19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਜਲਾਲਾਬਾਦ 'ਚ ਵਿਕਾਸ ਦੀ ਲਹਿਰ ਜਾਰੀ

Ad Position 21
No active advertisement
ਅਜੀਤ ਡੈਸਕ 11-05-2026
ਜਲਾਲਾਬਾਦ, 10 ਮਈ (ਜਤਿੰਦਰ ਪਾਲ ਸਿੰਘ)-ਮੁੱਖ ਮੰਤਰੀ ਭਗਵੰਤ ਸਿੰਘ ਦੀ ਅਗਵਾਈ ਹੇਠ ਹਲਕਾ ਜਲਾਲਾਬਾਦ ਵਿਚ ਵਿਧਾਇਕ ਜਗਦੀਪ ਗੋਲਡੀ ਕੰਬੋਜ ਵਲੋਂ ਵਿਕਾਸ ਕਾਰਜ ਲਗਾਤਾਰ ਤੇਜ਼ੀ ਨਾਲ ਅੱਗੇ ਵੱਧ ਰਹੇ ਹਨ¢ ਇਸੇ ਕੜੀ ਤਹਿਤ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਵਲੋਂ ਅੱਜ ਸ਼ਹਿਰ ਦੀਆਂ ਵੱਖ-ਵੱਖ ਵਾਰਡਾਂ ਵਿਚ ਕਰੋੜਾਂ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ ਗਏ¢ ਇਸ ਮੌਕੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਪੰਜਾਬ ਸਰਕਾਰ ਵਲ਼ੋਂ ਸ਼ਹਿਰਾਂ ਅਤੇ ਪਿੰਡਾਂ ਦੇ ਵਿਕਾਸ ਲਈ ਇਤਿਹਾਸਕ ਕੰਮ ਕੀਤੇ ਜਾ ਰਹੇ ਹਨ ਅਤੇ ਜਲਾਲਾਬਾਦ ਨੂੰ ਵਿਕਾਸ ਪੱਖੋਂ ਮਾਡਲ ਸ਼ਹਿਰ ਬਣਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ¢ ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਸਰਕਾਰ ਦੀ ਪਹਿਲੀ ਤਰਜੀਹ ਹੈ¢ਵਿਧਾਇਕ ਗੋਲਡੀ ਨੇ ਦੱਸਿਆ ਕਿ ਅੱਜ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਓਪਨ ਜਿੰਮ, ਬਾਗ਼ ਕਾਲੋਨੀ ਓਪਨ ਜਿੰਮ, ਰਾਮ ਸ਼ਰਣਮ ਓਪਨ ਜਿੰਮ, ਬੱਸ ਸਟੈਂਡ ਦੇ ਸਾਹਮਣੇ ਇੰਟਰਲਾਕਿੰਗ ਗਲੀ, ਹੌਂਡਾ ਏਜੰਸੀ ਨੇੜਲੀ ਇੰਟਰਲਾਕਿੰਗ ਗਲੀ, ਸ਼ਿੰਦਰਪਾਲ ਮੇਨ ਗਲੀ, ਥਾਣਾ ਵਾਲੀ ਗਲੀ, ਸੋਮਾ ਟਾਲ ਤੋਂ ਆਟਾ ਚੱਕੀ ਤੱਕ ਪਾਈਪ ਲਾਈਨ, ਵਾਰਡ ਨੰਬਰ 7 ਤਹਿਸੀਲ ਪਾਰਕ ਜਿੰਮ ਅਤੇ ਸ਼ਹੀਦ ਊਧਮ ਸਿੰਘ ਪਾਰਕ ਵਿਚ ਪਾਰਕ ਅਤੇ ਬੱਚਿਆਂ ਲਈ ਝੂਲਿਆਂ ਦੇ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ ਗਏ ਹਨ¢ ਉਨ੍ਹਾਂ ਕਿਹਾ ਕਿ ਆਮ ਲੋਕਾਂ ਨੂੰ ਆਧੁਨਿਕ ਸਹੂਲਤਾਂ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਵਚਨਬੱਧ ਹੈ ਅਤੇ ਆਉਣ ਵਾਲੇ ਸਮੇਂ ਵਿਚ ਜਲਾਲਾਬਾਦ ਦੇ ਹਰ ਵਾਰਡ ਵਿਚ ਵਿਕਾਸ ਦੀ ਨਵੀਂ ਤਸਵੀਰ ਵੇਖਣ ਨੂੰ ਮਿਲੇਗੀ¢ ਉਨ੍ਹਾਂ ਕਿਹਾ ਕਿ ਖੇਡਾਂ ਨੂੰ ਉਤਸ਼ਾਹਿਤ ਕਰਨ, ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਬੱਚਿਆਂ ਲਈ ਵਧੀਆ ਮਾਹੌਲ ਮੁਹੱਈਆ ਕਰਵਾਉਣ ਲਈ ਓਪਨ ਜਿੰਮ, ਪਾਰਕ ਅਤੇ ਲਾਇਬ੍ਰੇਰੀਆਂ ਦੀ ਸਥਾਪਨਾ ਬਹੁਤ ਜ਼ਰੂਰੀ ਹੈ¢ ਇਸ ਮੌਕੇ ਵੱਡੀ ਗਿਣਤੀ ਵਿਚ ਇਲਾਕਾ ਵਾਸੀ, ਪਾਰਟੀ ਆਗੂ ਅਤੇ ਵਰਕਰ ਵੀ ਮੌਜੂਦ ਰਹੇ¢
Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਨੂੰ ਲੈ ਕੇ ਕੈਬਨਿਟ ਮੰਤਰੀ ਖੁੱਡੀਆਂ ਵਲੋਂ ਫ਼ਾਜ਼ਿਲਕਾ ਦਾ ਦੌਰਾ ਅਗਲੀ ਖ਼ਬਰ ਜਲਾਲਾਬਾਦ ਦੀ ਵਿਰਾਸਤੀ ਇਮਾਰਤ 'ਚ ਜਲਦੀ ਲੱਗਣੀਆਂ ਹੁਣ ਰੌਣਕਾਂ-ਵਿਧਾਇਕ ਗੋਲਡੀ ਕੰਬੋਜ
Ad Position 24