18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਲੈਕਚਰਾਰ ਸੁਖਵਿੰਦਰ ਸਿੰਘ ਹੋਏ ਸੇਵਾ ਮੁਕਤ

Ad Position 21
No active advertisement
ਅਜੀਤ ਡੈਸਕ 11-05-2026
ਮੱਖੂ, 10 ਮਈ (ਵਰਿੰਦਰ ਮਨਚੰਦਾ)-ਪੰਜਾਬ ਸਕੂਲ ਸਿੱਖਿਆ ਵਿਭਾਗ ਅਧੀਨ ਪੀ.ਐਮ.ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਮੱਖੂ ਦੇ ਅੰਗਰੇਜ਼ੀ ਲੈਕਚਰਾਰ ਸੁਖਵਿੰਦਰ ਸਿੰਘ ਸਿੱਖਿਆ ਵਿਭਾਗ 'ਚ ਇਮਾਨਦਾਰ ਅਤੇ ਸ਼ਾਨਦਾਰ ਸੇਵਾਵਾਂ ਨਿਭਾਉਣ ਉਪਰੰਤ ਸੇਵਾ ਮੁਕਤ ਹੋ ਗਏ | ਉਨ੍ਹਾਂ ਦੀ ਸੇਵਾ ਮੁਕਤੀ 'ਤੇ ਸਕੂਲ 'ਚ ਇਕ ਸਾਦਾ ਤੇ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ | ਜਿਸ ਵਿਚ ਸਕੂਲ ਸਟਾਫ਼ ਵਲੋਂ ਉਨ੍ਹਾਂ ਨੂੰ ਨਿੱਘੀ ਵਿਦਾਇਗੀ ਦਿੱਤੀ ਗਈ | ਇਸ ਮੌਕੇ ਪਿ੍ੰਸੀਪਲ ਸੁਖਵਿੰਦਰ ਸਿੰਘ ਨੇ ਅੰਗਰੇਜ਼ੀ ਲੈਕਚਰਾਰ ਸੁਖਵਿੰਦਰ ਸਿੰਘ ਦੇ ਅਧਿਆਪਕ ਜੀਵਨ ਦੌਰਾਨ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਦੇ ਨਾਲ-ਨਾਲ ਚੰਗੇ ਸੰਸਕਾਰ, ਅਨੁਸ਼ਾਸਨ ਅਤੇ ਸਮਾਜ ਸੇਵਾ ਦੀ ਪੇ੍ਰਰਨਾ ਦਿੱਤੀ | ਉਨ੍ਹਾਂ ਕਿਹਾ ਕਿ ਲੈਕਚਰਾਰ ਸੁਖਵਿੰਦਰ ਸਿੰਘ ਦੀਆਂ ਸਿੱਖਿਆ ਵਿਭਾਗ 'ਚ ਦਿੱਤੀਆਂ ਸੇਵਾਵਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ | ਇਸ ਮੌਕੇ ਸਕੂਲ ਦੇ ਪਿ੍ੰਸੀਪਲ, ਸਮੂਹ ਸਟਾਫ਼ ਮੈਂਬਰਾਂ ਅਤੇ ਵਿਦਿਆਰਥੀਆਂ ਵਲੋਂ ਉਨ੍ਹਾਂ ਨੂੰ ਸਨਮਾਨ ਚਿੰਨ ਭੇਟ ਕਰਕੇ ਸ਼ੱੁਭਕਾਮਨਾਵਾਂ ਦਿੱਤੀਆਂ | ਇਸ ਮੌਕੇ ਲੈਕਚਰਾਰ ਸੁਖਦੇਵ ਸਿੰਘ, ਬਲਜਿੰਦਰ ਸਿੰਘ ਅਤੇ ਸਮੂਹ ਸਕੂਲ ਸਟਾਫ਼ ਤੋਂ ਇਲਾਵਾ ਸੇਵਾ ਮੁਕਤ ਲੈਕਚਰਾਰ ਸੁਖਵਿੰਦਰ ਸਿੰਘ ਦੇ ਵੱਡੇ ਭੈਣ ਬਲਵਿੰਦਰ ਕੌਰ, ਜੀਜਾ ਜਸਪਾਲ ਸਿੰਘ ਹਾਲੈਂਡ ਦੇ ਸਮੂਹ ਪਰਿਵਾਰ ਨੇ ਵੀ ਇਸ ਸੇਵਾ ਮੁਕਤੀ ਸਮਾਗਮ ਵਿਚ ਪਰਿਵਾਰ ਸਮੇਤ ਹਾਜ਼ਰੀ ਭਰੀ |
Ad Position 22
No active advertisement
ਪਿਛਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਦੇ ਬਲਾਕ ਫ਼ਿਰੋਜ਼ਪੁਰ ਸ਼ਹਿਰੀ ਦੇ ਮੈਂਬਰਾਂ ਦੀ ਹੋਈ ਮਹੀਨੇਵਾਰ ਮੀਟਿੰਗ ਅਗਲੀ ਖ਼ਬਰ 'ਆਪ੍ਰੇਸ਼ਨ ਸਿੰਧੂਰ' ਦੀ ਵਰ੍ਹੇਗੰਢ 'ਤੇ ਡੀਜ਼ਲ ਸ਼ੈੱਡ ਲੁਧਿਆਣਾ ਦਾ ਵਿਸ਼ੇਸ਼ ਸਨਮਾਨ
Ad Position 24