19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਕਣਕ ਦੇ ਨਾੜ ਨੂੰ ਅੱਗ ਲਗਾਉਣ ਵਾਲੇ 14 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 11-05-2026
ਜਲਾਲਾਬਾਦ, 10 ਮਈ (ਕਰਨ ਚੁਚਰਾ)-ਥਾਣਾ ਅਮੀਰ ਖ਼ਾਸ, ਥਾਣਾ ਸਿਟੀ ਅਤੇ ਵੈਰੋਕੇ ਪੁਲਿਸ ਨੇ ਕਣਕ ਦੇ ਨਾੜ ਨੂੰ ਅੱਗ ਲਗਾਉਣ ਵਾਲੇ 14 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਮਹਿੰਦਰ ਸਿੰਘ ਨੇ ਦੱਸਿਆ ਕਿ ਪਿੰਡ ਚੱਕ ਸੈਦੋ ਕੇ ਵਿਖੇ ਲੋਕੇਸ਼ਨ ਮੁਤਾਬਿਕ ਬੋਹੜ ਸਿੰਘ ਪੁੱਤਰ ਜੋਗਿੰਦਰ ਸਿੰਘ ਅਤੇ ਸ਼ਮਿੰਦਰ ਸਿੰਘ ਪੁੱਤਰ ਬੋਹੜ ਸਿੰਘ ਵਾਸੀ ਚੱਕ ਸੈਦੇ ਕੇ ਨੇ ਕਣਕ ਦੇ ਨਾੜ ਨੂੰ ਅੱਗ ਲਗਾਈ ਸੀ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਮੁਖ਼ਤਿਆਰ ਸਿੰਘ ਨੇ ਦੱਸਿਆ ਕਿ ਪਿੰਡ ਸ਼ੇਰ ਮੁਹੰਮਦ ਦੇ ਰਕਬੇ ਵਿਚ ਜੋਗਿੰਦਰ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਸ਼ੇਰ ਮੁਹੰਮਦ ਵਲੋਂ ਅੱਗ ਲਗਾਈ ਗਈ ਜੋ ਕਿ ਡੀ.ਸੀ. ਸਾਹਿਬ ਦੇ ਹੁਕਮਾਂ ਦੀ ਉਲੰਘਣਾ ਸੀ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਲਵਪ੍ਰੀਤ ਸਿੰਘ ਨੇ ਦੱਸਿਆ ਕਿ ਪਿੰਡ ਘਾਂਗਾ ਕਲਾਂ ਵਿਖੇ ਜਤਿੰਦਰ ਸਿੰਘ ਅਤੇ ਮਹਿੰਦਰ ਸਿੰਘ ਪੁੱਤਰ ਰਸ਼ਪਾਲ ਵਾਸੀ ਪਿੰਡ ਘਾਂਗਾ ਕਲਾਂ ਦੇ ਖੇਤ ਵਿਚ ਅੱਗ ਲੱਗਣ ਦੀ ਸੂਚਨਾ ਮਿਲੀ ਸੀ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਮਨਦੀਪ ਸਿੰਘ ਨੇ ਦੱਸਿਆ ਕਿ ਪਿੰਡ ਘਾਂਗਾ ਖ਼ੁਰਦ ਦੇ ਰਕਬੇ ਵਿਚ ਮਾਨ ਸਿੰਘ ਪੁੱਤਰ ਦਿਆਲ ਸਿੰਘ ਵਾਸੀ ਘਾਂਗਾ ਖ਼ੁਰਦ ਦੇ ਖੇਤ ਵਿਚ ਅੱਗ ਲੱਗਣੀ ਪਾਈ ਗਈ ਜੋ ਡੀ.