ਜ਼ੀਰਾ, 9 ਮਈ (ਰਜਨੀਸ਼ ਕਥੂਰੀਆ)-ਸ੍ਰੀ ਹੇਮਕੁੰਟ ਸੀਨੀਅਰ ਸੈਕੰਡਰੀ ਸਕੂਲ ਕੋਟ ਈਸੇ ਖਾਂ ਵਿਚ ''ਮਦਰਜ਼ ਡੇU ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਦਾ ਮਾਹੌਲ ਪਿਆਰ, ਸਤਿਕਾਰ ਅਤੇ ਮਾਂ ਦੇ ਅਨਮੋਲ ਰਿਸ਼ਤੇ ਦੀ ਮਹਿਕ ਨਾਲ ਰੰਗਿਆ ਹੋਇਆ ਸੀ | ਪ੍ਰੋਗਰਾਮ ਦੀ ਸ਼ੁਰੂਆਤ ਐਮ.ਡੀ.ਮੈਡਮ ਰਣਜੀਤ ਕੌਰ ਸੰਧੂ ਵਲੋਂ ਮਾਂ ਦੀ ਮਹਾਨਤਾ ਨੂੰ ਸਮਰਪਿਤ ਸ਼ਬਦਾਂ ਨਾਲ ਕੀਤੀ ਗਈ | ਇਸ ਮੌਕੇ ਅਧਿਆਪਕਾਂ ਵਲੋਂ ਮਦਰਜ਼ ਡੇ ਨਾਲ ਸਬੰਧਿਤ ਭਾਵੁਕ ਕਵਿਤਾਵਾਂ ਅਤੇ ਮਨਮੋਹਕ ਆਈਟਮਾਂ ਪੇਸ਼ ਕੀਤੀਆਂ ਗਈਆਂ | ਇਸ ਦੇ ਨਾਲ ਵੱਖ -ਵੱਖ ਖੇਡਾਂ ਵੀ ਕਰਵਾਈਆਂ | ਜਿਸ 'ਚ ਅਧਿਆਪਕਾਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ | ਪ੍ਰੋਗਰਾਮ ਦੌਰਾਨ ਗਰੁੱਪ ਵਾਈਜ਼ ਅਧਿਆਪਕਾਂ ਦੇ ਮੁਕਾਬਲੇ ਕਰਵਾਏ ਗਏ ਜਿਸ ਵਿਚ ਅਧਿਆਪਕਾਂ ਵਲੋਂ ਬਿਨਾਂ ਅੱਗ ਦੇ ਕਈ ਪ੍ਰਕਾਰ ਦੇ ਸਵਾਦਲੇ ਭੋਜਨ ਤਿਆਰ ਕੀਤੇ ਗਏ | ਸਭ ਨੇ ਆਪਣੀ ਕਲਾ,ਸਫ਼ਾਈ ਅਤੇ ਰਚਨਾਤਮਿਕਤਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ | ਅਧਿਆਪਕਾਂ ਦੀ ਮਿਹਨਤ ਅਤੇ ਟੀਮ ਵਰਕ ਨੇ ਸਭ ਨੂੰ ਪ੍ਰਭਾਵਿਤ ਕੀਤਾ | ਜੱਜ ਸਾਹਿਬਾਨ ਵਲੋਂ ਸਭ ਪ੍ਰਤੀਯੋਗੀਆਂ ਦੀ ਪੇਸ਼ਕਾਰੀ,ਰਚਨਾਤਮਿਕਤਾ, ਆਤਮ-ਵਿਸ਼ਵਾਸ ਅਤੇ ਸਮੂਹਿਕ ਭਾਗੀਦਾਰੀ ਨੂੰ ਧਿਆਨ ਵਿਚ ਰੱਖਦਿਆਂ ਬਹੁਤ ਹੀ ਸੁਚੱਜੇ ਢੰਗ ਨਾਲ Tਬੈੱਸਟ ਮੋਮUਦੀ ਚੋਣ ਕੀਤੀ ਗਈ | ਸਭ ਦੀਆਂ ਸ਼ਾਨਦਾਰ ਪੇਸ਼ਕਾਰੀਆਂ ਵਿੱਚ ਦਵਿੰਦਰ ਕੌਰ ਨੇ ਆਪਣੀ ਵਿਲੱਖਣ ਕਲਾ ਅਤੇ ਪ੍ਰਭਾਵਸ਼ਾਲੀ ਪ੍ਰਦਰਸ਼ਨ ਨਾਲ ਇਹ ਖ਼ਿਤਾਬ ਆਪਣੇ ਨਾਮ ਕੀਤਾ | ਸਕੂਲ ਮੈਨੇਜਮੈਂਟ ਵਲੋਂ ਉਨ੍ਹਾਂ ਨੂੰ ਤੋਹਫ਼ੇ ਦੇ ਕੇ ਸਨਮਾਨਿਤ ਕੀਤਾ ਗਿਆ | ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਕੁਲਵੰਤ ਸਿੰਘ ਸੰਧੂ ,ਐਮ.ਡੀ.ਮੈਡਮ ਰਣਜੀਤ ਕੌਰ ਸੰਧੂ ਅਤੇ ਪਿ੍ੰਸੀਪਲ ਰਮਨਜੀਤ ਕੌਰ ਨੇ ਕਿਹਾ ਕਿ ਮਾਂ ਜੀਵਨ ਦੀ ਸਭ ਤੋਂ ਵੱਡੀ ਤਾਕਤ ਹੁੰਦੀ ਹੈ, ਸਾਨੂੰ ਹਮੇਸ਼ਾ ਆਪਣੀ ਮਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਅਜਿਹੇ ਪ੍ਰੋਗਰਾਮ ਪਰਿਵਾਰਿਕ ਮੁੱਲਾਂ ਨੂੰ ਮਜ਼ਬੂਤ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ | ਅੰਤ ਵਿਚ ਸਭ ਨੂੰ ਮਦਰਜ਼ ਡੇ ਦੀ ਵਧਾਈ ਦਿੰਦਿਆਂ ਕਿਹਾ ਕਿ ਮਾਂ ਦਾ ਪਿਆਰ ਦੁਨੀਆ ਦਾ ਸਭ ਤੋਂ ਨਿਸ਼ਕਾਮ ਪਿਆਰ ਹੁੰਦਾ ਹੈ ਅਤੇ ਹਰ ਬੱਚੇ ਨੂੰ ਆਪਣੀ ਮਾਂ ਦਾ ਆਦਰ ਸਹਿਤ ਧੰਨਵਾਦ ਕਰਨਾ ਚਾਹੀਦਾ ਹੈ |