13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵਲੋਂ ਵਿਧਾਇਕ ਫ਼ੌਜਾ ਸਿੰਘ ਸਰਾਰੀ ਦੀ ਕੋਠੀ ਦਾ ਘਿਰਾਓ

Ad Position 21
No active advertisement
ਅਜੀਤ ਡੈਸਕ 12-05-2026
ਗੁਰੂਹਰਸਹਾਏ, 11 ਮਈ (ਕਪਿਲ ਕੰਧਾਰੀ/ਹਰਚਰਨ ਸਿੰਘ ਸੰਧੂ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਅੱਜ 11 ਮਈ ਨੂੰ ਹਲਕਾ ਵਿਧਾਇਕ ਫ਼ੌਜਾ ਸਿੰਘ ਸਰਾਰੀ ਦੀ ਰੁਕਨਾਂ ਬਸਤੀ ਵਿਖੇ ਸਥਿਤ ਅਨੰਦ ਨਿਵਾਸ ਕੋਠੀ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਦੌਰਾਨ ਵਰਕਰਾਂ ਅਤੇ ਹੈਲਪਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਬਲਾਕ ਪ੍ਰਧਾਨ ਕੁਲਜੀਤ ਕੌਰ ਅਤੇ ਜ਼ਿਲ੍ਹਾ ਪ੍ਰਧਾਨ ਸ਼ੀਲਾ ਰਾਣੀ ਨੇ ਦੱਸਿਆ ਕਿ ਇਹ ਰੋਸ ਪ੍ਰਦਰਸ਼ਨ ਸੂਬਾ ਕਮੇਟੀ ਵਲੋਂ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਉਲੀਕੀ ਗਈ ਸੰਘਰਸ਼ ਰੂਪਰੇਖਾ ਤਹਿਤ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਚੋਣਾਂ ਤੋਂ ਪਹਿਲਾਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੇ ਨਾਲ ਵਾਅਦਾ ਕੀਤਾ ਸੀ ਕਿ ਜੇਕਰ ਤੁਸੀਂ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਿਚ ਬਣਾਉਂਦੇ ਹਾਂ ਤਾਂ ਤੁਹਾਡੇ ਸਾਰੇ ਹੀ ਮਸਲੇ ਪਹਿਲ ਦੇ ਆਧਾਰ 'ਤੇ ਹੱਲ ਕੀਤੇ ਜਾਣਗੇ ਉਨ੍ਹਾਂ ਨੇ ਕਿਹਾ ਕਿ ਚਾਰ ਸਾਲ ਤੋਂ ਵੱਧ ਦਾ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੇ ਮਸਲੇ ਹੱਲ ਨਹੀਂ ਹੋਏ, ਜਿਸ ਕਰਕੇ ਉਨ੍ਹਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਯੂਨੀਅਨ ਆਗੂਆਂ ਨੇ ਮੰਗ ਕੀਤੀ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦਾ ਮਾਣ ਭੱਤਾ ਦੁੱਗਣਾ ਕੀਤਾ ਜਾਵੇ | ਆਂਗਣਵਾੜੀ ਕੇਂਦਰਾਂ ਵਿਚੋਂ ਘਟੇ ਬੱਚਿਆਂ ਨੂੰ ਮੁੜ ਕੇਂਦਰਾਂ ਵਿਚ ਭੇਜਿਆ ਜਾਵੇ ਅਤੇ ਵਰਕਰਾਂ ਨੂੰ ਪ੍ਰੀ-ਨਰਸਰੀ ਅਧਿਆਪਕ ਦਾ ਦਰਜਾ ਦਿੱਤਾ ਜਾਵੇ | ਇਸ ਤੋਂ ਇਲਾਵਾ ਸਰਕਾਰ ਵਲੋਂ ਖ਼ਰੀਦੇ ਗਏ ਸਮਾਰਟ ਫ਼ੋਨ ਤੁਰੰਤ ਵਰਕਰਾਂ ਨੂੰ ਵੰਡਣ ਦੀ ਮੰਗ ਵੀ ਕੀਤੀ ਗਈ | ਉਨ੍ਹਾਂ ਕਿਹਾ ਕਿ Tਮਾਵਾਂ ਧੀਆਂ ਸਤਿਕਾਰਯੋਗ ਯੋਜਨਾUਤਹਿਤ ਕੀਤੇ ਜਾਂਦੇ ਕੰਮ ਦੇ ਬਦਲੇ ਵਰਕਰਾਂ ਨੂੰ 200 ਰੁਪਏ ਅਤੇ ਹੈਲਪਰਾਂ ਨੂੰ 100 ਰੁਪਏ ਪ੍ਰਤੀ ਮਹੀਨਾ ਭੱਤਾ ਦਿੱਤਾ ਜਾਵੇ | ਨਾਲ ਹੀ ਆਂਗਣਵਾੜੀ ਵਰਕਰਾਂ ਤੋਂ ਆਰਥਿਕ ਜਨਗਣਨਾ, ਡਰੱਗ ਸਰਵੇ ਅਤੇ ਮੁੱਖ ਜਨਗਣਨਾ ਵਰਗੇ ਵਾਧੂ ਕੰਮ ਲੈਣੇ ਤੁਰੰਤ ਬੰਦ ਕੀਤੇ ਜਾਣ | ਯੂਨੀਅਨ ਨੇ ਇਹ ਵੀ ਮੰਗ ਕੀਤੀ ਕਿ ਐਨ ਜੀਓ ਅਧੀਨ ਚੱਲ ਰਹੇ ਬਲਾਕਾਂ ਨੂੰ ਸਰਕਾਰ ਦੇ ਨੋਟੀਫ਼ਿਕੇਸ਼ਨ ਅਨੁਸਾਰ ਮੁੜ ਵਿਭਾਗ ਦੇ ਅਧੀਨ ਲਿਆਂਦਾ ਜਾਵੇ | ਇਸ ਮੌਕੇ ਵੱਡੀ ਗਿਣਤੀ ਵਿਚ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਸ਼ਮੂਲੀਅਤ ਕੀਤੀ ਅਤੇ ਵਿਧਾਇਕ ਫੌਜਾ ਸਿੰਘ ਦੇ ਦਫ਼ਤਰ ਇੰਚਾਰਜ ਗੁਰਮੀਤ ਸਿੰਘ ਲੱਡੂ ਨੂੰ ਮੰਗ-ਪੱਤਰ ਸੌਂਪਿਆ |
Ad Position 22
No active advertisement
ਪਿਛਲੀ ਖ਼ਬਰ ਲੱਖ ਦਾਤਾ ਪੀਰ ਸਖੀ ਸੁਲਤਾਨ ਦੀ ਦਰਗਾਹ 'ਤੇ ਕਰਵਾਇਆ ਵਿਸ਼ਾਲ ਮੇਲਾ ਅਗਲੀ ਖ਼ਬਰ ਮਾਸਟਰ ਪਰਮਬੀਰ ਸਿੰਘ ਭੁੱਲਰ ਨਾਲ ਵੱਖ-ਵੱਖ ਆਗੂਆਂ ਕੀਤਾ ਦੁੱਖ ਸਾਂਝਾ
Ad Position 24