ਅਬੋਹਰ, 9 ਮਈ (ਸੁਖਜੀਤ ਸਿੰਘ ਬਰਾੜ)-ਸਥਾਨਕ ਐਮ.ਡੀ.ਕਾਲਜ ਆਫ਼ ਐਜੂਕੇਸ਼ਨ ਵਿਖੇ ਮਾਂ ਦਿਵਸ ਮਨਾਇਆ ਗਿਆ | ਇਸ ਦੌਰਾਨ ਸੰਬੋਧਨ ਕਰਦਿਆਂ ਕਾਲਜ ਦੇ ਨਿਰਦੇਸ਼ਕ ਆਰ.ਪੀ.ਅਸੀਜਾ ਨੇ ਮਾਂ ਦਿਵਸ ਦੀ ਮਹੱਤਤਾ ਬਾਰੇ ਜਾਣੂ ਕਰਵਾਉਂਦਿਆਂ ਕਿਹਾ ਕਿ ਮਾਂ ਬੱਚੇ ਨੂੰ ਜਨਮ ਵੀ ਦਿੰਦੀ ਹੈ ਅਤੇ ਜਨਮ ਤੋਂ ਬਾਅਦ ਮਾਂ ਹੀ ਬੱਚੇ ਦੀ ਪਹਿਲੀ ਗੁਰੂ ਹੁੰਦੀ ਹੈ, ਉੱਥੇ ਹੀ ਬੱਚਿਆਂ ਨੂੰ ਹਮੇਸ਼ਾ ਚੰਗੀ ਸਿੱਖਿਆ ਹੀ ਦਿੰਦੀ ਹੈ | ਸਾਨੂੰ ਵੀ ਮਾਵਾਂ ਦਾ ਹਮੇਸ਼ਾ ਪੂਰਾ ਸਨਮਾਨ ਕਰਨਾ ਚਾਹੀਦਾ ਹੈ | ਪਿ੍ੰਸੀਪਲ ਸੁਨੀਤਾ ਆਰੀਆ ਨੇ ਕਿਹਾ ਕਿ ਮਾਂ ਦਾ ਰੁਤਬਾ ਕੋਈ ਨਹੀਂ ਲੈ ਸਕਦਾ | ਇਸ ਦੌਰਾਨ ਵਿਦਿਆਰਥੀਆਂ ਵਲੋਂ ਮਾਂ ਦਿਵਸ 'ਤੇ ਕਵਿਤਾਵਾਂ ਅਤੇ ਗੀਤ ਵੀ ਪੇਸ਼ ਕੀਤੇ ਗਏ | ਇਸ ਮੌਕੇ ਕਾਲਜ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ |