18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

Ad Position 21
No active advertisement
ਅਜੀਤ ਡੈਸਕ 11-05-2026
ਜਲਾਲਾਬਾਦ, 10 ਮਈ (ਕਰਨ ਚੁਚਰਾ)-ਥਾਣਾ ਸਦਰ ਜਲਾਲਾਬਾਦ ਪੁਲਿਸ ਨੇ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਬੇਅੰਤ ਸਿੰਘ ਨੇ ਦੱਸਿਆ ਕਿ ਮੁਖ਼ਬਰ ਦੀ ਇਤਲਾਹ 'ਤੇ ਪਿੰਡ ਪ੍ਰਭਾਤ ਸਿੰਘ ਵਾਲਾ ਉਤਾੜ ਵਿਖੇ ਕਾਰਵਾਈ ਕਰਦਿਆਂ ਬਲਕਾਰ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਪ੍ਰਭਾਤ ਸਿੰਘ ਵਾਲਾ ਉਤਾੜ ਨੂੰ 16 ਬੋਤਲਾਂ ਸ਼ਰਾਬ ਸਮੇਤ ਕਾਬੂ ਕੀਤਾ ਗਿਆ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
ਦੇਸੀ ਸ਼ਰਾਬ ਸਮੇਤ ਇਕ ਕਾਬੂ
ਫ਼ਾਜ਼ਿਲਕਾ, 10 ਮਈ (ਦਵਿੰਦਰ ਪਾਲ ਸਿੰਘ)-ਥਾਣਾ ਸਿਟੀ 1 ਅਬੋਹਰ ਪੁਲਿਸ ਨੇ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਸਬ ਇੰਸਪੈਕਟਰ ਜਤਿੰਦਰ ਸਿੰਘ ਨੇ ਦੱਸਿਆ ਕਿ ਕਾਟਨ ਯਾਰਡ ਨੇੜੇ ਗਸ਼ਤ ਦੌਰਾਨ ਇਕ ਵਿਅਕਤੀ ਗੱਟਾ ਚੁੱਕੀ ਆ ਰਿਹਾ ਸੀ, ਜੋ ਪੁਲਿਸ ਨੂੰ ਦੇਖ ਕੇ ਘਬਰਾ ਗਿਆ | ਪੁਲਿਸ ਨੇ ਸੰਨ੍ਹੀ ਪੁੱਤਰ ਕੇਵਲ ਕਿ੍ਸ਼ਨ ਵਾਸੀ ਅਬੋਹਰ ਨੂੰ ਕਾਬੂ ਕਰਕੇ 10 ਬੋਤਲਾਂ ਦੇਸੀ ਸ਼ਰਾਬ ਬਰਾਮਦ ਕੀਤੀ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
ਨਾਜਾਇਜ਼ ਸ਼ਰਾਬ ਸਮੇਤ 1 ਕਾਬੂ
ਫ਼ਾਜ਼ਿਲਕਾ, 10 ਮਈ (ਦਵਿੰਦਰ ਪਾਲ ਸਿੰਘ)-ਥਾਣਾ ਸਿਟੀ 1 ਅਬੋਹਰ ਪੁਲਿਸ ਨੇ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਭੁਪਿੰਦਰ ਸਿੰਘ ਨੇ ਦੱਸਿਆ ਕਿ ਮੁਖ਼ਬਰ ਦੀ ਇਤਲਾਹ 'ਤੇ ਸੀਡ ਫਾਰਮ ਦੀਆਂ ਝਾੜੀਆਂ ਵਿਚ ਛਾਪੇਮਾਰੀ ਕੀਤੀ ਗਈ, ਜਿੱਥੇ ਰਵੀ ਕੁਮਾਰ ਪੁੱਤਰ ਯੁਧਿਸ਼ਟਰ ਕੁਮਾਰ ਵਾਸੀ ਅਬੋਹਰ ਨਾਜਾਇਜ਼ ਸ਼ਰਾਬ ਵੇਚ ਰਿਹਾ ਸੀ | ਪੁਲਿਸ ਨੇ ਉਸ ਕੋਲੋਂ 100 ਬੋਤਲਾਂ ਸ਼ਰਾਬ ਬਰਾਮਦ ਕਰਕੇ ਉਸ ਖ਼ਿਲਾਫ਼ ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ |
