18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਵਿਧਾਇਕ ਸਵਨਾ ਨੇ ਰਾਇਲ ਸਿਟੀ ਕਾਲੋਨੀ 'ਚ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ

Ad Position 21
No active advertisement
ਅਜੀਤ ਡੈਸਕ 11-05-2026

ਫ਼ਾਜ਼ਿਲਕਾ, 10 ਮਈ (ਦਵਿੰਦਰ ਪਾਲ ਸਿੰਘ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਚਲਾਈ ਗਈ 'ਸਰਕਾਰ ਤੁਹਾਡੇ ਦੁਆਰ' ਮੁਹਿੰਮ ਤਹਿਤ ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਵਾਰਡ ਨੰਬਰ 13 ਦੀ ਰਾਇਲ ਸਿਟੀ ਕਾਲੋਨੀ ਦਾ ਦੌਰਾ ਕੀਤਾ | ਇਸ ਦੌਰਾਨ ਉਨ•ਾਂ ਨੇ ਇਲਾਕਾ ਨਿਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਅਧਿਕਾਰੀਆਂ ਨੂੰ ਮੌਕੇ 'ਤੇ ਹੀ ਉਨ•ਾਂ ਦੇ ਹੱਲ ਲਈ ਨਿਰਦੇਸ਼ ਜਾਰੀ ਕੀਤੇ | ਲੋਕਾਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਸਵਨਾ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਦੀ ਖ਼ੁਆਰੀ ਤੋਂ ਬਚਾਉਣ ਲਈ ਵਚਨਬੱਧ ਹੈ | ਉਨ•ਾਂ ਕਿਹਾ ਕਿ ਅਸੀਂ ਚੋਣਾਂ ਸਮੇਂ ਵਾਅਦਾ ਕੀਤਾ ਸੀ ਕਿ ਸਰਕਾਰ ਲੋਕਾਂ ਦੇ ਬੂਹੇ ਤੱਕ ਪਹੁੰਚੇਗੀ | ਅੱਜ ਅਸੀਂ ਵੱਖ-ਵੱਖ ਵਾਰਡਾਂ ਵਿਚ ਜਾ ਕੇ ਨਾ ਸਿਰਫ਼ ਲੋਕਾਂ ਦੀਆਂ ਸਮੱਸਿਆਵਾਂ ਸੁਣ ਰਹੇ ਹਾਂ, ਸਗੋਂ ਸਰਕਾਰੀ ਸਕੀਮਾਂ ਦਾ ਲਾਭ ਵੀ ਮੌਕੇ 'ਤੇ ਮੁਹੱਈਆ ਕਰਵਾ ਰਹੇ ਹਾਂ | ਵਿਧਾਇਕ ਨੇ ਦੱਸਿਆ ਕਿ ਵਾਰਡਾਂ ਵਿਚ ਜਨ ਸੁਣਵਾਈ ਕਰਨ ਦਾ ਮੁੱਖ ਮਕਸਦ ਲੋਕਾਂ ਨਾਲ ਸਾਂਝ ਮਜ਼ਬੂਤ ਕਰਨਾ ਅਤੇ ਅਧਿਕਾਰੀਆਂ ਦੀ ਹਾਜ਼ਰੀ ਵਿਚ ਸਮੱਸਿਆਵਾਂ ਦਾ ਤੁਰੰਤ ਹੱਲ ਕਰਨਾ ਹੈ | ਉਨ•ਾਂ ਨਾਲ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ, ਜਿਨ•ਾਂ ਨੂੰ ਵਿਧਾਇਕ ਨੇ ਹਦਾਇਤ ਕੀਤੀ ਕਿ ਲੋਕਾਂ ਦੇ ਜਾਇਜ਼ ਕੰਮਾਂ ਵਿਚ ਕਿਸੇ ਵੀ ਤਰ•ਾਂ ਦੀ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਇਸ ਮੌਕੇ ਕਾਲੋਨੀ ਨਿਵਾਸੀਆਂ ਨੇ ਵਿਧਾਇਕ ਸਵਨਾ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਵੀ ਸੌਂਪੇ |

Ad Position 22
No active advertisement
ਪਿਛਲੀ ਖ਼ਬਰ ਨਿਸ਼ਾਨਦੇਹੀ ਕਰਨ ਵਾਲੇ ਮਸ਼ੀਨਾਂ ਦੀ ਆੜ 'ਚ ਕਿਸਾਨਾਂ ਦੀ ਲੁੱਟ- ਬੀ.ਕੇ.ਯੂ. ਲੱਖੋਵਾਲ ਅਗਲੀ ਖ਼ਬਰ ਪ੍ਰਧਾਨ ਮੰਤਰੀ ਆਵਾਸ ਯੋਜਨਾ ਦੀਆਂ ਕਿਸ਼ਤਾਂ ਨਾ ਮਿਲਣ ਕਾਰਨ ਮਜ਼ਦੂਰਾਂ 'ਚ ਰੋਸ
Ad Position 24