09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਭਾਕਿਯੂ ਬਹਿਰਾਮ ਕੇ ਦੀ ਮੀਟਿੰਗ ਹੋਈ

Ad Position 21
repet_subhas-goyals [Copy P29]
ਅਜੀਤ ਡੈਸਕ 09-05-2026
ਜ਼ੀਰਾ, 8 ਮਈ (ਪ੍ਰਤਾਪ ਸਿੰਘ ਹੀਰਾ)-ਭਾਰਤੀ ਕਿਸਾਨ ਯੂਨੀਅਨ ਬਹਿਰਾਮ ਕੇ ਦੀ ਮੀਟਿੰਗ ਸੀਨੀਅਰ ਜ਼ਿਲ੍ਹਾ ਮੀਤ ਪ੍ਰਧਾਨ ਨਾਇਬ ਸਿੰਘ ਬੋਤੀਆਂ ਵਾਲਾ ਦੀ ਪ੍ਰਧਾਨਗੀ ਹੇਠ ਪਿੰਡ ਬੋਤੀਆਂ ਵਾਲਾ ਦੇ ਗੁਰਦੁਆਰਾ ਸਾਹਿਬ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਪਿਛਲੇ ਦਿਨੀ ਪੰਜਾਬ ਸਰਕਾਰ ਵਲੋਂ ਸਹਿਕਾਰੀ ਬੈਂਕਾਂ ਰਾਹੀਂ ਕਿਸਾਨਾਂ ਨੂੰ ਦਿੱਤੀ ਜਾਣ ਵਾਲੀ ਫ਼ਸਲੀ ਕਰਜ਼ੇ ਦੀ ਹੱਦ ਵਿਚ ਕੀਤੇ ਗਏ ਵਾਧੇ 'ਤੇ ਰੋਕ ਲਗਾਉਣ ਦੀ ਸਖ਼ਤ ਨਿਖੇਧੀ ਕੀਤੀ ਗਈ | ਕਿਸਾਨ ਆਗੂਆਂ ਨੇ ਦੱਸਿਆ ਕਿ ਸਰਕਾਰ ਦੇ ਇਸ ਕਦਮ ਨਾਲ ਕਿਸਾਨਾਂ ਵਿਚ ਭਾਰੀ ਭੰਬਲਭੂਸਾ ਅਤੇ ਨਿਰਾਸ਼ਾ ਪੈਦਾ ਹੋ ਗਈ ਹੈ | ਕਿਸਾਨ ਆਗੂਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ 7 ਅਪ੍ਰੈਲ ਨੂੰ ਇਕ ਨੋਟੀਫ਼ਿਕੇਸ਼ਨ ਜਾਰੀ ਕਰਕੇ ਸਾਉਣੀ ਦੀ ਫਸਲ ਲਈ ਕਰਜ਼ੇ ਦੀ ਹੱਦ 24 ਹਜਾਰ ਰੁਪਏ ਪ੍ਰਤੀ ਏਕੜ ਤੋਂ ਵਧਾ ਕੇ 39000 ਕਰ ਦਿੱਤੀ ਸੀ ਅਤੇ ਇਸੇ ਤਰ੍ਹਾਂ ਖਾਦਾਂ ਅਤੇ ਸਪਰੇ ਲਈ ਮਿਲਣ ਵਾਲੀ ਰਕਮ ਵੀ 16000 ਤੋਂ ਵਧਾ ਕੇ 23000 ਕਰ ਦਿੱਤੀ ਸੀ | ਉਹਨਾਂ ਦੱਸਿਆ ਕਿ ਲਗਭਗ ਸੱਤ ਸਾਲਾਂ ਬਾਅਦ ਹੋਏ ਇਸ ਵਾਧੇ ਨਾਲ ਕਿਸਾਨਾਂ ਨੂੰ ਵੱਡੀ ਰਾਹਤ ਮਿਲਣ ਦੀ ਉਮੀਦ ਸੀ, ਪਰ ਅਫ਼ਸੋਸ ਪੰਜਾਬ ਸਰਕਾਰ ਨੇ ਇਸ ਵਾਧੇ ਉੱਪਰ ਰੋਕ ਲਗਾ ਦਿੱਤੀ ਹੈ | ਕਿਸਾਨ ਆਗੂਆਂ ਨੇ ਸਰਕਾਰ ਦੇ ਇਸ ਫ਼ੈਸਲੇ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਵਧਦੀ ਮਹਿੰਗਾਈ ਕਾਰਨ ਖੇਤੀ ਕਰਜ਼ੇ ਵੱਧ ਗਏ ਹਨ | ਇਸ ਲਈ ਕਰਜ਼ਾ ਲਿਮਟ ਵਧਾਉਣਾ ਬੇਹੱਦ ਜ਼ਰੂਰੀ ਸੀ ਉਹਨਾਂ ਚਿਤਾਵਨੀ ਦਿੱਤੀ ਕਿ ਜੇਕਰ ਵਧੀ ਹੋਈ ਲਿਮਿਟ ਜਲਦੀ ਲਾਗੂ ਨਾ ਕੀਤੀ ਤਾਂ ਕਿਸਾਨ ਜਥੇਬੰਦੀਆਂ ਸਰਕਾਰ ਖ਼ਿਲਾਫ਼ ਤਿੱਖਾ ਸੰਘਰਸ਼ ਵਿੱਢਣਗੀਆਂ | ਇਸ ਮੌਕੇ ਮੀਟਿੰਗ ਵਿਚ ਜ਼ਿਲ੍ਹਾ ਸਕੱਤਰ ਸੁਖਦੇਵ ਸਿੰਘ, ਪੈੱ੍ਰਸ ਸਕੱਤਰ ਸੁਰਜੀਤ ਸਿੰਘ ,ਖ਼ਜ਼ਾਨਚੀ ਮਾਸਟਰ ਨਛੱਤਰ ਸਿੰਘ, ਨਿਰੰਜਨ ਸਿੰਘ, ਬਲਵੀਰ ਸਿੰਘ, ਜਗਦੇਵ ਸਿੰਘ ,ਅਮਰਜੀਤ ਸਿੰਘ ,ਮਹਿੰਦਰ ਸਿੰਘ, ਧਰਮਿੰਦਰ ਸਿੰਘ ਆਦਿ ਕਿਸਾਨ ਆਗੂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮਾਸਟਰ ਪਰਮਬੀਰ ਸਿੰਘ ਭੁੱਲਰ ਨੂੰ ਸਦਮਾ, ਪਿਤਾ ਦਾ ਦਿਹਾਂਤ ਅਗਲੀ ਖ਼ਬਰ ਸਹਿਕਾਰੀ ਸਭਾਵਾਂ ਕਰਮਚਾਰੀ ਯੂਨੀਅਨ ਨੇ ਵਿਧਾਇਕ ਭੁੱਲਰ ਨੂੰ ਸੌਂਪਿਆ ਮੰਗ ਪੱਤਰ
Ad Position 24