09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਜ਼ਿਲ੍ਹੇ ਦੀਆਂ 118 ਮੰਡੀਆਂ 'ਚ ਕਣਕ ਖ਼ਰੀਦ ਮੁਕੰਮਲ, 9 'ਚ ਕੰਮ ਜਾਰੀ, ਕਿਸਾਨਾਂ ਨੂੰ 2016 ਕਰੋੜ ਤੋਂ ਵੱਧ ਅਦਾਇਗੀ- ਡੀ. ਸੀ.

Ad Position 21
repet_subhas-goyals [Copy P29]
ਅਜੀਤ ਡੈਸਕ 09-05-2026
ਫ਼ਿਰੋਜ਼ਪੁਰ, 8 ਮਈ (ਸੁਖਵਿੰਦਰ ਸਿੰਘ)-ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਦੀ ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਖ਼ਰੀਦਿਆ ਜਾ ਰਿਹਾ ਹੈ ਤੇ ਸਮੇਂ ਸਿਰ ਅਦਾਇਗੀ ਯਕੀਨੀ ਬਣਾਈ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਵੀਰਵਾਰ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿਚ 8 ਲੱਖ ਮੀਟਰਿਕ ਟਨ ਕਣਕ ਦੀ ਆਮਦ ਹੋਈ ਹੈ | ਜਿਸ ਵਿਚੋਂ 7.7 ਲੱਖ ਮੀਟਰਿਕ ਟਨ ਦੀ ਖ਼ਰੀਦ ਹੋਈ ਹੈ | ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਕਣਕ ਦੀ ਲਿਫ਼ਟਿੰਗ ਦੇ ਕੰਮ ਵਿਚ ਹੋਰ ਤੇਜ਼ੀ ਲਿਆਉਣ ਹਦਾਇਤ ਕੀਤੀ ਗਈ ਹੈ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵੱਖ-ਵੱਖ ਖ਼ਰੀਦ ਏਜੰਸੀਆਂ ਵਲੋਂ ਖ਼ਰੀਦੀ ਗਈ ਕੁੱਲ ਕਣਕ ਵਿਚੋਂ ਪਨਗ੍ਰੇਨ ਵਲੋਂ 242239 ਮੀਟਰਿਕ ਟਨ, ਮਾਰਕਫੈੱਡ ਵਲੋਂ 207481 ਮੀਟਰਿਕ ਟਨ, ਪਨਸਪ ਵਲੋਂ 197990 ਮੀਟਰਿਕ ਟਨ, ਪੰਜਾਬ ਰਾਜ ਗੋਦਾਮ ਨਿਗਮ ਵਲੋਂ 127964 ਮੀਟਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਖ਼ਰੀਦੀ ਗਈ ਕਣਕ ਦੀ ਅਦਾਇਗੀ ਦੇ ਰੂਪ ਵਿੱਚ 2016.94 ਕਰੋੜ ਰੁਪਏ ਦੀ ਰਾਸ਼ੀ ਕਿਸਾਨਾਂ ਦੇ ਖਾਤਿਆਂ ਵਿਚ ਤਬਦੀਲ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਹੁਣ ਤੱਕ 512885 ਮੀਟਰਿਕ ਟਨ ਕਣਕ ਦੀ ਲਿਫ਼ਟਿੰਗ ਕੀਤੀ ਜਾ ਚੁੱਕੀ ਹੈ | ਉਨ੍ਹਾਂ ਬਦਲਦੇ ਮੌਸਮ ਦੇ ਮੱਦੇਨਜ਼ਰ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲਿਫ਼ਟਿੰਗ ਦੇ ਕੰਮ ਨੂੰ ਹੋਰ ਤੇਜ਼ ਕੀਤਾ ਜਾਵੇ ਤਾਂ ਜੋ ਕੀਮਤੀ ਅਨਾਜ ਦੀ ਖ਼ਰਾਬੀ ਨਾ ਹੋਵੇ | ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ 9 ਮੰਡੀਆਂ ਵਿਚ ਕਣਕ ਦੀ ਖ਼ਰੀਦ ਦਾ ਕੰਮ ਚੱਲ ਰਿਹਾ ਹੈ ਤੇ 118 ਮੰਡੀਆਂ ਵਿਚ ਕਣਕ ਦੀ ਖ਼ਰੀਦ ਦਾ ਕੰਮ ਮੁਕੰਮਲ ਹੋ ਗਿਆ ਹੈ | ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਵਾਢੀ ਉਪਰੰਤ ਕਣਕ ਦੀ ਰਹਿੰਦ ਖੂੰਹਦ/ਨਾੜ ਨੂੰ ਅੱਗ ਨਾ ਲਗਾ ਕੇ ਸਗੋਂ ਖੇਤਾਂ ਵਿਚ ਹੀ ਮਿਲਾਉਣ |
Ad Position 22
No active advertisement
ਪਿਛਲੀ ਖ਼ਬਰ ਜੇ. ਕੇ. ਐੱਸ. ਪਬਲਿਕ ਸਕੂਲ ਨੇ ਯੇਲੋ ਵੀਕ ਉਤਸ਼ਾਹ ਨਾਲ ਮਨਾਇਆ ਅਗਲੀ ਖ਼ਬਰ ਜ਼ਿਲ੍ਹਾ ਭਾਸ਼ਾ ਅਫ਼ਸਰ ਵਲੋਂ ਤਹਿਸੀਲ ਗੁਰੂਹਰਸਹਾਏ ਦੇ ਦਫ਼ਤਰਾਂ ਦਾ ਨਿਰੀਖਣ
Ad Position 24