13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਜ਼ਿਲ੍ਹੇ ਦੀਆਂ ਮੰਡੀਆਂ 'ਚ ਕਣਕ ਦੀ ਖ਼ਰੀਦ ਪ੍ਰਕਿਰਿਆ ਮੁਕੰਮਲ- ਡਿਪਟੀ ਕਮਿਸ਼ਨਰ

Ad Position 21
No active advertisement
ਅਜੀਤ ਡੈਸਕ 12-05-2026
ਫ਼ਿਰੋਜ਼ਪੁਰ, 11 ਮਈ (ਸੁਖਵਿੰਦਰ ਸਿੰਘ)-ਜ਼ਿਲ੍ਹੇ ਦੀਆਂ ਮੰਡੀਆਂ ਵਿਚ ਕਣਕ ਦੀ ਖ਼ਰੀਦ ਪ੍ਰਕਿਰਿਆ ਲਗਭਗ ਮੁਕੰਮਲ ਹੋ ਚੁੱਕੀ ਹੈ | ਜ਼ਿਲ੍ਹੇ ਦੀਆਂ ਮੰਡੀਆਂ ਵਿਚ 793632 ਮੀਟਰਿਕ ਟਨ (100 ਫ਼ੀਸਦੀ) ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ | ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਜ਼ਿਲ੍ਹੇ ਵਿਚ ਕਣਕ ਦੀ ਖ਼ਰੀਦ ਪ੍ਰਕਿਰਿਆ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਖ਼ਰੀਦ ਕੀਤੀ ਜਾ ਰਹੀ ਕਣਕ ਦੀ ਲਿਫ਼ਟਿੰਗ ਵੀ ਨਾਲੋ-ਨਾਲ ਕੀਤੀ ਜਾ ਰਹੀ ਹੈ | ਐਤਵਾਰ ਸ਼ਾਮ ਤੱਕ 588544 ਮੀਟਰਿਕ ਟਨ (76 ਫ਼ੀਸਦੀ) ਕਣਕ ਦੀ ਲਿਫ਼ਟਿੰਗ ਕੀਤੀ ਜਾ ਚੁੱਕੀ ਹੈ | ਉਨ੍ਹਾਂ ਕਿਹਾ ਕਿ ਅਗਲੇ 1-2 ਦਿਨਾਂ ਵਿੱਚ ਲਿਫ਼ਟਿੰਗ ਦਾ ਕੰਮ ਵੀ ਮੁਕੰਮਲ ਹੋ ਜਾਵੇਗਾ | ਉਨ੍ਹਾਂ ਦੱਸਿਆ ਕਿ ਵੱਖ-ਵੱਖ ਖ਼ਰੀਦ ਏਜੰਸੀਆਂ ਵਲੋਂ ਖ਼ਰੀਦੀ ਗਈ ਕੁਲ ਕਣਕ ਵਿਚੋਂ ਪਨਗ੍ਰੇਨ ਵੱਲੋਂ 255405 ਮੀਟਰਿਕ ਟਨ, ਮਾਰਕਫੈੱਡ ਵਲੋਂ 207956 ਮੀਟਰਿਕ ਟਨ, ਪਨਸਪ ਵੱਲੋਂ 198154 ਮੀਟਰਿਕ ਟਨ, ਪੰਜਾਬ ਸਟੇਟ ਵੇਅਰ ਹਾਊਸਿੰਗ ਕਾਰਪੋਰੇਸ਼ਨ ਵਲੋਂ 128159 ਮੀਟਰਿਕ ਟਨ ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ 3957 ਮੀਟਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ | ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਖ਼ਰੀਦ ਕੀਤੀ ਜਾ ਰਹੀ ਕਣਕ ਦੀ ਅਦਾਇਗੀ ਵੀ ਕਿਸਾਨਾਂ ਨੂੰ ਨਾਲੋ-ਨਾਲ ਹੀ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਹੁਣ ਤੱਕ 2024.36 ਕਰੋੜ ਰੁਪਏ ਦੀ ਅਦਾਇਗੀ ਕਿਸਾਨਾਂ ਦੇ ਖਾਤਿਆਂ ਵਿਚ ਕੀਤੀ ਜਾ ਚੁੱਕੀ ਹੈ |
Ad Position 22
No active advertisement
ਪਿਛਲੀ ਖ਼ਬਰ ਕੋਆਪ੍ਰੇਟਿਵ ਬੈਂਕ ਦੇ ਮੁੱਖ ਦਫਤਰ ਬਾਹਰ ਭਾਕਿਯੂ ਕਾਦੀਆਂ ਤੇ ਸਹਿਕਾਰੀ ਸਭਾਵਾਂ ਕਰਮਚਾਰੀ ਯੂਨੀਅਨ ਵਲੋਂ ਧਰਨਾ ਅਗਲੀ ਖ਼ਬਰ ਕੁੱਟਮਾਰ ਕਰ ਕੇ ਕੇਸਾਂ ਦੀ ਬੇਅਦਬੀ ਕਰਨ ਅਤੇ ਪਤਨੀ ਦੇ ਕੱਪੜੇ ਫਾੜਨ ਦੇ ਦੋਸ਼
Ad Position 24