12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਫ਼ਿਰੋਜ਼ਪੁਰ ਕੈਂਟ 'ਚ ਫ਼ਰਜ਼ੀ ਦਸਤਾਵੇਜ਼ਾਂ 'ਤੇ ਪਾਸਪੋਰਟ ਬਣਵਾਉਣ ਦਾ ਪਰਦਾਫਾਸ਼ <br/>

Ad Position 21
No active advertisement
ਅਜੀਤ ਡੈਸਕ 13-05-2026
ਫ਼ਿਰੋਜ਼ਪੁਰ, 12 ਮਈ (ਰਾਕੇਸ਼ ਚਾਵਲਾ)-ਫ਼ਿਰੋਜ਼ਪੁਰ ਪੁਲਿਸ ਨੇ ਇਕ ਅਜਿਹੇ ਵਿਅਕਤੀ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ, ਜਿਸ ਨੇ ਦੂਜੇ ਦੇ ਨਾਮ ਅਤੇ ਫ਼ਰਜ਼ੀ ਦਸਤਾਵੇਜ਼ਾਂ ਦੀ ਵਰਤੋਂ ਕਰਕੇ ਗੈਰ-ਕਾਨੂੰਨੀ ਤਰੀਕੇ ਨਾਲ ਪਾਸਪੋਰਟ ਜਾਰੀ ਕਰਵਾਇਆ | ਸ਼ਿਕਾਇਤਕਰਤਾ ਵਲੋਂ ਕੀਤੀ ਗਈ ਸ਼ਿਕਾਇਤ ਅਤੇ ਉੱਚ ਅਧਿਕਾਰੀਆਂ ਦੀ ਜਾਂਚ ਤੋਂ ਬਾਅਦ ਥਾਣਾ ਕੈਂਟ ਫ਼ਿਰੋਜ਼ਪੁਰ ਵਿਖੇ ਧੋਖਾਧੜੀ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਥਾਣਾ ਕੈਂਟ ਫ਼ਿਰੋਜ਼ਪੁਰ ਦੇ ਏ.ਐੱਸ.ਆਈ. ਸਲਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਇਕ ਬੰਦ ਲਿਫ਼ਾਫ਼ਾ ਪੜਤਾਲੀਆ ਰਿਪੋਰਟ ਦਰਖਾਸਤ ਨੰਬਰ 697591 ਪ੍ਰਾਪਤ ਹੋਈ ਸੀ | ਇਹ ਸ਼ਿਕਾਇਤ ਭਾਰਤ ਭੂਸ਼ਨ ਪੁੱਤਰ ਰਾਮ ਪ੍ਰਤਾਪ ਨਿਵਾਸੀ ਮਕਾਨ ਨੰਬਰ 67-1/2, ਗਲੀ ਨੰਬਰ 01, ਫ਼ਿਰੋਜ਼ਪੁਰ ਕੈਂਟ ਵਲੋਂ 10 ਨਵੰਬਰ 2025 ਨੂੰ ਦਰਜ ਕਰਵਾਈ ਗਈ ਸੀ | ਜਿਸ ਵਿਚ ਪੀੜਤ ਨੇ ਦੋਸ਼ ਲਾਇਆ ਕਿ ਇਕ ਅਣਪਛਾਤੇ ਵਿਅਕਤੀ ਨੇ ਉਸ ਦੀ ਪਛਾਣ ਦੀ ਦੁਰਵਰਤੋਂ ਕੀਤੀ ਅਤੇ ਜਾਅਲੀ ਕਾਗ਼ਜ਼ਾਤ ਤਿਆਰ ਕਰਕੇ ਉਸ ਦੇ ਨਾਮ 'ਤੇ ਪਾਸਪੋਰਟ ਜਾਰੀ ਕਰਵਾ ਗਿਆ ਹੈ | ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਉਪ ਕਪਤਾਨ ਪੁਲਿਸ ਡੀ, ਫ਼ਿਰੋਜ਼ਪੁਰ ਵਲੋਂ ਬਾਰੀਕੀ ਨਾਲ ਇਨਕੁਆਰੀ ਕੀਤੀ ਗਈ | ਜਾਂਚ ਰਿਪੋਰਟ ਦੇ ਆਧਾਰ 'ਤੇ ਸੀਨੀਅਰ ਕਪਤਾਨ ਪੁਲਿਸ ਫ਼ਿਰੋਜ਼ਪੁਰ ਨੇ ਅਣਪਛਾਤੇ ਦੋਸ਼ੀ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਹੁਕਮ ਜਾਰੀ ਕੀਤੇ | ਪੁਲਿਸ ਨੇ ਦੱਸਿਆ ਕਿ ਮਸੂਲ ਹੋਈ ਪੜਤਾਲੀਆ ਰਿਪੋਰਟ ਦੇ ਆਧਾਰ 'ਤੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਗਿਆ ਹੈ | ਫ਼ਿਲਹਾਲ ਪੁਲਿਸ ਵਲੋਂ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਇਸ ਸਾਜ਼ਿਸ਼ ਪਿੱਛੇ ਕਿਸ ਦਾ ਹੱਥ ਹੈ ਅਤੇ ਕਿਹੜੇ ਸਰਕਾਰੀ ਜਾਂ ਪ੍ਰਾਈਵੇਟ ਦਸਤਾਵੇਜ਼ਾਂ ਦੀ ਹੇਰਾਫੇਰੀ ਕੀਤੀ ਗਈ | ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਦੋਸ਼ੀ ਨੂੰ ਜਲਦ ਗਿ੍ਫ਼ਤਾਰ ਕਰਕੇ ਸਚਾਈ ਸਾਹਮਣੇ ਲਿਆਂਦੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਨਗਰ ਪੰਚਾਇਤ ਦੇ ਸਫ਼ਾਈ ਸੇਵਕਾਂ ਦੀ ਹੜਤਾਲ ਸੱਤਵੇਂ ਦਿਨ 'ਚ ਦਾਖ਼ਲ <br/> ਅਗਲੀ ਖ਼ਬਰ ਫ਼ਿਰੋਜ਼ਪੁਰ ਪੁਲਿਸ ਨੇ ਨਸ਼ੇ ਸਮੇਤ ਤਿੰਨ ਜਣਿਆਂ ਨੂੰ ਕੀਤਾ ਕਾਬੂ <br/>
Ad Position 24