ਸੀ. ਸਾਹਿਬ ਦੇ ਹੁਕਮਾਂ ਦੇ ਖ਼ਿਲਾਫ਼ ਸੀ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਮਨਦੀਪ ਸਿੰਘ ਨੇ ਦੱਸਿਆ ਕਿ ਸੈਟੇਲਾਈਟ ਲੋਕੇਸ਼ਨ ਰਾਹੀਂ ਪਿੰਡ ਬੂਰ ਵਾਲਾ ਵਿਚ ਨਿਸ਼ਾਨ ਸਿੰਘ ਪੁੱਤਰ ਗੁਰਮੇਜ ਸਿੰਘ ਵਾਸੀ ਬੂਰ ਵਾਲਾ ਦੇ ਖੇਤ 'ਚ ਅੱਗ ਲੱਗਣ ਦੀ ਪੁਸ਼ਟੀ ਹੋਈ ਸੀ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਮਨਦੀਪ ਸਿੰਘ ਨੇ ਦੱਸਿਆ ਕਿ ਪਿੰਡ ਚੱਕ ਕਾਠਗੜ ਦੇ ਰਕਬੇ ਵਿਚ ਸੁਰਜੀਤ ਸਿੰਘ ਅਤੇ ਮੋਹਨ ਸਿੰਘ ਪੁੱਤਰ ਫੰੁਮਣ ਸਿੰਘ ਵਾਸੀਆਨ ਚੱਕ ਰੱਖ ਕੇ ਖੇਤ ਵਿਚ ਅੱਗ ਲੱਗੀ ਪਾਈ ਗਈ ਸੀ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਵਿਸ਼ਲੇਸ਼ ਕੁਮਾਰ ਨੇ ਦੱਸਿਆ ਕਿ ਮੋਹਰੀ ਰਾਮ ਪੁੱਤਰ ਮਾਇਆ ਰਾਮ ਵਾਸੀ ਦੁੱਲੇ ਕੇ ਆਬਾਦ ਦੇ ਖੇਤਾਂ ਵਿਚ ਅੱਗ ਲੱਗਣ ਕਾਰਨ ਸਰਕਾਰੀ ਹੁਕਮਾਂ ਦੀ ਉਲੰਘਣਾ ਹੋਈ ਹੈ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਗੁਰਦੇਵ ਰਾਜ ਨੇ ਦੱਸਿਆ ਕਿ ਪਿੰਡ ਚੱਕ ਅਰਾਈਆ ਵਾਲਾ ਵਿਖੇ ਸੁਰਜਣ ਸਿੰਘ ਅਤੇ ਗੁਰਦੀਪ ਸਿੰਘ ਪੁੱਤਰਾਨ ਗੁਰਦਿਆਲ ਸਿੰਘ ਵਾਸੀਆਨ ਚੱਕ ਅਰਾਈਆ ਵਾਲਾ ਦੇ ਖੇਤਾਂ ਵਿਚ ਅੱਗ ਲੱਗਣੀ ਪਾਈ ਗਈ ਸੀ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਲਖਮੀਰ ਸਿੰਘ ਨੇ ਦੱਸਿਆ ਕਿ ਪਿੰਡ ਚੱਕ ਅਰਾਈਆ ਵਾਲਾ ਵਿਖੇ ਦਰਸ਼ਨਾਂ ਰਾਣੀ ਪਤਨੀ ਬਲਬੀਰ ਸਿੰਘ ਵਾਸੀ ਚੱਕ ਅਰਾਈਆ ਵਾਲਾ ਦੇ ਖੇਤ ਵਿਚ ਅੱਗ ਲਗਾ ਕੇ ਡਿਪਟੀ ਕਮਿਸ਼ਨਰ ਸਾਹਿਬ ਦੇ ਹੁਕਮਾਂ ਦੀ ਉਲੰਘਣਾ ਕੀਤੀ ਗਈ | ਜਾਂਚ ਅਧਿਕਾਰੀ ਹੌਲਦਾਰ ਕਾਰਜ ਸਿੰਘ ਨੇ ਦੱਸਿਆ ਕਿ ਪਿੰਡ ਚੱਕ ਮੌਜਦੀਨ ਵਾਲਾ ਵਿਖੇ ਪਲਵਿੰਦਰ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਚੱਕ ਮੌਜਦੀਨ ਵਾਲਾ ਦੇ ਖੇਤ ਵਿਚ ਕਣਕ ਦੇ ਨਾੜ ਨੂੰ ਸਾੜਨ ਦੀ ਘਟਨਾ ਵਾਪਰੀ ਸੀ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
Ad Position 22
No active advertisement
ਪਿਛਲੀ ਖ਼ਬਰ ਅਬੋਹਰ ਦੇ ਸਿੱਖ ਆਗੂਆਂ ਨੇ ਕੁੱਝ ਸਮੇਂ ਬਾਅਦ ਹੀ ਝਾੜੂ ਛੱਡਿਆ ਅਗਲੀ ਖ਼ਬਰ ਦਿੱਲੀ ਪਬਲਿਕ ਇੰਟਰਨੈਸ਼ਨਲ ਸਕੂਲ ਵਿਖੇ ਮਨਾਇਆ ਮਾਂ ਦਿਵਸ
Ad Position 24