13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਵਿਸ਼ਵਜੀਤ ਸਿੰਘ ਸਿੱਧੂ ਹੋਣਗੇ ਫ਼ਿਰੋਜ਼ਪੁਰ ਦੇ ਸਕੱਤਰ ਆਰ.ਟੀ.ਏ

Ad Position 21
No active advertisement
ਅਜੀਤ ਡੈਸਕ 12-05-2026
ਫ਼ਿਰੋਜ਼ਪੁਰ, 11 ਮਈ (ਗੁਰਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਹਾਲ ਹੀ ਵਿਚ ਕੀਤੀਆਂ ਗਈਆਂ ਪੀ.ਸੀ.ਐਸ ਅਧਿਕਾਰੀਆਂ ਦੀਆਂ ਬਦਲੀਆਂ ਤਹਿਤ ਫ਼ਿਰੋਜ਼ਪੁਰ ਵਿਖੇ ਤਾਇਨਾਤ ਸਕੱਤਰ ਆਰ.ਟੀ.ਏ (ਰੀਜਨਲ ਟਰਾਂਸਪੋਰਟ ਅਥਾਰਿਟੀ) ਤੁਸ਼ਿਟਾ ਗੁਲ੍ਹਾਟੀ ਦਾ ਤਬਾਦਲਾ ਕਰਕੇ ਉਨ੍ਹਾਂ ਨੂੰ ਮੁੱਖ ਮੰਤਰੀ ਖੇਤਰੀ ਅਫ਼ਸਰ, ਲੁਧਿਆਣਾ ਲਗਾਇਆ ਗਿਆ ਹੈ | ਉੱਥੇ ਹੀ ਉਨ੍ਹਾਂ ਦੀ ਥਾਂ ਰੀਜਨਲ ਟਰਾਂਸਪੋਰਟ ਅਫ਼ਸਰ (ਆਰ.ਟੀ.ਓ) ਫ਼ਿਰੋਜ਼ਪੁਰ ਵਜੋਂ ਸੇਵਾਵਾਂ ਨਿਭਾ ਰਹੇ ਵਿਸ਼ਵਜੀਤ ਸਿੰਘ ਸਿੱਧੂ ਨੂੰ ਸਕੱਤਰ ਆਰ.ਟੀ.ਏ ਫ਼ਿਰੋਜ਼ਪੁਰ ਤਾਇਨਾਤ ਕਰਕੇ ਆਰ.ਟੀ.ਓ ਦਾ ਵਾਧੂ ਚਾਰਜ ਦਿੱਤਾ ਗਿਆ ਹੈ | ਜਿਨ੍ਹਾਂ ਅੱਜ ਬਾਅਦ ਦੁਪਹਿਰ ਸਕੱਤਰ ਆਰ.ਟੀ.ਏ ਫ਼ਿਰੋਜ਼ਪੁਰ ਦਾ ਚਾਰਜ ਸੰਭਾਲ ਲਿਆ | ਜਾਣਕਾਰੀ ਅਨੁਸਾਰ 2022 ਬੈਚ ਦੀ ਪੀ.ਸੀ.ਐਸ ਅਧਿਕਾਰੀ ਤੁਸ਼ਿਟਾ ਗੁਲ੍ਹਾਟੀ ਨੇ ਮਾਰਚ 2026 ਵਿਚ ਹੀ ਫ਼ਿਰੋਜ਼ਪੁਰ ਵਿਖੇ ਸਕੱਤਰ ਆਰ.ਟੀ.ਏ ਅਤੇ ਆਰ.ਟੀ.ਓ ਵਜੋਂ ਆਪਣਾ ਕਾਰਜਭਾਰ ਸੰਭਾਲਿਆ ਸੀ | ਪਿਛਲੇ ਦਿਨਾਂ ਵਿਚ ਸਰਕਾਰ ਵਲੋਂ ਉਨ੍ਹਾਂ ਕੋਲੋਂ ਰੀਜਨਲ ਟਰਾਂਸਪੋਰਟ ਅਫ਼ਸਰ ਦਾ ਚਾਰਜ ਵਾਪਸ ਲੈ ਕੇ 2026 ਬੈਚ ਦੇ ਪੀ.