ਫ਼ਿਰੋਜ਼ਪੁਰ, 8 ਮਈ (ਗੁਰਿੰਦਰ ਸਿੰਘ)-13 ਪੰਜਾਬ ਬਟਾਲੀਅਨ ਐੱਨ. ਸੀ. ਸੀ. ਲੁਧਿਆਣਾ ਗਰੁੱਪ ਵਲੋਂ 'ਆਪੇ੍ਰਸ਼ਨ ਸਿੰਦੂਰ' ਦੀ ਪਹਿਲੀ ਵਰ੍ਹੇਗੰਢ ਮੌਕੇ ਫ਼ਿਰੋਜ਼ਪੁਰ ਵਿਖੇ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ | ਇਸ ਦੌਰਾਨ ਐੱਨ. ਸੀ. ਸੀ. ਕੈਡਟਾਂ ਅਤੇ ਸਟਾਫ਼ ਨੇ ਭਾਰਤੀ ਸੁਰੱਖਿਆ ਬਲਾਂ ਦੇ ਜਵਾਨਾਂ ਦੀਆਂ ਸ਼ਹਾਦਤਾਂ ਅਤੇ ਬਹਾਦਰੀ ਨੂੰ ਨਮਨ ਕੀਤਾ | ਸਮਾਗਮ ਦੀ ਸ਼ੁਰੂਆਤ ਇਤਿਹਾਸਕ ਬਰਕੀ ਵਾਰ ਮੈਮੋਰੀਅਲ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਪੁਸ਼ਪਮਾਲਾਵਾਂ ਅਰਪਿਤ ਕਰਕੇ ਕੀਤੀ ਗਈ | ਇਸ ਤੋਂ ਬਾਅਦ ਯੂਨਿਟ ਕੰਪਲੈਕਸ ਵਿਚ ਰਾਸ਼ਟਰੀ ਝੰਡਾ ਲਹਿਰਾਇਆ ਗਿਆ | ਸਮਾਗਮ ਵਿਚ 13 ਪੰਜਾਬ ਬਟਾਲੀਅਨ ਨਾਲ ਸੰਬੰਧਤ ਤਿੰਨ ਸਿੱਖਿਆ ਸੰਸਥਾਵਾਂ ਦੇ ਐਨ.ਸੀ.ਸੀ ਕੈਡਟਾਂ ਨੇ ਉਤਸ਼ਾਹ ਨਾਲ ਭਾਗ ਲਿਆ | ਇਸ ਮੌਕੇ ਅਧਿਕਾਰੀਆਂ ਨੇ ਕਿਹਾ ਕਿ ਸਮਾਗਮ ਦਾ ਉਦੇਸ਼ ਭਾਰਤੀ ਫ਼ੌਜ ਦੇ ਜਵਾਨਾਂ ਦੀ ਵੀਰਤਾ ਅਤੇ ਦੇਸ਼ ਲਈ ਦਿੱਤੀਆਂ ਕੁਰਬਾਨੀਆਂ ਨੂੰ ਯਾਦ ਕਰਨਾ ਹੈ | ਕੈਡਟਾਂ ਨੇ ਦੇਸ਼ ਦੀ ਰੱਖਿਆ ਲਈ ਸ਼ਹੀਦ ਹੋਏ ਸੂਰਮਿਆਂ ਨੂੰ ਸਲਾਮ ਕਰਦਿਆਂ ਉਨ੍ਹਾਂ ਪ੍ਰਤੀ ਆਪਣੀ ਸੰਵੇਦਨਾ ਪ੍ਰਗਟਾਈ | ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਨੌਜਵਾਨਾਂ ਵਿਚ ਦੇਸ਼-ਭਗਤੀ ਦੀ ਭਾਵਨਾ ਮਜ਼ਬੂਤ ਕਰਦੇ ਹਨ ਅਤੇ ਉਨ੍ਹਾਂ ਨੂੰ ਰਾਸ਼ਟਰ ਨਿਰਮਾਣ ਤੇ Tਵਿਕਸਿਤ ਭਾਰਤUਦੇ ਸੁਪਨੇ ਨੂੰ ਸਾਕਾਰ ਕਰਨ ਲਈ ਨਿਸ਼ਕਾਮ ਸੇਵਾ ਵੱਲ ਪ੍ਰੇਰਿਤ ਕਰਦੇ ਹਨ |