13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਨਗਰ ਕੌਂਸਲ 'ਚ ਸਫ਼ਾਈ ਸੇਵਕਾਂ ਦਾ ਧਰਨਾ 6ਵੇਂ ਦਿਨ 'ਚ ਸ਼ਾਮਿਲ

Ad Position 21
No active advertisement
ਅਜੀਤ ਡੈਸਕ 12-05-2026
ਫ਼ਿਰੋਜ਼ਪੁਰ, 11 ਮਈ (ਰਾਕੇਸ਼ ਚਾਵਲਾ)-ਨਗਰ ਕੌਂਸਲ ਫਿਰੋਜ਼ਪੁਰ 'ਚ ਮੰਗਾਂ ਨੂੰ ਲੈ ਕੇ ਸੰਘਰਸ਼ ਹੋਰ ਵੀ ਤੇਜ਼ ਹੁੰਦਾ ਜਾ ਰਿਹਾ ਹੈ | ਜਿਸ ਦੇ ਚਲਦੇ ਨਗਰ ਕੌਂਸਲ ਵਿਖੇ ਸਫ਼ਾਈ ਸੇਵਕ ਯੂਨੀਅਨ ਵਲੋਂ ਆਪਣੀਆਂ ਲੰਬਿਤ ਮੰਗਾਂ ਨੂੰ ਲੈ ਕੇ ਅੱਜ 6ਵੇਂ ਦਿਨ ਵੀ ਧਰਨਾ ਲਗਾਇਆ ਗਿਆ | ਧਰਨੇ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਵਿੱਕੀ, ਡੈਨੀ, ਅਮਰ ਭੱਟੀ ਨੇ ਮੰਗ ਕੀਤੀ ਕਿ ਠੇਕਾ ਪ੍ਰਣਾਲੀ ਨੂੰ ਖ਼ਤਮ ਕਰਕੇ ਆਊਟ ਸੋਰਸ ਅਤੇ ਕੰਟਰੈਕਟ ਅਧੀਨ ਕੰਮ ਕਰਦੇ ਮਾਲੀ, ਬੇਲਦਾਰ, ਸਫ਼ਾਈ ਸੇਵਕ, ਸੀਵਰਮੈਨ, ਫਾਇਰ ਬਿ੍ਗੇਡ ਮੁਲਾਜ਼ਮ, ਇਲੈਕਟ੍ਰੀਸ਼ਨ, ਪੰਪ ਆਪਰੇਟਰ ਅਤੇ ਕਲਰਕ ਆਦਿ ਨੂੰ ਵਿਭਾਗ ਦੇ ਅਧੀਨ ਕਰਕੇ ਰੈਗੂਲਰ ਕੀਤਾ ਜਾਵੇ | ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਦੀ 2023 ਦੀ 10 ਸਾਲਾ ਨੀਤੀ ਰੱਦ ਕਰਕੇ ਤਿੰਨ ਸਾਲ ਦੀ ਸੇਵਾ ਪੂਰੀ ਕਰਨ ਵਾਲੇ ਮੁਲਾਜ਼ਮਾਂ ਨੂੰ ਸਾਰੀਆਂ ਸਹੂਲਤਾਂ ਸਮੇਤ ਪੱਕਾ ਕੀਤਾ ਜਾਵੇ | ਇਸ ਤੋਂ ਇਲਾਵਾ ਬਰਾਬਰ ਕੰਮ ਲਈ ਬਰਾਬਰ ਤਨਖ਼ਾਹ, ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ, ਅਤੇ ਤਨਖ਼ਾਹਾਂ ਸਮੇਂ ਸਿਰ ਜਾਰੀ ਕਰਨ ਦੀ ਵੀ ਮੰਗ ਕੀਤੀ ਗਈ | ਯੂਨੀਅਨ ਨੇ ਕਿਹਾ ਕਿ ਆਊਟ ਸੋਰਸ ਮੁਲਾਜ਼ਮਾਂ ਨੂੰ ਬਿਨਾ ਸ਼ਰਤ ਵਿਭਾਗ ਅਧੀਨ ਲਿਆਂਦਾ ਜਾਵੇ ਅਤੇ ਪੇ ਕਮਿਸ਼ਨ ਦੇ ਬਕਾਏ ਅਤੇ ਡੀਏ ਦੀਆਂ ਕਿਸ਼ਤਾਂ ਜਲਦ ਜਾਰੀ ਕੀਤੀਆਂ ਜਾਣ | ਸਫ਼ਾਈ ਕਰਮਚਾਰੀਆਂ ਲਈ ਖ਼ਾਸ ਭੱਤਾ 1000 ਰੁਪਏ ਮਹੀਨਾ ਕਰਨ ਅਤੇ ਐਕਸੀਡੈਂਟ ਬੀਮੇ ਦੀ ਰਕਮ 5 ਲੱਖ ਤੋਂ ਵਧਾ ਕੇ 20 ਲੱਖ ਰੁਪਏ ਕਰਨ ਦੀ ਮੰਗ ਵੀ ਰੱਖੀ ਗਈ | ਇਸ ਤੋਂ ਇਲਾਵਾ ਕਰਮਚਾਰੀਆਂ ਲਈ ਈ.ਪੀ.ਐਫ. ਸਕੀਮ ਲਾਗੂ ਕਰਨ, ਕਿੱਤਾ ਟੈਕਸ ਤੋਂ ਛੂਟ ਦੇਣ ਅਤੇ ਤਰਸ ਆਧਾਰਿਤ ਨੌਕਰੀ ਬਿਨਾਂ ਸ਼ਰਤ ਮੁਹੱਈਆ ਕਰਵਾਉਣ ਦੀ ਮੰਗ ਵੀ ਕੀਤੀ ਗਈ | ਧਰਨਾਕਾਰੀਆਂ ਨੇ ਆਖਿਆ ਕਿ ਜੇਕਰ ਸਾਡੀਆਂ ਮੰਗਾਂ ਦਾ ਜਲਦ ਹੱਲ ਨਾ ਕੀਤਾ ਗਿਆ ਤਾਂ ਕੂੜਾ ਸੜਕਾਂ ਅਤੇ ਵਿਧਾਇਕਾਂ ਦੀਆਂ ਕੋਠੀਆਂ ਅੱਗੇ ਸੁੱਟਿਆ ਜਾਵੇਗਾ | ਧਰਨੇ ਦੌਰਾਨ ਡੈਨੀ ਪ੍ਰਧਾਨ, ਰਾਜ ਕੁਮਾਰ, ਰਜੇਸ਼ ਪਾਲਾ, ਪ੍ਰੀਤ ਸੋਨੰੂ, ਵਿਲੀਅਮ, ਗੁਰਵਿੰਦਰ ਸਿੰਘ, ਹਰਮਨਪ੍ਰੀਤ ਸਿੰਘ,ਰਮਨ ਘਾਰੂ, ਗੁਲਸ਼ਨ ਗਿੱਲ, ਮਹਿੰਦਰ, ਰਾਜ, ਕਾਕੜਾ ਰਾਜਾ, ਅਕਬਰ ਮੋਝਾ, ਸੰਜੇ ਭੱਟੀ, ਰਜੀਤ ਵਾਲਮੀਕ ਭੱਟੀ ਸਮੇਤ ਕਈ ਹੋਰ ਮੈਂਬਰ ਮੌਜ਼ੂਦ ਸਨ |
Ad Position 22
No active advertisement
ਪਿਛਲੀ ਖ਼ਬਰ ਮੱਲਾਂਵਾਲਾ 'ਚ ਸਫ਼ਾਈ ਸੇਵਕ ਹੜਤਾਲ 'ਤੇ ਅਗਲੀ ਖ਼ਬਰ ਵਾੜਾ ਵਰਿਆਮ ਸਿੰਘ ਵਾਲਾ ਤੋਂ ਜੋਈਆਂਵਾਲਾ ਸੜਕ ਦੇ ਨਵੀਨੀਕਰਨ ਦਾ ਵਿਧਾਇਕ ਨਰੇਸ਼ ਕਟਾਰੀਆ ਨੇ ਕੀਤਾ ਉਦਘਾਟਨ
Ad Position 24