13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

-ਫ਼ਾਜ਼ਿਲਕਾ ਜ਼ਿਲ੍ਹੇ 'ਚ ਨੈਸ਼ਨਲ ਲੋਕ ਅਦਾਲਤ ਸਫਲ- 14279 ਕੇਸਾਂ ਦਾ ਮੌਕੇ 'ਤੇ ਨਿਪਟਾਰਾ

Ad Position 21
No active advertisement
ਅਜੀਤ ਡੈਸਕ 10-05-2026
ਫ਼ਾਜ਼ਿਲਕਾ, 9 ਮਈ (ਦਵਿੰਦਰ ਪਾਲ ਸਿੰਘ)-ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਾਜ਼ਿਲਕਾ ਵਲੋਂ ਜ਼ਿਲ੍ਹੇ ਭਰ ਵਿਚ ਨੈਸ਼ਨਲ ਲੋਕ ਅਦਾਲਤ ਦਾ ਸਫਲ ਆਯੋਜਨ ਕੀਤਾ ਗਿਆ | ਧਰਮਿੰਦਰ ਪਾਲ ਸਿੰਗਲਾ ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਦੀ ਅਗਵਾਈ ਹੇਠ ਫ਼ਾਜ਼ਿਲਕਾ, ਅਬੋਹਰ ਅਤੇ ਜਲਾਲਾਬਾਦ ਦੀਆਂ ਅਦਾਲਤਾਂ ਵਿਚ ਲਗਾਏ ਗਏ ਬੈਂਚਾਂ ਰਾਹੀਂ ਹਜ਼ਾਰਾਂ ਲੋਕਾਂ ਨੇ ਆਪਣੇ ਝਗੜਿਆਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ ਕਰਵਾਇਆ | ਇਸ ਨੈਸ਼ਨਲ ਲੋਕ ਅਦਾਲਤ ਲਈ ਕੁੱਲ 10 ਬੈਂਚ ਬਣਾਏ ਗਏ ਸਨ, ਜਿਨ੍ਹਾਂ ਵਿਚੋਂ 5 ਬੈਂਚ ਫ਼ਾਜ਼ਿਲਕਾ, 3 ਬੈਂਚ ਅਬੋਹਰ ਅਤੇ 2 ਬੈਂਚ ਜਲਾਲਾਬਾਦ ਵਿਖੇ ਸਥਾਪਿਤ ਕੀਤੇ ਗਏ | ਇਨ੍ਹਾਂ ਬੈਂਚਾਂ ਵਲੋਂ ਦੋਨਾਂ ਪੱਖਾਂ ਦੀਆਂ ਦਲੀਲਾਂ ਸੁਣ ਕੇ ਅਤੇ ਆਪਸੀ ਸਹਿਮਤੀ ਬਣਾ ਕੇ ਕੇਸਾਂ ਨੂੰ ਸੁਲਝਾਇਆ ਗਿਆ | ਮੈਡਮ ਪੈਮਲਪ੍ਰੀਤ ਰਗਰੇਵਾਲ ਕਾਹਲ ਮਾਣਯੋਗ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਨੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਲੋਕ ਅਦਾਲਤ ਵਿਚ ਕੁੱਲ 15, 687 ਕੇਸ ਸੁਣਵਾਈ ਲਈ ਰੱਖੇ ਗਏ ਸਨ | ਇਨ੍ਹਾਂ ਵਿਚੋਂ 14,279 ਕੇਸਾਂ ਦਾ ਮੌਕੇ 'ਤੇ ਨਿਪਟਾਰਾ ਕੀਤਾ ਗਿਆ | ਇਸ ਦੌਰਾਨ ਕੁੱਲ 15,97, 34,495 ਰੁਪਏ ਦੇ ਅਵਾਰਡ ਪਾਸ ਕੀਤੇ ਗਏ |
Ad Position 22
No active advertisement
ਪਿਛਲੀ ਖ਼ਬਰ ਅਬੋਹਰ ਵਿਖੇ ਸੋਨੀ ਕੈਮਰਾ ਵਰਕਸ਼ਾਪ ਲਗਾਈ ਅਗਲੀ ਖ਼ਬਰ ਐਮ.ਡੀ.ਕਾਲਜ ਅਬੋਹਰ ਵਿਖੇ ਮਾਂ ਦਿਵਸ ਮਨਾਇਆ
Ad Position 24