11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਜ਼ਿਲ੍ਹਾ ਅਤੇ ਸੈਸ਼ਨ ਜੱਜ ਸੁਮੀਤ ਮਲਹੋਤਰਾ ਦੀ ਅਗਵਾਈ 'ਚ ਕੌਮੀ ਲੋਕ ਅਦਾਲਤ 'ਚ 15158 ਕੇਸਾਂ ਦਾ ਨਿਪਟਾਰਾ

Ad Position 21
No active advertisement
ਅਜੀਤ ਡੈਸਕ 10-05-2026
ਕੱੁਲ 17 ਬੈਂਚ ਬਣਾ ਕੀਤੇ ਫ਼ੈਸਲੇ
ਫ਼ਿਰੋਜ਼ਪੁਰ, 9 ਮਈ(ਰਾਕੇਸ਼ ਚਾਵਲਾ)-ਮਾਨਯੋਗ ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਿਟੀ ਦਿੱਲੀ ਦੇ ਨਿਰਦੇਸ਼ਾਂ ਅਨੁਸਾਰ ਸਾਰੇ ਹਿੰਦੁਸਤਾਨ ਵਿਚ ਕੌਮੀ ਲੋਕ ਅਦਾਲਤ ਲਗਾਈ ਗਈ | ਇਸੇ ਤਰ੍ਹਾਂ ਕਾਰਜਕਾਰੀ ਚੇਅਰਮੈਨ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਮੋਹਾਲੀ ਦੇ ਹੁਕਮਾਂ ਦੀ ਪਾਲਨਾ ਕਰਦੇ ਹੋਏ ਮਾਨਯੋਗ ਸੁਮੀਤ ਮਲਹੋਤਰਾ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਫ਼ਿਰੋਜ਼ਪੁਰ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਫ਼ਿਰੋਜ਼ਪੁਰ ਵਲੋਂ ਫ਼ਿਰੋਜ਼ਪੁਰ ਜ਼ਿਲ੍ਹੇ ਦੀਆਂ ਅਦਾਲਤਾਂ ਵਿਚ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਫ਼ਿਰੋਜ਼ਪੁਰ ਮੈਡਮ ਅਨੁਰਾਧਾ ਨੇ ਦੱਸਿਆ ਕਿ ਸੈਸ਼ਨ ਜੱਜ ਸਾਹਿਬ ਦੇ ਹੁਕਮਾਂ ਤਹਿਤ ਜ਼ਿਲ੍ਹਾ ਫ਼ਿਰੋਜ਼ਪੁਰ ਵਿਚ ਕੁੱਲ 17 ਬੈਂਚ ਬਣਾਏ ਗਏ, ਜਿਨ੍ਹਾਂ ਵਿਚ ਸੈਸ਼ਨ ਡਵੀਜ਼ਨ, ਫ਼ਿਰੋਜ਼ਪੁਰ ਦੀਆਂ ਅਦਾਲਤਾਂ ਵਿਚ 13 ਬੈਂਚ, ਸਥਾਈ ਲੋਕ ਅਦਾਲਤ ਵਿਖੇ 1 ਬੈਂਚ, ਜ਼ੀਰਾ ਵਿਖੇ 2 ਬੈਂਚ ਅਤੇ ਗੁਰੂਹਰਸਹਾਏ ਵਿਖੇ 1 ਬੈਂਚ ਬਣਾਏ ਗਏ ਹਨ | ਇਸ ਲੋਕ ਅਦਾਲਤ ਵਿਚ ਕੁੱਲ 20501 ਕੇਸ ਲਗਾਏ ਗਏ, ਜਿਨ੍ਹਾਂ ਵਿਚੋਂ 15158 ਕੇਸਾਂ ਦਾ ਨਿਪਟਾਰਾ ਕੀਤਾ ਗਿਆ | ਇਸ ਲੋਕ ਅਦਾਲਤ ਵਿਚ ਵੱਖ-ਵੱਖ ਤਰ੍ਹਾਂ ਦੇ ਕੇਸਾਂ ਦਾ ਜਿਵੇਂ ਕਿ ਦੀਵਾਨੀ ਕੇਸ, ਰਾਜ਼ੀਨਾਮਾ ਹੋਣ ਯੋਗ ਫ਼ੌਜਦਾਰੀ ਕੇਸ, ਚੈੱਕ ਬਾਉਂਸ, ਰਿਕਵਰੀ ਦੇ ਕੇਸ, ਟਰੈਫ਼ਿਕ ਚਲਾਨ ਅਤੇ ਘਰੇਲੂ ਝਗੜਿਆਂ ਦੇ ਕੇਸ, ਇਤਰਾਜ਼ ਰਿਪੋਰਟਾਂ, ਅਦਮ ਪਤਾ ਰਿਪੋਰਟਾਂ, ਮੋਟਰ ਐਕਸੀਡੈਂਟ ਕਲੇਮ ਟਿ੍ਬਿਊਨਲ ਕੇਸ ਅਤੇ ਪ੍ਰੀ ਲਿਟੀਗੇਟਿਵ ਕੇਸ ਜਿਨ੍ਹਾਂ ਵਿਚ ਬੈਂਕ ਰਿਕਵਰੀ ਪ੍ਰਾਈਵੇਟ ਫਾਈਨਾਂਸ ਕੰਪਨੀ, ਮੋਬਾਈਲ ਅਤੇ ਟੈਲੀਫ਼ੋਨ ਕੰਪਨੀਆਂ ਦੇ ਕੇਸਾਂ ਦਾ ਨਿਪਟਾਰਾ ਧਿਰਾਂ ਦੀ ਆਪਸੀ ਸਹਿਮਤੀ ਦੇ ਨਾਲ ਕੀਤਾ ਗਿਆ | ਲੋਕ ਅਦਾਲਤ ਵਿਚ ਆਉਣ ਵਾਲੇ ਲੋਕਾਂ ਦੀ ਮਦਦ ਅਤੇ ਪੁੱਛਗਿੱਛ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਫ਼ਿਰੋਜ਼ਪੁਰ ਵੱਲੋਂ ਜ਼ਿਲ੍ਹਾ ਕੋਰਟ ਕੰਪਲੈਕਸ, ਫ਼ਿਰੋਜ਼ਪੁਰ ਦੇ ਪਬਲਿਕ ਐਂਟਰੀ ਗੇਟ ਉੱਪਰ ਇਕ ਹੈਲਪ ਡੈਸਕ ਵੀ ਲਗਾਇਆ ਗਿਆ ਤਾਂ ਜੋ ਲੋਕਾਂ ਨੂੰ ਸੁਖਾਲਾ ਕੀਤਾ ਜਾ ਸਕੇ | ਇਸੇ ਤਰ੍ਹਾਂ ਹੀ ਦੋਨਾਂ ਸਬ ਡਵੀਜ਼ਨਾਂ ਜ਼ੀਰਾ ਅਤੇ ਗੁਰੂਹਰਸਹਾਏ ਵਿਖੇ ਵੀ ਹੈਲਪ ਡੈਸਕ ਲਗਾਏ ਗਏ |
Ad Position 22
No active advertisement
ਪਿਛਲੀ ਖ਼ਬਰ ਕਿਸਾਨਾਂ ਦੇ ਹੱਦ ਕਰਜ਼ੇ ਨਾ ਵਧਾਉਣ ਖ਼ਿਲਾਫ਼ ਭਾਕਿਯੂ (ਕਾਦੀਆਂ) ਵਲੋਂ ਕੀਤਾ ਸੰਘਰਸ਼-ਬੱਬੀ ਫ਼ਿਰੋਜ਼ਸ਼ਾਹ ਅਗਲੀ ਖ਼ਬਰ ਬੀ.ਕੇ.ਯੂ ਕ੍ਰਾਂਤੀਕਾਰੀ ਵਲੋਂ 12 ਨੂੰ ਕੋਆਪ੍ਰੇਟਿਵ ਬੈਂਕਾਂ ਅੱਗੇ ਦਿੱਤੇ ਜਾਣਗੇ ਧਰਨੇ-ਮਰੂੜ੍ਹ
Ad Position 24