ਸੀ.ਐਸ ਅਧਿਕਾਰੀ ਵਿਸ਼ਵਜੀਤ ਸਿੰਘ ਸਿੱਧੂ ਨੂੰ ਫ਼ਿਰੋਜ਼ਪੁਰ ਦਾ ਨਵਾਂ ਆਰ.ਟੀ.ਓ ਨਿਯੁਕਤ ਕੀਤਾ ਗਿਆ ਸੀ | ਹੁਣ ਇਕ ਹਫ਼ਤੇ ਦੇ ਅੰਦਰ ਹੀ ਸਰਕਾਰ ਨੇ ਤੁਸ਼ਿਟਾ ਗੁਲ੍ਹਾਟੀ ਦਾ ਤਬਾਦਲਾ ਕਰਦਿਆਂ ਉਨ੍ਹਾਂ ਨੂੰ ਲੁਧਿਆਣਾ ਵਿਖੇ ਮੁੱਖ ਮੰਤਰੀ ਖੇਤਰੀ ਅਫ਼ਸਰ ਵਜੋਂ ਤਾਇਨਾਤ ਕਰ ਦਿੱਤਾ ਹੈ | ਜਦੋਂ ਕਿ ਵਿਸ਼ਵਜੀਤ ਸਿੰਘ ਸਿੱਧੂ ਨੂੰ ਸਕੱਤਰ ਆਰ.ਟੀ.ਏ ਦੇ ਅਹੁਦੇ ਦੇ ਨਾਲ ਆਰ.ਟੀ.ਓ ਫ਼ਿਰੋਜ਼ਪੁਰ ਦਾ ਵਾਧੂ ਚਾਰਜ ਵੀ ਸੌਂਪਿਆ ਗਿਆ ਹੈ | ਪ੍ਰਸ਼ਾਸਨਿਕ ਵਰਗਾਂ 'ਚ ਇਸ ਤਬਾਦਲੇ ਨੂੰ ਮਹੱਤਵਪੂਰਨ ਤਬਦੀਲੀ ਵਜੋਂ ਦੇਖਿਆ ਜਾ ਰਿਹਾ ਹੈ | ਟਰਾਂਸਪੋਰਟ ਵਿਭਾਗ ਨਾਲ ਜੁੜੇ ਕੰਮਕਾਜ ਅਤੇ ਜਨਤਕ ਸੇਵਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਨਵੇਂ ਅਧਿਕਾਰੀਆਂ ਤੋਂ ਉਮੀਦਾਂ ਜਤਾਈਆਂ ਜਾ ਰਹੀਆਂ ਹਨ | ਗੱਲਬਾਤ ਕਰਦਿਆਂ ਵਿਸ਼ਵਜੀਤ ਸਿੰਘ ਸਿੱਧੂ ਨੇ ਕਿਹਾ ਕਿ ਉਹ ਸਰਕਾਰ ਵਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਨਿਸ਼ਠਾ ਨਾਲ ਨਿਭਾਉਣਗੇ |
Ad Position 22
No active advertisement
ਪਿਛਲੀ ਖ਼ਬਰ ਸਵਿਫ਼ਟ ਕਾਰ ਸਵਾਰ ਦੋ ਮੁਲਜ਼ਮ 80 ਕਿੱਲੋ ਭੁੱਕੀ ਚੂਰਾ ਪੋਸਤ ਸਮੇਤ ਕਾਬੂ ਅਗਲੀ ਖ਼ਬਰ ਜ਼ਿਲ੍ਹਾ ਫ਼ਿਰੋਜ਼ਪੁਰ ਨੇ 10ਵੀਂ ਦੇ ਨਤੀਜਿਆਂ 'ਚ ਪੰਜਾਬ ਭਰ 'ਚੋਂ ਹਾਸਿਲ ਕੀਤਾ ਦੂਜਾ ਸਥਾਨ
Ad Position 24