18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਪ੍ਰਧਾਨ ਮੰਤਰੀ ਆਵਾਸ ਯੋਜਨਾ ਦੀਆਂ ਕਿਸ਼ਤਾਂ ਨਾ ਮਿਲਣ ਕਾਰਨ ਮਜ਼ਦੂਰਾਂ 'ਚ ਰੋਸ

Ad Position 21
No active advertisement
ਅਜੀਤ ਡੈਸਕ 11-05-2026
ਗੁਰੂਹਰਸਹਾਏ, 10 ਮਈ (ਕਪਿਲ ਕੰਧਾਰੀ)-ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ (ਪੰਜਾਬ) ਦੀ ਇਲਾਕਾ ਜਥੇਬੰਦਕ ਕਮੇਟੀ ਗੁਰੂਹਰਸਹਾਏ ਵਲੋਂ ਕਨਵੀਨਰ ਕੁਲਦੀਪ ਸਿੰਘ ਮੋਠਾਂਵਾਲਾ ਦੀ ਅਗਵਾਈ ਹੇਠ ਮਜ਼ਦੂਰਾਂ ਦੀ ਇਕ ਅਹਿਮ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਗੁਰੂਹਰਸਹਾਏ ਦੇ ਉੱਪਰਲੇ ਮੁਹੱਲੇ, ਮੁਕਤਸਰ ਰੋਡ ਨੇੜੇ ਰਹਿੰਦੇ ਗਰੀਬ ਕਿਰਤੀ ਮਜ਼ਦੂਰਾਂ ਨੂੰ ਆ ਰਹੀਆਂ ਸਮੱਸਿਆਵਾਂ 'ਤੇ ਵਿਚਾਰ-ਚਰਚਾ ਕੀਤੀ ਗਈ | ਇਸ ਮੌਕੇ ਪੈੱ੍ਰਸ ਨੂੰ ਜਾਣਕਾਰੀ ਦਿੰਦਿਆਂ ਕੁਲਦੀਪ ਸਿੰਘ ਮੋਠਾਂਵਾਲਾ ਨੇ ਦੱਸਿਆ ਕਿ ਨਗਰ ਕੌਂਸਲ ਗੁਰੂ ਹਰਸਹਾਏ ਵਲੋਂ ਕਰੀਬ 20 ਪਰਿਵਾਰਾਂ ਨੂੰ ਪ੍ਰਧਾਨ ਮੰਤਰੀ ਆਵਾਸ ਯੋਜਨਾ (ਸ਼ਹਿਰੀ) ਤਹਿਤ ਘਰ ਬਣਾਉਣ ਲਈ 2 ਲੱਖ 50 ਹਜ਼ਾਰ ਰੁਪਏ ਦੀ ਗਰਾਂਟ ਮਨਜ਼ੂਰ ਕੀਤੀ ਗਈ ਸੀ | ਇਸ ਸਬੰਧੀ ਤਿੰਨ ਮਹੀਨੇ ਪਹਿਲਾਂ ਸੈਕਸ਼ਨ ਲੈਟਰ ਵੀ ਜਾਰੀ ਕਰ ਦਿੱਤੇ ਗਏ ਸਨ, ਪਰ ਇਸ ਦੇ ਬਾਵਜੂਦ ਲਾਭਪਾਤਰੀ ਮਜ਼ਦੂਰਾਂ ਨੂੰ ਹਾਲੇ ਤੱਕ ਕਿਸੇ ਵੀ ਤਰ੍ਹਾਂ ਦੀ ਕਿਸ਼ਤ ਜਾਰੀ ਨਹੀਂ ਕੀਤੀ ਗਈ | ਮੀਟਿੰਗ 'ਚ ਸ਼ਾਮਿਲ ਮਜ਼ਦੂਰਾਂ ਅਤੇ ਅÏਰਤਾਂ ਨੇ ਨਗਰ ਕੌਂਸਲ ਦੇ ਅਧਿਕਾਰੀਆਂ ਦੀ ਟਾਲਮਟੋਲ ਨੀਤੀ ਦਾ ਵਿਰੋਧ ਕਰਦਿਆਂ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਪ੍ਰਤੀ ਗਹਿਰਾ ਰੋਸ ਪ੍ਰਗਟਾਇਆ | ਯੂਨੀਅਨ ਆਗੂਆਂ ਨੇ ਮਜ਼ਦੂਰਾਂ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕਰਦੇ ਹੋਏ ਇਸ ਮਸਲੇ ਦੇ ਹੱਲ ਲਈ ਅਗਲੀ ਰਣਨੀਤੀ ਵੀ ਤਿਆਰ ਕੀਤੀ | ਮੀਟਿੰਗ ਦੌਰਾਨ ਇਹ ਫੈਸਲਾ ਕੀਤਾ ਗਿਆ ਕਿ ਸਫ਼ਾਈ ਕਰਮਚਾਰੀਆਂ ਦੀ ਚੱਲ ਰਹੀ ਸੂਬਾ ਪੱਧਰੀ ਹੜਤਾਲ ਅਤੇ ਧਰਨਿਆਂ ਦੀ ਸਮਾਪਤੀ ਤੋਂ ਤੁਰੰਤ ਬਾਅਦ ਨਗਰ ਕੌਂਸਲ ਗੁਰੂਹਰਸਹਾਏ ਦੇ ਮੁੱਖ ਅਧਿਕਾਰੀਆਂ ਨੂੰ ਇਕ ਭਰਵਾਂ ਲਿਖਤੀ ਡੈਪੂਟੇਸ਼ਨ ਦਿੱਤਾ ਜਾਵੇਗਾ ਅਤੇ ਮਸਲੇ ਦੇ ਹੱਲ ਲਈ ਪ੍ਰਸ਼ਾਸਨ ਨਾਲ ਠੋਸ ਗੱਲਬਾਤ ਕੀਤੀ ਜਾਵੇਗੀ | ਯੂਨੀਅਨ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਮਜ਼ਦੂਰਾਂ ਦੀ ਸਮੱਸਿਆ ਦਾ ਜਲਦ ਹੱਲ ਨਾ ਕੀਤਾ ਗਿਆ ਤਾਂ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ (ਪੰਜਾਬ) ਵਲੋਂ ਸੰਬੰਧਿਤ ਪ੍ਰਸ਼ਾਸਨ ਖ਼ਿਲਾਫ਼ ਤਿੱਖਾ ਸੰਘਰਸ਼ ਸ਼ੁਰੂ ਕੀਤਾ ਜਾਵੇਗਾ | ਇਸ ਮੌਕੇ ਰਾਜੇਸ਼ ਕੁਮਾਰ, ਰਵੀ ਕੁਮਾਰ, ਡਾ.ਗੁਲਸ਼ਨ, ਪਿਆਰੇ ਲਾਲ, ਮਨਜੀਤ ਕੌਰ, ਮੁਖ਼ਤਿਆਰ ਸਿੰਘ, ਵੀਨਾ ਰਾਣੀ, ਸੰਦੀਪ ਸਿੰਘ, ਮੰਗਤ ਰਾਮ, ਕਿ੍ਸ਼ਨਾ ਗੀਤਾਂ, ਅਸ਼ੋਕ, ਜੈ ਕਿ੍ਸ਼ਨ, ਲਾਲ ਚੰਦ ਅਤੇ ਸ਼ੀਲਾ ਰਾਣੀ ਸਮੇਤ ਹੋਰ ਮਜ਼ਦੂਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਸਵਨਾ ਨੇ ਰਾਇਲ ਸਿਟੀ ਕਾਲੋਨੀ 'ਚ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ ਅਗਲੀ ਖ਼ਬਰ ਮੁੱਖ ਮੰਤਰੀ ਪੰਜਾਬ ਦੀ ਲੋਕ ਮਿਲਣੀਆਂ ਸਿਰਫ਼ ਲੋਕ ਵਿਖਾਵਾ-ਪੰਜਾਬ ਪ੍ਰਧਾਨ ਸੁਖਬੀਰ ਸਿੰਘ
Ad Position 24