14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਪੰਜਾਬ ਗੌਰਮੈਂਟ ਪੈਨਸ਼ਨਰ ਐਸੋਸੀਏਸ਼ਨ ਵਲੋਂ ਮੰਗਾਂ ਸੰਬੰਧੀ ਮੀਟਿੰਗ

Ad Position 21
No active advertisement
ਅਜੀਤ ਡੈਸਕ 12-05-2026
ਗੁਰੂਹਰਸਹਾਏ, 11 ਮਈ (ਕਪਿਲ ਕੰਧਾਰੀ)- ਪੰਜਾਬ ਗੌਰਮੈਂਟ ਪੈਨਸ਼ਨਰ ਐਸੋਸੀਏਸ਼ਨ ਵਲੋਂ ਪ੍ਰਧਾਨ ਰਵਿੰਦਰ ਕੁਮਾਰ ਸ਼ਰਮਾ ਦੀ ਅਗਵਾਈ ਹੇਠ ਸਥਾਨਕ ਰੇਲਵੇ ਪਾਰਕ ਵਿਖੇ ਵੱਖ-ਵੱਖ ਮੰਗਾਂ ਨੂੰ ਲੈ ਕੇ ਇਕ ਅਹਿਮ ਮੀਟਿੰਗ ਕੀਤੀ ਗਈ | ਇਸ ਮੀਟਿੰਗ 'ਚ ਵੱਖ-ਵੱਖ ਵਿਭਾਗਾਂ ਤੋਂ ਸੇਵਾਮੁਕਤ ਹੋਏ ਪੈਨਸ਼ਨਰਾਂ ਨੇ ਭਾਗ ਲਿਆ ਅਤੇ ਆਪਣੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਸੰਬੰਧੀ ਵਿਚਾਰ-ਵਟਾਂਦਰਾ ਕੀਤਾ | ਮੀਟਿੰਗ ਦੌਰਾਨ ਪੈਨਸ਼ਨਰਾਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ ਗਈ | ਜਾਣਕਾਰੀ ਦਿੰਦਿਆਂ ਯੂਨੀਅਨ ਦੇ ਪ੍ਰਧਾਨ ਰਵਿੰਦਰ ਕੁਮਾਰ ਸ਼ਰਮਾ ਅਤੇ ਸਕੱਤਰ ਸ਼ੇਰਾ ਰਾਮ ਜੋਸਨ ਨੇ ਦੱਸਿਆ ਕਿ ਪੈਨਸ਼ਨਰਾਂ ਦੀਆਂ ਕਈ ਮੰਗਾਂ ਲੰਬੇ ਸਮੇਂ ਤੋਂ ਅਣਸੁਣੀਆਂ ਪਈਆਂ ਹਨ | ਉਨ੍ਹਾਂ ਮੰਗ ਕੀਤੀ ਕਿ ਪੈਨਸ਼ਨਰਾਂ ਦਾ ਮੈਡੀਕਲ ਭੱਤਾ 1000 ਰੁਪਏ ਪ੍ਰਤੀ ਮਹੀਨਾ ਤੋਂ ਵਧਾ ਕੇ 2000 ਰੁਪਏ ਕੀਤਾ ਜਾਵੇ | ਇਸ ਤੋਂ ਇਲਾਵਾ ਫੈਮਲੀ ਪੈਨਸ਼ਨ ਦੀ ਦਰ ਪੇ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਅਨੁਸਾਰ 30 ਫੀਸਦੀ ਤੋਂ ਵਧਾ ਕੇ 40 ਫੀਸਦੀ ਕੀਤੀ ਜਾਵੇ | ਉਨ੍ਹਾਂ ਇਹ ਵੀ ਮੰਗ ਕੀਤੀ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ 58 ਫੀਸਦੀ ਡੀ.ਏ ਜਾਰੀ ਕਰਨ ਸਬੰਧੀ ਦਿੱਤੇ ਗਏ ਫ਼ੈਸਲੇ ਨੂੰ ਤੁਰੰਤ ਲਾਗੂ ਕੀਤਾ ਜਾਵੇ | ਇਸ ਦੇ ਨਾਲ ਹੀ 1 ਜਨਵਰੀ 2004 ਤੋਂ ਬਾਅਦ ਭਰਤੀ ਹੋਏ ਸਾਰੇ ਮੁਲਾਜ਼ਮਾਂ 'ਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦੀ ਵੀ ਮੰਗ ਕੀਤੀ ਗਈ | ਇਸ ਮੌਕੇ ਪੈਨਸ਼ਨਰ ਯੂਨੀਅਨ ਦੇ ਸਾਬਕਾ ਪ੍ਰਧਾਨ ਹਰਬੰਸ ਸਿੰਘ ਸੋਢੀ ਦੇ ਸਪੁੱਤਰ ਦਿਲਬਾਗ ਸਿੰਘ ਸੋਢੀ ਹੈਪੀ ਦੇ ਅਚਾਨਕ ਦਿਹਾਂਤ 'ਤੇ ਸਮੂਹ ਜਥੇਬੰਦੀ ਵਲੋਂ ਸ਼ੋਕ ਮਤਾ ਪਾਸ ਕੀਤਾ ਗਿਆ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ | ਮੀਟਿੰਗ 'ਚ ਸੋਹਣ ਲਾਲ ਬੱਬਰ, ਜਨਕ ਰਾਜ, ਮੋਹਨ ਲਾਲ, ਫ਼ਕੀਰ ਚੰਦ, ਕੇਵਲ ਕਿ੍ਸ਼ਨ, ਬਲਬੀਰ ਸਿੰਘ, ਪ੍ਰੀਤਮ ਸਿੰਘ, ਗੱਜਣ ਸਿੰਘ, ਹਰਪ੍ਰੀਤ ਸੋਢੀ, ਮੱਖਣ ਸਿੰਘ, ਗੁਰਚਰਨ ਸਿੰਘ, ਰੇਸ਼ਮ ਸਿੰਘ, ਸੋਨਾ ਸਿੰਘ, ਰਜਿੰਦਰ ਪਾਲ, ਪ੍ਰੇਮ ਚੰਦ, ਅਮਰਜੀਤ ਸਿੰਘ, ਮਨਜੀਤ ਪਾਲ ਸਿੰਘ ਸਮੇਤ ਹੋਰ ਮੈਂਬਰ ਹਾਜ਼ਰ ਸਨ | ਪੈਨਸ਼ਨਰ ਆਗੂਆਂ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਵਲੋਂ ਜਲਦ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ |
Ad Position 22
No active advertisement
ਪਿਛਲੀ ਖ਼ਬਰ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਨੇ ਐਸ. ਡੀ.ਐਮ.ਜ਼ੀਰਾ ਰਾਹੀਂ ਡੀ.ਸੀ. ਫਿਰੋਜ਼ਪੁਰ ਨੂੰ ਮੰਗ ਪੱਤਰ ਭੇਜਿਆ ਅਗਲੀ ਖ਼ਬਰ ਦਲਿਤ ਸਮਾਜ ਦੀ ਮਰਿਆਦਾ ਨਾਲ ਖਿਲਵਾੜ ਬਰਦਾਸ਼ਤ ਨਹੀਂ- ਅਨਜਾਨ
Ad Position 24