19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਹੈਰੋਇਨ ਸਮੇਤ ਇਕ ਵਿਅਕਤੀ ਕਾਬੂ

Ad Position 21
No active advertisement
ਅਜੀਤ ਡੈਸਕ 11-05-2026
ਫ਼ਾਜ਼ਿਲਕਾ, 10 ਮਈ (ਦਵਿੰਦਰ ਪਾਲ ਸਿੰਘ)-ਥਾਣਾ ਸਿਟੀ 2 ਅਬੋਹਰ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਜਾਂਚ ਅਧਿਕਾਰੀ ਸਬ ਇੰਸਪੈਕਟਰ ਆਦਿਲ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੌਰਾਨ ਫੋਕਲ ਪੁਆਇੰਟ ਰੋਡ 'ਤੇ ਮੌਜੂਦ ਸੀ ਤਾਂ ਇਕ ਪੈਦਲ ਆ ਰਿਹਾ ਵਿਅਕਤੀ ਪੁਲਿਸ ਨੂੰ ਦੇਖ ਕੇ ਲਿਫ਼ਾਫ਼ਾ ਸੁੱਟ ਕੇ ਭੱਜਣ ਲੱਗਿਆ | ਪੁਲਿਸ ਨੇ ਹਰਮਨਪ੍ਰੀਤ ਸਿੰਘ ਪੁੱਤਰ ਜਸਵਿੰਦਰ ਸਿੰਘ ਵਾਸੀ ਅਬੋਹਰ ਨੂੰ ਕਾਬੂ ਕਰਕੇ 1 ਗਰਾਮ ਹੈਰੋਇਨ ਬਰਾਮਦ ਕੀਤੀ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
ਫ਼ਾਜ਼ਿਲਕਾ, 10 ਮਈ-ਥਾਣਾ ਸਦਰ ਅਬੋਹਰ ਪੁਲਿਸ ਨੇ ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਹੌਲਦਾਰ ਓਮ ਪ੍ਰਕਾਸ਼ ਨੇ ਦੱਸਿਆ ਕਿ ਗੋਬਿੰਦਗੜ੍ਹ ਨਹਿਰ ਕਿਨਾਰੇ ਗਸ਼ਤ ਦੌਰਾਨ ਦੋ ਵਿਅਕਤੀ ਸ਼ੱਕੀ ਹਾਲਤ ਵਿਚ ਬੈਠੇ ਮਿਲੇ | ਤਲਾਸ਼ੀ ਲੈਣ 'ਤੇ ਵਿਅਕਤੀ ਸਤਪਾਲ ਸਿੰਘ ਉਰਫ਼ ਬਾਵਰ ਪੁੱਤਰ ਜਸਵੀਰ ਸਿੰਘ ਅਤੇ ਅਵਤਾਰ ਸਿੰਘ ਉਰਫ਼ ਸਾਜਨ ਪੁੱਤਰ ਸੁੱਖਾ ਸਿੰਘ ਵਾਸੀ ਪਿੰਡ ਕੁੰਡਲ ਕੋਲੋਂ 2 ਗਰਾਮ ਹੈਰੋਇਨ ਬਰਾਮਦ ਹੋਈ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
Ad Position 22
No active advertisement
ਪਿਛਲੀ ਖ਼ਬਰ ਚੰਗੀਆਂ ਸਿਹਤ ਸਹੂਲਤਾਂ ਲਈ ਫਿਜ਼ੀਓਥਰੈਪਿਸਟ ਨੂੰ ਕੀਤਾ ਸਨਮਾਨਿਤ ਅਗਲੀ ਖ਼ਬਰ ਹੈਰੋਇਨ ਦਾ ਸੇਵਨ ਕਰਦਾ ਹੋਇਆ ਵਿਅਕਤੀ ਕਾਬੂ
Ad Position 24