09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਸਫ਼ਾਈ ਸੇਵਕਾਂ ਦੀ ਹੜਤਾਲ ਤੀਜੇ ਦਿਨ 'ਚ ਦਾਖ਼ਲ, ਕਸਬੇ 'ਚ ਲੱਗੇ ਕੂੜੇ ਦੇ ਢੇਰ

Ad Position 21
repet_subhas-goyals [Copy P29]
ਅਜੀਤ ਡੈਸਕ 09-05-2026
ਮੁੱਦਕੀ, 8 ਮਈ (ਭਾਰਤ ਭੂਸ਼ਨ ਅਗਰਵਾਲ)-ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ ਤਹਿਤ ਮੁੱਦਕੀ ਦੇ ਸਫ਼ਾਈ ਸੇਵਕਾਂ ਤੇ ਮੁਲਾਜ਼ਮਾਂ ਦੀ ਹੜਤਾਲ ਦੇ ਤੀਜੇ ਦਿਨ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅੜੀਅਲ ਵਤੀਰੇ ਖ਼ਿਲਾਫ਼ ਜ਼ਬਰਦਸਤ ਨਾਅਰੇਬਾਜ਼ੀ ਕੀਤੀ ਅਤੇ ਕਸਬੇ ਦੀ ਸਫ਼ਾਈ ਵਿਵਸਥਾ ਮੁਕੰਮਲ ਰੂਪ ਵਿਚ ਠੱਪ ਕਰ ਦਿੱਤੀ | ਇਸ ਕਾਰਨ ਕਸਬੇ ਦੇ ਵੱਖ-ਵੱਖ ਹਿੱਸਿਆਂ ਵਿਚ ਕੂੜੇ ਦੇ ਵੱਡੇ ਢੇਰ ਲੱਗ ਗਏ | ਇਸ ਮੌਕੇ ਯੂਨੀਅਨ ਦੇ ਪ੍ਰਧਾਨ ਦੀਪਕ ਕੁਮਾਰ ਨੇ ਦੱਸਿਆ ਕਿ ਇਕ ਪਾਸੇ ਪੰਜਾਬ ਦੇ ਮੁੱਖ ਮੰਤਰੀ ਸ਼ੁਕਰਾਨਾ ਯਾਤਰਾ ਕਰ ਰਹੇ ਹਨ, ਪਰ ਪੰਜਾਬ ਭਰ ਦੇ ਸ਼ਹਿਰਾਂ ਵਿਚ ਪਿਛਲੇ ਲੰਮੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਸਫ਼ਾਈ ਸੇਵਕਾਂ ਦੀ ਮੁੱਖ ਮੰਤਰੀ ਵਲੋਂ ਕੋਈ ਸਾਰ ਨਹੀਂ ਲਈ ਜਾ ਰਹੀ | ਉਨ੍ਹਾਂ ਦੋਸ਼ ਲਾਇਆ ਕਿ ਯੂਨੀਅਨ ਵਲੋਂ ਸਰਕਾਰ ਕੋਲੋਂ ਵਾਰ-ਵਾਰ ਮੀਟਿੰਗਾਂ ਦਾ ਸਮਾਂ ਮੰਗਿਆ ਜਾਂਦਾ ਹੈ, ਪ੍ਰੰਤੂ ਹਾਲੇ ਤੱਕ ਸਰਕਾਰ ਵਲੋਂ ਮੀਟਿੰਗ ਦਾ ਸਮਾਂ ਨਹੀਂ ਦਿੱਤਾ ਗਿਆ | ਸਫ਼ਾਈ ਸੇਵਕਾਂ ਨੇ ਸਾਫ਼ ਕਿਹਾ ਹੈ ਕਿ ਜਿੰਨਾ ਚਿਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਇਹ ਹੜਤਾਲ ਇਸੇ ਤਰ੍ਹਾਂ ਜਾਰੀ ਰਹੇਗੀ | ਇਸ ਮੌਕੇ ਵਾਈਸ ਪ੍ਰਧਾਨ ਸਤਪਾਲ, ਸੁਨੀਲ ਕੁਮਾਰ, ਵਰਿੰਦਰ ਸਿੰਘ, ਸੁਖਵੀਰ ਸਿੰਘ, ਅਸ਼ੋਕ ਕੁਮਾਰ, ਰਜਨੀ, ਰਮੇਸ਼ ਕੁਮਾਰ, ਗੁਰਪ੍ਰੀਤ ਸਿੰਘ, ਸੁਨੀਲ, ਸਤਪਾਲ, ਪ੍ਰਦੀਪ ਸਿੰਘ, ਬਰਜਿੰਦਰ ਸਿੰਘ, ਗੋਗੀ ਰਾਣੀ, ਸਾਜਨ, ਤਮੰਨਾ, ਕਿਰਨ, ਪ੍ਰੀਤੀ, ਮੀਰਾ, ਬੀਨਾ ਰਾਣੀ, ਅੰਗਰੇਜ਼ ਸਿੰਘ, ਦੀਪਕ, ਰਾਕੇਸ਼ ਕੁਮਾਰ, ਰਾਜੇਸ਼, ਜਸਕਰਨ ਸਿੰਘ ਤੇ ਹੋਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਹੇਮਕੁੰਟ ਸਕੂਲ ਦੇ ਐੱਨ. ਸੀ. ਸੀ. ਕੈਡਿਟਸ ਨੇ 'ਓਪਰੇਸ਼ਨ ਸਿੰਧੂਰ ਦਿਵਸ' ਮਨਾਇਆ ਅਗਲੀ ਖ਼ਬਰ ਲੋਕਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ 'ਚ ਸਹਾਈ ਸਿੱਧ ਹੋ ਰਹੀ ਹੈ ਸੀ. ਐੱਮ. ਦੀ ਯੋਗਸ਼ਾਲਾ- ਡੀ. ਸੀ.
Ad Position 24