12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਜ਼ੀਰਾ ਦੇ ਵਿਅਕਤੀ ਨੂੰ ਆਈ 50 ਲੱਖ ਰੁਪਏ ਫਿਰੌਤੀ ਦੇਣ ਦੀ ਕਾਲ <br/>

Ad Position 21
No active advertisement
ਅਜੀਤ ਡੈਸਕ 13-05-2026
ਜ਼ੀਰਾ, 12 ਮਈ (ਰਜਨੀਸ਼ ਕਥੂਰੀਆ)-ਜ਼ੀਰਾ ਦੇ ਇੱਕ ਵਿਅਕਤੀ ਨੂੰ 50 ਲੱਖ ਰੁਪਏ ਦੀ ਫਿਰੌਤੀ ਦੇਣ ਦੀ ਧਮਕੀ ਭਰੀ ਕਾਲ ਆਈ ਹੈ | ਇਸ ਸਬੰਧ ਵਿੱਚ ਜਾਣਕਾਰੀ ਦਿੰਦਿਆਂ ਬੂਟਾ ਸਿੰਘ ਪੁੱਤਰ ਸੁਰਿੰਦਰ ਸਿੰਘ ਵਾਸੀ ਨਾਨਕ ਨਗਰੀ ਜ਼ੀਰਾ ਨੇ ਦੱਸਿਆ ਕਿ ਉਸ ਨੂੰ ਮਿਤੀ 9 ਮਈ 2026 ਨੂੰ ਮੋਬਾਈਲ 'ਤੇ 3 ਵੱਖ-ਵੱਖ ਮੋਬਾਈਲ ਨੰਬਰਾਂ ਤੋਂ 50 ਲੱਖ ਰੁਪਏ ਫਿਰੌਤੀ ਦੇਣ ਦੀਆਂ ਕਾਲਾਂ ਆਈਆਂ ਹਨ | ਉਸ ਨੇ ਦੱਸਿਆ ਕਿ ਕਾਲਾਂ ਕਰਨ ਵਾਲਿਆਂ ਨੇ ਧਮਕੀ ਭਰੇ ਲਹਿਜ਼ੇ ਵਿੱਚ ਕਿਹਾ ਕਿ ਜੇਕਰ ਤੂੰ ਇਹ ਪੈਸੇ ਨਾ ਦਿੱਤੇ ਤਾਂ ਤੈਨੂੰ ਅਤੇ ਤੇਰੇ ਪਰਿਵਾਰ ਨੂੰ ਜਾਨ ਤੋਂ ਮਾਰ ਦੇਵਾਂਗੇ | ਪੀੜਤ ਬੂਟਾ ਸਿੰਘ ਨੇ ਉਕਤ ਕਾਲਾਂ ਕਰਨ ਵਾਲਿਆਂ ਤੋਂ ਆਪਣੇ ਅਤੇ ਆਪਣੇ ਪਰਿਵਾਰ ਦੀ ਜਾਨ ਨੂੰ ਖ਼ਤਰਾ ਦੱਸਿਆ ਹੈ ਅਤੇ ਇਸ ਸਬੰਧੀ ਜਾਂਚ ਕਰਨ ਲਈ ਥਾਣਾ ਸਿਟੀ ਜ਼ੀਰਾ ਵਿਖੇ ਲਿਖਤੀ ਸ਼ਿਕਾਇਤ ਦੇ ਦਿੱਤੀ ਹੈ |

Ad Position 22
No active advertisement
ਪਿਛਲੀ ਖ਼ਬਰ 50 ਗਰਾਮ ਹੈਰੋਇਨ ਸਮੇਤ ਇਕ ਕਾਬੂ ਅਗਲੀ ਖ਼ਬਰ ਨਗਰ ਕੌੌਂਸਲ ਦੇ ਕੱਚੇ ਕਰਮਚਾਰੀਆਂ ਨੂੰ ਪੱਕਾ ਕਰਨ ਲਈ ਗੂੰਜੀ ਆਵਾਜ਼, ਧਰਨੇ ਨੂੰ ਮਿਲਿਆ ਪਿੰਕੀ ਦਾ ਸਮਰਥਨ <br/>
Ad Position 24