਂ, ਨੌਜਵਾਨਾਂ, ਬਜ਼ੁਰਗਾਂ ਅਤੇ ਵਿਦਿਆਰਥੀਆਂ ਨੂੰ ਯੋਗ ਆਸਨ, ਪ੍ਰਾਣਾਯਾਮ ਅਤੇ ਧਿਆਨ ਦਾ ਅਭਿਆਸ ਕਰਵਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਲੋਕ ਰੋਜ਼ਾਨਾ ਯੋਗ ਕਲਾਸਾਂ ਦਾ ਲਾਭ ਲੈ ਰਹੇ ਹਨ | ਉਨ੍ਹਾਂ ਕਿਹਾ ਕਿ ਤਜਰਬੇਕਾਰ ਯੋਗ ਟਰੇਨਰਾਂ ਵਲੋਂ ਲੋਕਾਂ ਨੂੰ ਯੋਗ ਦੇ ਨਾਲ-ਨਾਲ ਸਿਹਤਮੰਦ ਜੀਵਨ ਸ਼ੈਲੀ, ਤਣਾਅ ਪ੍ਰਬੰਧਨ ਅਤੇ ਰੋਜ਼ਾਨਾ ਸਿਹਤ ਸੰਬੰਧੀ ਜ਼ਰੂਰੀ ਜਾਣਕਾਰੀਆਂ ਵੀ ਦਿੱਤੀਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਗਲੀ ਮੁਹੱਲੇ ਦੇ ਵਿਚ ਲੋਕ ਯੋਗ ਕਲਾਸ ਲਗਵਾਉਣਾ ਚਾਹੁੰਦੇ ਹਨ ਤਾਂ ਉਹ 25 ਮੈਂਬਰਾਂ ਦਾ ਇਕ ਗਰੁੱਪ ਬਣਾ ਕੇ ਫੋਨ ਨੰਬਰ 76694-00500 'ਤੇ ਮਿਸਡ ਕਾਲ ਕਰ ਸਕਦੇ ਹਨ ਜਾਂ ਫੋਨ ਨ 'ਤੇ ਵੀ ਕਾਲ ਕਰ ਸਕਦੇ ਹਨ | ਇਸ ਤੋਂ ਇਲਾਵਾ ਮੁਫ਼ਤ ਯੋਗ ਕਲਾਸਾਂ ਲਈ 'ਤੇ ਵੀ ਰਜਿਸਟਰੇਸ਼ਨ ਕੀਤੀ ਜਾ ਸਕਦੀ ਹੈ |
Ad Position 22
No active advertisement
ਪਿਛਲੀ ਖ਼ਬਰ ਸਫ਼ਾਈ ਸੇਵਕਾਂ ਦੀ ਹੜਤਾਲ ਤੀਜੇ ਦਿਨ 'ਚ ਦਾਖ਼ਲ, ਕਸਬੇ 'ਚ ਲੱਗੇ ਕੂੜੇ ਦੇ ਢੇਰ ਅਗਲੀ ਖ਼ਬਰ ਪ੍ਰਾਇਮਰੀ ਸਕੂਲ ਫ਼ਤਿਹਗੜ੍ਹ ਸਭਰਾਂ ਦੀ ਵਿਦਿਆਰਥਣ ਦੀ ਜਵਾਹਰ ਨਵੋਦਿਆ ਵਿਦਿਆਲਿਆ ਲਈ ਚੋਣ
Ad Position 24