19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਹੈਰੋਇਨ ਦਾ ਸੇਵਨ ਕਰਦਾ ਹੋਇਆ ਵਿਅਕਤੀ ਕਾਬੂ

Ad Position 21
No active advertisement
ਅਜੀਤ ਡੈਸਕ 11-05-2026
ਫ਼ਾਜ਼ਿਲਕਾ, 10 ਮਈ (ਦਵਿੰਦਰ ਪਾਲ ਸਿੰਘ)-ਥਾਣਾ ਸਿਟੀ ਫ਼ਾਜ਼ਿਲਕਾ ਪੁਲਿਸ ਨੇ ਹੈਰੋਇਨ ਪੀ ਰਹੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕੀਤਾ ਹੈ | ਜਾਂਚ ਅਧਿਕਾਰੀ ਹੌਲਦਾਰ ਪਾਲਾ ਸਿੰਘ ਨੇ ਦੱਸਿਆ ਕਿ ਅੰਨ੍ਹੀ ਦਿੱਲੀ ਫ਼ਾਜ਼ਿਲਕਾ ਵਿਖੇ ਗਸ਼ਤ ਦੌਰਾਨ ਕਰਨ ਸਿੰਘ ਉਰਫ਼ ਕਰਨੀ ਪੁੱਤਰ ਹਰਭਜਨ ਸਿੰਘ ਵਾਸੀ ਅੰਨ੍ਹੀ ਦਿੱਲੀ ਫ਼ਾਜ਼ਿਲਕਾ ਸਿਲਵਰ ਪੰਨੀ ਅਤੇ ਲਾਈਟਰ ਨਾਲ ਹੈਰੋਇਨ ਪੀ ਰਿਹਾ ਸੀ | ਪੁਲਿਸ ਨੇ ਉਸ ਨੂੰ ਕਾਬੂ ਕਰਕੇ ਸਾਮਾਨ ਬਰਾਮਦ ਕੀਤਾ ਅਤੇ ਉਸ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
ਫ਼ਾਜ਼ਿਲਕਾ, 10 ਮਈ- ਥਾਣਾ ਸਦਰ ਫ਼ਾਜ਼ਿਲਕਾ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਬਲਕਾਰ ਸਿੰਘ ਨੇ ਦੱਸਿਆ ਕਿ ਦਾਣਾ ਮੰਡੀ ਲਾਧੂਕਾ ਵਿਖੇ ਗਸ਼ਤ ਦੌਰਾਨ ਇਕ ਸ਼ੱਕੀ ਨੌਜਵਾਨ ਨੂੰ ਕਾਬੂ ਕੀਤਾ ਗਿਆ | ਤਲਾਸ਼ੀ ਦੌਰਾਨ ਰਵਿੰਦਰ ਸਿੰਘ ਉਰਫ਼ ਰਵੀ ਪੁੱਤਰ ਗੁਰਦੀਪ ਸਿੰਘ ਵਾਸੀ ਲਾਧੂਕਾ ਕੋਲੋਂ 20 ਗਰਾਮ ਹੈਰੋਇਨ ਬਰਾਮਦ ਹੋਈ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ ਅਗਲੀ ਖ਼ਬਰ ਦਾਜ ਦਹੇਜ ਦੀ ਮੰਗ ਕਰਨ 'ਤੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
Ad Position 24