12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਮਾਂ ਦਿਵਸ ਮੌਕੇ ਆਰ.ਐੱਸ.ਡੀ. ਰਾਜ ਰਤਨ ਪਬਲਿਕ ਸਕੂਲ ਵਿਚ ਰੰਗਾਰੰਗ ਸਮਾਗਮ

Ad Position 21
No active advertisement
ਅਜੀਤ ਡੈਸਕ 10-05-2026
ਫ਼ਿਰੋਜ਼ਪੁਰ, 9 ਮਈ (ਗੁਰਿੰਦਰ ਸਿੰਘ)-ਸਥਾਨਕ ਆਰ.ਐੱਸ.ਡੀ. ਰਾਜ ਰਤਨ ਪਬਲਿਕ ਸਕੂਲ ਵਿਚ ਮਾਂ ਦਿਵਸ ਬੜੀ ਸ਼ਾਨੋ-ਸ਼ੌਕਤ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਕੰਪਲੈਕਸ ਵਿਚ ਰੰਗਾਰੰਗ ਸਭਿਆਚਾਰਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਵਿਦਿਆਰਥੀਆਂ ਅਤੇ ਉਨ੍ਹਾਂ ਦੀਆਂ ਮਾਵਾਂ ਨੇ ਭਰਪੂਰ ਜੋਸ਼ ਨਾਲ ਭਾਗ ਲਿਆ | ਸਮਾਗਮ ਦੌਰਾਨ ਮਾਂ ਦੇ ਅਤੁੱਟ ਪਿਆਰ, ਤਿਆਗ ਅਤੇ ਮਮਤਾ ਨੂੰ ਸਮਰਪਿਤ ਵੱਖ-ਵੱਖ ਪੇਸ਼ਕਾਰੀਆਂ ਨੇ ਹਾਜ਼ਰ ਦਰਸ਼ਕਾਂ ਨੂੰ ਭਾਵੁਕ ਕਰ ਦਿੱਤਾ | ਸਮਾਗਮ ਦੀ ਸ਼ੁਰੂਆਤ ਵਿਦਿਆਰਥੀਆਂ ਵਲੋਂ ਮਾਂ ਦੀ ਮਹਾਨਤਾ ਨੂੰ ਦਰਸਾਉਂਦੀਆਂ ਕਵਿਤਾਵਾਂ ਅਤੇ ਭਾਵਪੂਰਤ ਭਾਸ਼ਣਾਂ ਨਾਲ ਕੀਤੀ ਗਈ | ਇਸ ਤੋਂ ਬਾਅਦ ਨਾਟਕ ਮੁਕਾਬਲੇ, ਰੰਗਮੰਚੀ ਝਾਕੀਆਂ ਅਤੇ ਨਿ੍ਤ ਪੇਸ਼ਕਾਰੀਆਂ ਰਾਹੀਂ ਬੱਚਿਆਂ ਨੇ ਮਾਂ ਦੀ ਜ਼ਿੰਦਗੀ ਵਿਚ ਅਹਿਮ ਭੂਮਿਕਾ ਨੂੰ ਬਹੁਤ ਹੀ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ | ਬੱਚਿਆਂ ਦੀਆਂ ਮਨਮੋਹਕ ਪੇਸ਼ਕਾਰੀਆਂ ਨੇ ਸਮਾਗਮ ਵਿਚ ਮੌਜੂਦ ਹਰ ਵਿਅਕਤੀ ਦਾ ਦਿਲ ਜਿੱਤ ਲਿਆ | ਇਸ ਮੌਕੇ ਵਿਦਿਆਰਥੀਆਂ ਦੀਆਂ ਮਾਵਾਂ ਨੇ ਵੀ ਬੜੇ ਉਤਸ਼ਾਹ ਨਾਲ ਸਮਾਗਮ ਵਿਚ ਭਾਗ ਲੈਂਦਿਆਂ ਰੈਂਪ ਵਾਕ, ਡਾਂਸ, ਮਨੋਰੰਜਕ ਖੇਡਾਂ ਅਤੇ ਮਾਂ ਦਿਵਸ ਨਾਲ ਸੰਬੰਧਿਤ ਆਪਣੇ ਵਿਚਾਰ ਸਾਂਝੇ ਕੀਤੇ | ਮਾਵਾਂ ਦੀ ਸਰਗਰਮ ਭਾਗੀਦਾਰੀ ਨੇ ਸਮਾਗਮ ਨੂੰ ਹੋਰ ਵੀ ਯਾਦਗਾਰ ਅਤੇ ਰੌਣਕ ਭਰਿਆ ਬਣਾ ਦਿੱਤਾ | ਸਮਾਗਮ ਦੌਰਾਨ ਮਾਂ ਅਤੇ ਬੱਚੇ ਦੇ ਪਵਿੱਤਰ ਰਿਸ਼ਤੇ ਦੀ ਮਹੱਤਤਾ ਨੂੰ ਵਿਸ਼ੇਸ਼ ਤੌਰ 'ਤੇ ਉਜਾਗਰ ਕੀਤਾ ਗਿਆ | ਸਕੂਲ ਦੇ ਪਿ੍ੰਸੀਪਲ ਡਾ. ਪ੍ਰਵੀਨ ਔਲ਼ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਮਾਂ ਬੱਚੇ ਦੀ ਪਹਿਲੀ ਅਧਿਆਪਕ ਹੁੰਦੀ ਹੈ, ਜੋ ਉਸ ਨੂੰ ਜੀਵਨ ਦੇ ਸਹੀ ਮਾਰਗ 'ਤੇ ਚੱਲਣ ਦੀ ਪੇ੍ਰਰਨਾ ਦਿੰਦੀ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਮਾਤਾ-ਪਿਤਾ ਦੇ ਸਤਿਕਾਰ ਅਤੇ ਉਨ੍ਹਾਂ ਦੇ ਤਿਆਗ ਨੂੰ ਸਮਝਣ ਦੀ ਸਿੱਖ ਦਿੱਤੀ | ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐੱਸ.ਸੀ. ਸਾਂਵਲਕਾ, ਸੈਕਟਰੀ ਰਜਨੀਸ਼ ਸਾਂਵਲਕਾ, ਡਾਇਰੈਕਟਰ ਐੱਸ.ਪੀ. ਅਨੰਦ ਅਤੇ ਪਿ੍ੰਸੀਪਲ ਡਾ. ਪ੍ਰਵੀਨ ਔਲ਼ ਨੇ ਮਾਵਾਂ ਅਤੇ ਵਿਦਿਆਰਥੀਆਂ ਨੂੰ ਮਾਂ ਦਿਵਸ ਦੀ ਵਧਾਈ ਦਿੰਦਿਆਂ ਉਨ੍ਹਾਂ ਨੂੰ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ | ਅੰਤ ਵਿਚ ਸਕੂਲ ਪ੍ਰਬੰਧਕਾਂ ਵਲੋਂ ਬੱਚਿਆਂ ਦੇ ਉੱਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੰਦਿਆਂ ਉਨ੍ਹਾਂ ਨੂੰ ਜੀਵਨ ਵਿਚ ਉੱਚੀਆਂ ਬੁਲੰਦੀਆਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਸੰਤ ਕਬੀਰ ਕਾਲਜ ਜ਼ੀਰਾ ਦੇ ਵਿਦਿਆਰਥੀਆਂ ਵਲੋਂ ਸਟਾਕ ਐਕਸਚੇਂਜ ਅਤੇ ਕੈਪੀਟਲ ਲਿਮਟਿਡ ਲੁਧਿਆਣਾ ਦਾ ਦੌਰਾ ਅਗਲੀ ਖ਼ਬਰ ਐਮਬਰੋਜ਼ੀਅਲ ਸਕੂਲ ਵਿਚ 'ਮਾਂ ਦਿਵਸ' ਮਨਾਇਆ
Ad Position 24