ਹੈਰੋਇਨ ਸਮੇਤ 2 ਕਾਬੂ
ਜਲਾਲਾਬਾਦ, 10 ਮਈ (ਕਰਨ ਚੁਚਰਾ)-ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸੁਨੀਲ ਕੁਮਾਰ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੌਰਾਨ ਲੱਲਾ ਬਸਤੀ ਕੋਲ ਮੌਜੂਦ ਸੀ ਤਾਂ ਸ਼ੱਕ ਦੇ ਆਧਾਰ 'ਤੇ 2 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ, ਜਿਨ੍ਹਾਂ ਕੋਲੋਂ 3 ਗਰਾਮ ਹੈਰੋਇਨ ਬਰਾਮਦ ਹੋਈ | ਕਾਬੂ ਕੀਤੇ ਵਿਅਕਤੀਆਂ ਦੀ ਪਛਾਣ ਸਤਨਾਮ ਸਿੰਘ ਉਰਫ਼ ਸੱਤੂ ਪੁੱਤਰ ਦਰਸ਼ਨ ਸਿੰਘ ਅਤੇ ਪ੍ਰਵੀਨ ਕੌਰ ਪਤਨੀ ਜਗਮੀਤ ਸਿੰਘ ਵਾਸੀਆਨ ਜਲਾਲਾਬਾਦ ਵਜੋਂ ਹੋਈ ਹੈ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
ਨਾੜ ਸਾੜਨ ਦੇ ਦੋਸ਼ 'ਚ ਮਹਿਲਾ ਖ਼ਿਲਾਫ਼ ਮਾਮਲਾ ਦਰਜ
ਫ਼ਾਜ਼ਿਲਕਾ, 10 ਮਈ (ਦਵਿੰਦਰ ਪਾਲ ਸਿੰਘ)-ਥਾਣਾ ਸਦਰ ਅਬੋਹਰ ਪੁਲਿਸ ਨੇ ਖੇਤਾਂ 'ਚ ਅੱਗ ਲਗਾਉਣ ਦੇ ਮਾਮਲੇ 'ਚ ਇਕ ਮਹਿਲਾ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਕੁਲਦੀਪ ਸਿੰਘ ਨੇ ਦੱਸਿਆ ਕਿ ਰਾਏਪੁਰਾ ਵਿਖੇ ਕਣਕ ਦੇ ਨਾੜ ਸਾੜਨ ਦੀ ਘਟਨਾ ਸਾਹਮਣੇ ਆਈ ਸੀ | ਇਸ ਸਬੰਧੀ ਇਕ ਮਹਿਲਾ ਚਾਵਲਾ ਦੇਵੀ ਪਤਨੀ ਕਾਹਨਾ ਰਾਮ ਵਾਸੀ ਰਾਏਪੁਰਾ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਬੈਂਕਾਂ 'ਚੋਂ ਘੱਟ ਨਕਦੀ ਮਿਲਣ ਕਾਰਨ ਖਾਤਾ ਧਾਰਕ ਪੇ੍ਰਸ਼ਾਨ ਅਗਲੀ ਖ਼ਬਰ ਪੰਜਾਬ ਨੂੰ ਬੰਗਾਲ ਦੀ ਤਰ੍ਹਾਂ ਹਿੰਸਾ ਦੀ ਭੇਟ ਨਹੀਂ ਚੜ੍ਹਨ ਦਿੱਤਾ ਜਾਵੇਗਾ-ਜਾਖੜ
Ad Position 24