12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਐਮਬਰੋਜ਼ੀਅਲ ਸਕੂਲ ਵਿਚ 'ਮਾਂ ਦਿਵਸ' ਮਨਾਇਆ

Ad Position 21
No active advertisement
ਅਜੀਤ ਡੈਸਕ 10-05-2026
ਜ਼ੀਰਾ, 9 ਮਈ (ਪ੍ਰਤਾਪ ਸਿੰਘ ਜੀਰਾ)-ਮਾਂ ਦੀ ਮਮਤਾ ਨੂੰ ਸਮਰਪਿਤ 'ਮਾਂ ਦਿਵਸ' ਅਵਾਨ ਰੋਡ ਜ਼ੀਰਾ ਵਿਖੇ ਸਥਿਤ ?ਐਮਬਰੋਜ਼ੀਅਲ ਸਕੂਲ ਵਿਚ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਕਰਵਾਏ ਗਏ ਵਿਸ਼ੇਸ਼ ਸਮਾਗਮ ਵਿਚ ਵਿਦਿਆਰਥੀਆਂ ਦੇ ਨਾਲ-ਨਾਲ ਉਨ੍ਹਾਂ ਦੀਆਂ ਮਾਵਾਂ ਨੇ ਵੀ ਵੱਡੀ ਗਿਣਤੀ ਵਿਚ ਸ਼ਿਰਕਤ ਕੀਤੀ | ?ਸਮਾਗਮ ਦੀ ਸ਼ੁਰੂਆਤ ਚੇਅਰਮੈਨ ਸਤਨਾਮ ਸਿੰਘ ਬੁੱਟਰ ਅਤੇ ਪਿ੍ੰਸੀਪਲ ਤੇਜ਼ ਸਿੰਘ ਠਾਕਰ ਵਲੋਂ ਸ਼ਮਾਂ ਰੌਸ਼ਨ ਕਰਕੇ ਕੀਤੀ ਗਈ | ਇਸ ਉਪਰੰਤ ਨਿੱਕੇ-ਨਿੱਕੇ ਬੱਚਿਆਂ ਨੇ ਮਾਂ ਦੀ ਮਹਾਨਤਾ ਨੂੰ ਦਰਸਾਉਂਦੇ ਹੋਏ | ਸੱਭਿਆਚਾਰਕ ਪ੍ਰੋਗਰਾਮ ਕੋਰੀਓਗ੍ਰਾਫੀ, ਕਵਿਤਾਵਾਂ ਅਤੇ ਗੀਤ ਪੇਸ਼ ਕੀਤੇ ਗਏ | ਜਿਨ੍ਹਾਂ ਨੇ ਹਾਜ਼ਰ ਮਹਿਮਾਨਾਂ ਦੀਆਂ ਅੱਖਾਂ ਨਮ ਕਰ ਦਿੱਤੀਆਂ | ਇਸ ਮੌਕੇ ਵਿਦਿਆਰਥੀਆਂ ਨੇ ਮਾਂ ਦੇ ਤਿਆਗ ਅਤੇ ਉਸ ਦੀ ਜੀਵਨ ਵਿਚ ਅਹਿਮੀਅਤ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ | ਇਸ ਦੌਰਾਨ ਵਿਦਿਆਰਥੀਆਂ ਵਿਚ ਮਾਵਾਂ ਲਈ ਕੁਝ ਮਨੋਰੰਜਕ ਖੇਡਾਂ ਅਤੇ 'ਕਾਰਡ ਮੇਕਿੰਗ' ਮੁਕਾਬਲੇ ਵੀ ਕਰਵਾਏ ਗਏ | ਇਸ ਮੌਕੇ ਸੰਬੋਧਨ ਕਰਦਿਆਂ ਚੇਅਰਮੈਨ ਸਤਨਾਮ ਸਿੰਘ ਬੁੱਟਰ ਨੇ ਸਕੂਲ ਦੇ ਪਿ੍ੰਸੀਪਲ ਨੇ ਕਿਹਾ ਕਿ ਮਾਂ ਰੱਬ ਦਾ ਦੂਜਾ ਰੂਪ ਹੈ ਅਤੇ ਬੱਚੇ ਦੇ ਜੀਵਨ ਦੀ ਮਾਂ ਪਹਿਲੀ ਗੁਰੂ ਹੁੰਦੀ ਹੈ | ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਕਰਵਾਉਣ ਦਾ ਮੁੱਖ ਮਕਸਦ ਬੱਚਿਆਂ ਦੇ ਮਨਾਂ ਵਿਚ ਮਾਪਿਆਂ ਪ੍ਰਤੀ ਸਤਿਕਾਰ ਦੀ ਭਾਵਨਾ ਪੈਦਾ ਕਰਨਾ ਹੈ | ?ਸਮਾਗਮ ਦੇ ਅੰਤ ਵਿਚ ਵੱਖ-ਵੱਖ ਮੁਕਾਬਲਿਆਂ ਵਿਚ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਤੇ ਕੁਆਰਡੀਨੇਟਰ ਮਿਸ ਰੀਨਾ ਠਾਕੁਰ, ਮਿਸਟਰ ਸੁਰਿੰਦਰ ਕਟੋਚ, ਦਵਿੰਦਰ, ਅਨੁਪਮਾ ਠਾਕੁਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮਾਂ ਦਿਵਸ ਮੌਕੇ ਆਰ.ਐੱਸ.ਡੀ. ਰਾਜ ਰਤਨ ਪਬਲਿਕ ਸਕੂਲ ਵਿਚ ਰੰਗਾਰੰਗ ਸਮਾਗਮ ਅਗਲੀ ਖ਼ਬਰ ਪੈਰਾਡਾਈਜ਼ ਸਕੂਲ ਵਿਚ ਪੂਲ ਪਾਰਟੀ ਦੌਰਾਨ ਨੰਨ੍ਹੇ-ਮੁੰਨੇ ਬੱਚਿਆਂ ਨੇ ਗਰਮੀ ਤੋਂ ਪਾਈ ਰਾਹਤ
Ad Position 24