18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਮੁੱਖ ਮੰਤਰੀ ਪੰਜਾਬ ਦੀ ਲੋਕ ਮਿਲਣੀਆਂ ਸਿਰਫ਼ ਲੋਕ ਵਿਖਾਵਾ-ਪੰਜਾਬ ਪ੍ਰਧਾਨ ਸੁਖਬੀਰ ਸਿੰਘ

Ad Position 21
No active advertisement
ਅਜੀਤ ਡੈਸਕ 11-05-2026
ਗੁਰੂਹਰਸਹਾਏ, 10 ਮਈ (ਕਪਿਲ ਕੰਧਾਰੀ)-ਜਨਰਲ ਕੈਟਾਗਰੀਜ਼ ਵੈਲਫੇਅਰ ਫੈਡਰੇਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਸੁਖਬੀਰ ਸਿੰਘ ਵਲੋਂ ਜਨਰਲ ਕੈਟਾਗਰੀ ਨੂੰ ਆ ਰਹੀਆਂ ਸਮੱਸਿਆਵਾਂ ਸੰਬੰਧੀ ਗੁਰੂਹਰਸਹਾਏ ਵਿਖੇ ਵਿਸ਼ੇਸ਼ ਮੀਟਿੰਗ ਕੀਤੀ ਗਈ | ਇਸ ਮੌਕੇ ਜਨਰਲ ਕੈਟਾਗਰੀ ਨਾਲ ਸੰਬੰਧਿਤ ਅਤੇ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਦੇ ਲੋਕ ਵੀ ਹਾਜ਼ਰ ਹੋਏ | ਇਸ ਮੌਕੇ ਜਾਣਕਾਰੀ ਦਿੰਦੇ ਹੋਏ ਸੂਬਾ ਪ੍ਰਧਾਨ ਸੁਖਬੀਰ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਵਲੋਂ ਵੱਖ-ਵੱਖ ਪਿੰਡਾਂ 'ਚ ਜਿਹੜੀਆਂ ਲੋਕ ਮਿਲਣੀਆਂ ਕੀਤੀਆਂ ਜਾ ਰਹੀਆਂ ਹਨ, ਉਹ ਲੋਕ ਮਿਲਣੀਆਂ ਨਹੀਂ ਬਲਕਿ ਸਿਰਫ਼ ਲੋਕ ਵਿਖਾਵਾ ਹੈ | ਉਨ੍ਹਾਂ ਨੇ ਮੁਹਾਲੀ ਜ਼ਿਲ੍ਹੇ ਦੇ ਪਿੰਡ ਸਨੇਟਾ ਵਿਖੇ ਹੋਈ ਲੋਕ ਮਿਲਣੀ ਦਾ ਹਵਾਲਾ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਵਲੋਂ ਸਮੱਸਿਆਵਾਂ ਦੱਸਣ ਲਈ ਪਹੁੰਚੇ ਕਿਸੇ ਵੀ ਵਿਅਕਤੀ ਨਾਲ ਗੱਲਬਾਤ ਨਹੀਂ ਕੀਤੀ ਗਈ | ਇੱਥੋਂ ਤੱਕ ਕਿ ਜਿਨ੍ਹਾਂ ਵਿਅਕਤੀਆਂ ਦੇ ਹੱਥਾਂ ਵਿਚ ਮੰਗ-ਪੱਤਰ ਜਾਂ ਕੋਈ ਵੀ ਕਾਗਜ਼ ਨਜ਼ਰ ਆਇਆ, ਉਨ੍ਹਾਂ ਵਿਅਕਤੀਆਂ ਨੂੰ ਪੰਜਾਬ ਪੁਲਿਸ ਵਲੋਂ ਪੰਡਾਲ ਤੋਂ ਬਾਹਰ ਕੱਢ ਦਿੱਤਾ ਗਿਆ ਅਤੇ ਆਪਣੇ ਭਾਸ਼ਣ ਦੌਰਾਨ ਵਾਰ-ਵਾਰ ਇਹ ਕਹਿੰਦੇ ਰਹੇ ਕਿ ਉਨ੍ਹਾਂ ਨੂੰ ਆਪਣਾ ਭਾਸ਼ਣ ਪੂਰਾ ਕਰ ਲੈਣ ਦਿਓ ਤੇ ਉਹ ਸਭ ਦੀਆਂ ਸਮੱਸਿਆਵਾਂ ਸੁਣ ਕੇ ਜਾਣਗੇ, ਪਰ ਭਾਸ਼ਣ ਖ਼ਤਮ ਕਰਦਿਆਂ ਹੀ ਮੁੱਖ ਮੰਤਰੀ ਲੋਕਾਂ ਨੂੰ ਇਹ ਕਹਿ ਕੇ ਚਲੇ ਗਏ ਕਿ ਉਹ ਆਪਣੀਆਂ ਸ਼ਿਕਾਇਤਾਂ ਸੰਬੰਧੀ ਕਾਗਜ਼ ਡੀ.ਸੀ ਮੁਹਾਲੀ ਨੂੰ ਦੇ ਦੇਣ | ਇਸ ਦੌਰਾਨ ਜੋ ਲੋਕ ਆਪਣੀਆਂ ਸਮੱਸਿਆਵਾਂ ਲੈ ਕੇ ਉੱਥੇ ਪਹੁੰਚੇ ਸਨ, ਉਹ ਲੋਕ ਮੁੱਖ ਮੰਤਰੀ ਨਾਲ ਗੱਲਬਾਤ ਕਰਨ ਲਈ ਤਰਲੋ-ਮੱਛੀ ਹੁੰਦੇ ਵੇਖੇ ਗਏ, ਜਿਸ ਕਾਰਨ ਪੰਡਾਲ ਵਿਚ ਸਮੱਸਿਆਵਾਂ ਲੈ ਕੇ ਪਹੁੰਚੇ ਲੋਕਾਂ ਵਿਚ ਭਾਰੀ ਰੋਸ ਅਤੇ ਨਿਰਾਸ਼ਾ ਸੀ | ਉਨ੍ਹਾਂ ਨੇ ਕਿਹਾ ਕਿ ਉਹ ਪੰਜਾਬ ਸਟੇਟ ਕਮਿਸ਼ਨ ਜਨਰਲ ਕੈਟਾਗਰੀ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ ਸੰਬੰਧੀ ਮੰਗ ਪੱਤਰ ਲੈ ਕੇ ਪਹੁੰਚੇ ਸਨ, ਪਰ ਮਿਲਣੀ ਨਾ ਹੋਣ ਕਾਰਨ ਉਨ੍ਹਾਂ ਦੇ ਪੱਲੇ ਵੀ ਸਿਰਫ਼ ਨਿਰਾਸ਼ਤਾ ਹੀ ਪਈ |
Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਆਵਾਸ ਯੋਜਨਾ ਦੀਆਂ ਕਿਸ਼ਤਾਂ ਨਾ ਮਿਲਣ ਕਾਰਨ ਮਜ਼ਦੂਰਾਂ 'ਚ ਰੋਸ ਅਗਲੀ ਖ਼ਬਰ ਬੈਂਕਾਂ 'ਚੋਂ ਘੱਟ ਨਕਦੀ ਮਿਲਣ ਕਾਰਨ ਖਾਤਾ ਧਾਰਕ ਪੇ੍ਰਸ਼ਾਨ
Ad Position 24