12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਗੌਰਮਿੰਟ ਡੀ-ਅਡੀਕਸ਼ਨ ਆਊਟ ਸੋਰਸ ਮੁਲਾਜ਼ਮ ਯੂਨੀਅਨ ਦੀ ਨਵੀਂ ਟੀਮ ਦੀ ਚੋਣ

Ad Position 21
No active advertisement
ਗੌਰਮਿੰਟ ਡੀ-ਅਡੀਕਸ਼ਨ ਆਊਟ ਸੋਰਸ ਮੁਲਾਜ਼ਮ ਯੂਨੀਅਨ ਦੀ ਨਵੀਂ ਚੁਣੀ ਗਈ ਟੀਮ | ਅਜੀਤ ਤਸਵੀਰ <br/> 13-05-2026
ਫ਼ਿਰੋਜ਼ਪੁਰ, 12 ਮਈ (ਗੁਰਿੰਦਰ ਸੰਘ)-ਗੌਰਮਿੰਟ ਡੀ-ਅਡੀਕਸ਼ਨ ਅਤੇ ਰੀ-ਹੈਬਲੀਟੇਸ਼ਨ ਸੁਸਾਇਟੀ ਆਊਟ ਸੋਰਸ ਇੰਪਲਾਈਜ਼ ਯੂਨੀਅਨ ਫ਼ਿਰੋਜ਼ਪੁਰ ਦੀ ਸਰਬਸੰਮਤੀ ਨਾਲ ਹੋਈ ਚੋਣ ਵਿਚ ਪਾਰਸ ਮੱਕੜ ਨੂੰ ਜ਼ਿਲ੍ਹਾ ਪ੍ਰਧਾਨ, ਦੀਪਕ ਰਾਵਤ ਨੂੰ ਜਨਰਲ ਸਕੱਤਰ ਅਤੇ ਮਨਜਿੰਦਰ ਸਿੰਘ ਨੂੰ ਵਿੱਤ ਸਕੱਤਰ ਚੁਣਿਆ ਗਿਆ | ਸੂਬਾ ਪ੍ਰਧਾਨ ਯਾਦਵਿੰਦਰ ਸਿੰਘ ਅਤੇ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਸੁਰਿੰਦਰ ਸਿੰਘ ਲਾਡਾਂ ਦੀ ਅਗਵਾਈ ਹੇਠ ਕਰਵਾਈ ਗਈ ਇਸ ਚੋਣ ਵਿਚ ਜ਼ਿਲ੍ਹੇ ਭਰ ਦੇ ਮੁਲਾਜ਼ਮਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ | ਇਸ ਮੌਕੇ ਸ੍ਰੀਮਤੀ ਵੀਰਮ ਸ਼ਰਮਾ ਨੂੰ ਵਾਈਸ ਪ੍ਰਧਾਨ, ਧਰਮਪ੍ਰੀਤ ਸਿੰਘ ਨੂੰ ਸਲਾਹਕਾਰ, ਗੁਰਪ੍ਰੀਤ ਸਿੰਘ ਨੂੰ ਮੀਡੀਆ ਇੰਚਾਰਜ ਅਤੇ ਮਨਦੀਪ ਸਿੰਘ ਬਿੱਲਾ ਨੂੰ ਸੈਕਟਰੀ ਚੁਣਿਆ ਗਿਆ | ਮੀਡੀਆ ਇੰਚਾਰਜ ਗੁਰਪ੍ਰੀਤ ਸਿੰਘ ਨੇ ਪੈੱ੍ਰਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੀਟਿੰਗ ਦੌਰਾਨ ਆਊਟ ਸੋਰਸ ਅਤੇ ਸੁਸਾਇਟੀ ਮੁਲਾਜ਼ਮਾਂ ਨੂੰ ਦਰਪੇਸ਼ ਸਮੱਸਿਆਵਾਂ ਅਤੇ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ 'ਤੇ ਗੰਭੀਰ ਚਰਚਾ ਕੀਤੀ ਗਈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਚੋਣਾਂ ਦੌਰਾਨ ਆਊਟ ਸੋਰਸ ਅਤੇ ਵੱਖ-ਵੱਖ ਸੁਸਾਇਟੀਆਂ ਦੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦਾ ਵਾਅਦਾ ਕੀਤਾ ਸੀ | ਪਰ ਸਤਾ ਵਿਚ ਆਉਣ ਤੋਂ ਬਾਅਦ ਨਾ ਤਾਂ ਮੁਲਾਜ਼ਮਾਂ ਨੂੰ ਪੱਕਾ ਕੀਤਾ ਗਿਆ ਅਤੇ ਨਾ ਹੀ ਪਿਛਲੇ ਚਾਰ ਸਾਲਾਂ ਦੌਰਾਨ ਤਨਖ਼ਾਹਾਂ ਵਿਚ ਕੋਈ ਵਾਧਾ ਕੀਤਾ ਗਿਆ | ਇਸ ਦੇ ਉਲਟ ਮਿਲਣ ਵਾਲਾ ਬੋਨਸ ਵੀ ਬੰਦ ਕਰ ਦਿੱਤਾ ਗਿਆ ਹੈ, ਜਿਸ ਕਾਰਨ ਮੁਲਾਜ਼ਮਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਮੀਟਿੰਗ ਵਿਚ ਮੁੱਖ ਮੰਗਾਂ ਵਜੋਂ ਸਮੂਹ ਮੁਲਾਜ਼ਮਾਂ ਨੂੰ ਰੈਗੂਲਰ ਕਰਨ, ਸਟਾਫ਼ ਨਰਸਾਂ ਨੂੰ ਕੈਟਾਗਰੀ-ਬੀ ਅਨੁਸਾਰ ਤਨਖ਼ਾਹ ਦੇਣ, ਸਾਲਾਨਾ ਇੰਕਰੀਮੈਂਟ, ਕਮਾਈ ਅਤੇ ਮੈਡੀਕਲ ਛੁੱਟੀਆਂ ਦੀ ਸਹੂਲਤ ਦੇਣ ਅਤੇ ਸਮੂਹ ਮੁਲਾਜ਼ਮਾਂ ਦੀ ਆਈ.ਐੱਚ.ਆਰ.ਐੱਮ.ਐੱਸ ਪੋਰਟਲ 'ਤੇ ਰਜਿਸਟਰੇਸ਼ਨ ਕਰਨ ਦੀ ਮੰਗ ਉਠਾਈ ਗਈ |
ਆਗੂਆਂ ਨੇ ਦੋਸ਼ ਲਾਇਆ ਕਿ ਇਨ੍ਹਾਂ ਮੰਗਾਂ ਦਾ ਅਜੇ ਤੱਕ ਕੋਈ ਨਿਪਟਾਰਾ ਨਹੀਂ ਕੀਤਾ ਗਿਆ, ਜਿਸ ਕਾਰਨ ਮੁਲਾਜ਼ਮ ਆਰਥਿਕ ਅਤੇ ਸਮਾਜਿਕ ਸ਼ੋਸ਼ਣ ਦਾ ਸ਼ਿਕਾਰ ਹੋ ਰਹੇ ਹਨ | ਇਸ ਮੌਕੇ ਲਵਲੀ ਸਿੰਘ ਸਲਾਹਕਾਰ ਅਤੇ ਸਨੀ ਦਿਉਲ ਆਰਗੇਨਾਈਜ਼ਰ ਜ਼ਿਲ੍ਹਾ ਫ਼ਰੀਦਕੋਟ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ | ਨਵੀਂ ਚੁਣੀ ਟੀਮ ਨੇ ਵਿਸ਼ਵਾਸ ਦਿਵਾਇਆ ਕਿ ਆਉਣ ਵਾਲੇ ਸਮੇਂ ਵਿਚ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਮਨਵਾਉਣ ਲਈ ਤਿੱਖੇ ਅਤੇ ਸੰਘਰਸ਼ਮਈ ਅੰਦੋਲਨ ਕੀਤੇ ਜਾਣਗੇ |

Ad Position 22
No active advertisement
ਪਿਛਲੀ ਖ਼ਬਰ ਪ੍ਰਕਿਰਤੀ ਕਲੱਬ ਵਲੋਂ ਪਿ੍ੰਸੀਪਲ ਕਰਮਜੀਤ ਸਿੰਘ ਜੋਸਨ ਦਾ ਵਿਸ਼ੇਸ਼ ਸਨਮਾਨ <br/> ਅਗਲੀ ਖ਼ਬਰ ਹੇਮਕੁੰਟ ਸਕੂਲ ਕੋਟ ਈਸੇ ਖਾਂ ਵਿਖੇ ਮਨਾਇਆ ਰਾਸ਼ਟਰੀ ਤਕਨੀਕ ਦਿਵਸ <br/>
Ad Position 24