12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਮਾਤਾ ਸਾਹਿਬ ਕੌਰ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਵਿਚ ਮਾਂ ਦਿਵਸ ਸਮਾਰੋਹ ਮਨਾਇਆ

Ad Position 21
No active advertisement
ਅਜੀਤ ਡੈਸਕ 10-05-2026
ਗੁਰੂਹਰਸਹਾਏ, 9 ਮਈ (ਕਪਿਲ ਕੰਧਾਰੀ)-ਮਾਤਾ ਸਾਹਿਬ ਕੌਰ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਗੁਰੂਹਰਸਹਾਏ ਵਿਚ ਮਾਂ ਦਿਵਸ ਬੜੇ ਉਤਸ਼ਾਹ, ਨਾਲ ਮਨਾਇਆ ਗਿਆ | ਸਮਾਗਮ ਦੀ ਸ਼ੁਰੂਆਤ ਮੁੱਖ ਮਹਿਮਾਨਾਂ ਵਲੋਂ ਦੀਪ ਪ੍ਰਜÉਲਿਤ ਕਰਕੇ ਅਤੇ ਸ਼ਬਦ ਗਾਇਣ ਕਰਕੇ ਕੀਤੀ ਗਈ | ਇਸ ਮੌਕੇ ਜਾਣਕਾਰੀ ਦਿੰਦੇ ਹੋਏ ਸਕੂਲ ਦੀ ਪਿ੍ੰਸੀਪਲ ਡਾਕਟਰ ਵੰਦਨਾ ਧਵਨ ਨੇ ਦੱਸਿਆ ਕਿ ਵਿਦਿਆਰਥੀਆਂ ਦੀਆਂ ਮਾਤਾਵਾਂ ਲਈ ਵੱਖ-ਵੱਖ ਮਨੋਰੰਜਕ ਗਤੀਵਿਧੀਆਂ ਜਿਵੇਂ ਕਿ ਸਾੜੀ ਪਹਿਨਾਉਣ ਮੁਕਾਬਲਾ, ਸਵਾਦ ਪਹਿਚਾਣ ਖੇਡ, ਰੈਂਪ ਵਾਕ, ਗ਼ੁਬਾਰਾ ਸੰਤੁਲਨ ਖੇਡ, ਮੁਸਕਾਨ ਪਾਸ ਖੇਡ ਅਤੇ ਅੱਖਾਂ ਬੰਨ੍ਹ ਕੇ ਨਿਸ਼ਾਨਾ ਲਗਾਉਣ ਵਾਲੀ ਖੇਡ ਖ਼ਾਸ ਆਕਰਸ਼ਨ ਦਾ ਕੇਂਦਰ ਰਹੀਆਂ | ਉਨ੍ਹਾਂ ਦੱਸਿਆ ਕਿ ਬਚਿਆ ਦੀਆ ਮਾਤਾਵਾਂ ਨੇ ਇਨ੍ਹਾਂ ਗਤੀਵਿਧੀਆਂ ਵਿਚ ਪੂਰੇ ਉਤਸ਼ਾਹ ਨਾਲ ਭਾਗ ਲਿਆ ਅਤੇ ਸਮਾਗਮ ਦਾ ਖ਼ੂਬ ਅਨੰਦ ਮਾਣਿਆ | ਉਨ੍ਹਾਂ ਦੱਸਿਆ ਕਿ ਵਿਦਿਆਰਥਣਾਂ ਵਲੋਂ ਪੇਸ਼ ਕੀਤੇ ਗਏ ਰੰਗਾਰੰਗ ਪ੍ਰੋਗਰਾਮ ਨੇ ਸਾਰਿਆਂ ਦਾ ਦਿਲ ਜਿੱਤ ਲਿਆ ਇਸ ਦੌਰਾਨ ਸਨਮਾਨ ਪੱਟੀਆਂ ਵੰਡਣ ਅਤੇ ਪੌਦੇ ਭੇਟ ਕਰਨ ਦੀ ਰਸਮ ਵੀ ਅਦਾ ਕੀਤੀ ਗਈ | ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਸ਼੍ਰੀਮਤੀ ਜਗੀਰ ਕੌਰ, ਸ਼੍ਰੀਮਤੀ ਕਿਰਨ ਗਿੱਲ, ਸ਼੍ਰੀਮਤੀ ਰਿੰਕਲ, ਸ਼੍ਰੀਮਤੀ ਸੋਨਮ ਅਤੇ ਸ਼੍ਰੀਮਤੀ ਸੋਨੀਆ ਭੱਟੀ ਨੇ ਸ਼ਿਰਕਤ ਕੀਤੀ | ਸਕੂਲ ਦੀ ਪਿ੍ੰਸੀਪਲ ਡਾ. ਵੰਦਨਾ ਧਵਨ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਮਾਂ ਬੱਚੇ ਦੀ ਪਹਿਲੀ ਅਧਿਆਪਕ ਹੁੰਦੀ ਹੈ ਅਤੇ ਮਾਂ ਦਾ ਪਿਆਰ, ਤਿਆਗ 'ਤੇ ਸੰਸਕਾਰ ਬੱਚਿਆਂ ਦੀ ਜ਼ਿੰਦਗੀ ਦੀ ਸਭ ਤੋਂ ਵੱਡੀ ਪੂੰਜੀ ਹੁੰਦੇ ਹਨ | ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਮਾਪਿਆਂ ਅਤੇ ਬੱਚਿਆਂ ਦੇ ਰਿਸ਼ਤਿਆਂ ਨੂੰ ਹੋਰ ਮਜ਼ਬੂਤ ਬਣਾਉਂਦੇ ਹਨ | ਸਕੂਲ ਦੇ ਚੇਅਰਮੈਨ ਮਹੀਪਾਲ ਸਿੰਘ ਅਤੇ ਮੈਨੇਜਰ ਹਰਬੀਰ ਸਿੰਘ ਨੇ ਸਾਰੀਆਂ ਮਾਤਾਵਾਂ ਨੂੰ ਮਾਂ ਦਿਵਸ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਸਕੂਲ ਸਿੱਖਿਆ ਦੇ ਨਾਲ-ਨਾਲ ਨੈਤਿਕ ਮੁੱਲਾਂ ਅਤੇ ਪਰਿਵਾਰਕ ਸੰਸਕਾਰਾਂ ਨੂੰ ਉਤਸ਼ਾਹਿਤ ਕਰਨ ਲਈ ਸਦਾ ਵਚਨਬੱਧ ਹੈ | ਇਸ ਸਮਾਗਮ ਨੂੰ ਸਫਲ ਬਣਾਉਣ ਵਿਚ ਕੋਆਰਡੀਨੇਟਰ ਅਭੈ ਬਜਾਜ, ਸੰਦੀਪ ਅਤੇ ਰਚਨਾ ਮੋਂਗਾ ਦਾ ਵਿਸ਼ੇਸ਼ ਯੋਗਦਾਨ ਰਿਹਾ | ਗਤੀਵਿਧੀ ਇੰਚਾਰਜ ਮਿਸ.ਮਨਪ੍ਰੀਤ ਅਤੇ ਸਕੂਲ ਦੇ ਸਮੂਹ ਸਟਾਫ਼ ਨੇ ਵੀ ਆਪਣੀਆਂ ਜ਼ਿੰਮੇਵਾਰੀਆਂ ਬਖ਼ੂਬੀ ਨਿਭਾਈਆਂ |
Ad Position 22
No active advertisement
ਪਿਛਲੀ ਖ਼ਬਰ ਪੈਰਾਡਾਈਜ਼ ਸਕੂਲ ਵਿਚ ਪੂਲ ਪਾਰਟੀ ਦੌਰਾਨ ਨੰਨ੍ਹੇ-ਮੁੰਨੇ ਬੱਚਿਆਂ ਨੇ ਗਰਮੀ ਤੋਂ ਪਾਈ ਰਾਹਤ ਅਗਲੀ ਖ਼ਬਰ ਟਿੱਬੀ ਕਲਾਂ ਅੱਡੇ ਲਾਗੇ ਨਿੱਜੀ ਗੁਦਾਮ ਮੂਹਰੇ ਲੱਗਦੇ ਜਾਮ ਨੇ ਰਾਹਗੀਰ ਕੀਤੇ ਪ੍ਰੇਸ਼ਾਨ
Ad Position 24