12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਪ੍ਰਕਿਰਤੀ ਕਲੱਬ ਵਲੋਂ ਪਿ੍ੰਸੀਪਲ ਕਰਮਜੀਤ ਸਿੰਘ ਜੋਸਨ ਦਾ ਵਿਸ਼ੇਸ਼ ਸਨਮਾਨ <br/>

Ad Position 21
No active advertisement
ਪ੍ਰਕਿਰਤੀ ਕਲੱਬ ਦੇ ਮੈਂਬਰ ਪਿ੍ੰਸੀਪਲ ਕਰਮਜੀਤ ਸਿੰਘ ਜੋਸਨ ਦਾ ਸਨਮਾਨ ਕਰਦੇ ਹੋਏ | ਤਸਵੀਰ-ਪ੍ਰਤਾਪ ਸਿੰਘ ਹੀਰਾ <br/> 13-05-2026
ਜ਼ੀਰਾ, 12 ਮਈ (ਪ੍ਰਤਾਪ ਸਿੰਘ ਹੀਰਾ)-ਪ੍ਰਕਿਰਤੀ ਕਲੱਬ ਜ਼ੀਰਾ ਰਜਿ. ਵਲੋਂ ਜੀਵਨ ਮੱਲ ਗੌਰਮਿੰਟ ਸੀਨੀਅਰ ਸੈਕੰਡਰੀ ਸਕੂਲ ਜ਼ੀਰਾ ਦੇ ਪਿ੍ੰਸੀਪਲ ਕਰਮਜੀਤ ਸਿੰਘ ਜੋਸਨ ਵਲੋਂ ਕਲੱਬ ਨੂੰ ਦਿੱਤੇ ਜਾ ਰਹੇ ਸਹਿਯੋਗ ਲਈ ਉਹਨਾਂ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ | ਇਸ ਮੌਕੇ ਗੱਲਬਾਤ ਕਰਦਿਆਂ ਕਲੱਬ ਪ੍ਰਧਾਨ ਜਰਨੈਲ ਸਿੰਘ ਭੁੱਲਰ ਨੇ ਕਿਹਾ ਕਿ ਪਿ੍ੰਸੀਪਲ ਕਰਮਜੀਤ ਸਿੰਘ ਜੋਸਨ ਜਿੱਥੇ ਵਿੱਦਿਆ ਦੇ ਖੇਤਰ ਵਿਚ ਸ਼ਲਾਘਾਯੋਗ ਕੰਮ ਕਰ ਰਹੇ ਹਨ, ਉੱਥੇ ਹੀ ਵਾਤਾਵਰਣ ਦੀ ਸੰਭਾਲ ਲਈ ਪ੍ਰਕਿਰਤੀ ਕਲੱਬ ਨੂੰ ਵੀ ਪੂਰਾ ਸਹਿਯੋਗ ਦੇ ਰਹੇ ਹਨ | ਜਿਸ ਸਦਕਾ ਸਕੂਲ ਦਾ ਆਲਾ-ਦੁਆਲਾ ਹਰਿਆ ਭਰਿਆ ਹੋਇਆ ਹੈ ਅਤੇ ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਿਆ ਜਾ ਰਿਹਾ ਹੈ | ਇਸ ਮੌਕੇ ਗੁਰਤੇਜ ਸਿੰਘ ਗਿੱਲ ਅਤੇ ਮਾਸਟਰ ਮੇਜਰ ਸਿੰਘ ਗਿੱਲ ਵੱਲੋਂ ਵੀ ਪਿੰ੍ਰਸੀਪਲ ਜੋਸਨ ਵਲੋਂ ਕਲੱਬ ਨੂੰ ਦਿੱਤੇ ਜਾ ਰਹੇ ਸਹਿਯੋਗ ਦੀ ਸ਼ਲਾਘਾ ਕੀਤੀ ਗਈ | ਇਸ ਦੌਰਾਨ ਪਿ੍ੰਸੀਪਲ ਕਰਮਜੀਤ ਸਿੰਘ ਜੋਸਨ ਨੇ ਕਲੱਬ ਦਾ ਧੰਨਵਾਦ ਕਰਦਿਆਂ ਕਿਹਾ ਕਿ ਪ੍ਰਕਿਰਤੀ ਕਲੱਬ ਨੇ ਆਪਣੇ ਕੰਮਾਂ ਸਦਕਾ ਥੋੜੇ੍ਹ ਸਮੇਂ ਵਿੱਚ ਇਲਾਕੇ ਵਿੱਚ ਆਪਣੀ ਵਿਸ਼ੇਸ਼ ਥਾਂ ਬਣਾ ਲਈ ਹੈ | ਇਸ ਮੌਕੇ ਕਲੱਬ ਦੇ ਸੀਨੀਅਰ ਮੈਂਬਰ ਜਸਵੰਤ ਸਿੰਘ ਨਾਮਦੇਵ, ਗੁਰਤੇਜ ਸਿੰਘ ਗਿੱਲ ਰਿਟਾਇਰਡ ਨਾਇਬ ਤਹਿਸੀਲਦਾਰ ਗੁਰਦੀਪ ਸਿੰਘ ਧਾਲੀਵਾਲ, ਅੰਗਰੇਜ਼ ਸਿੰਘ ਅਟਵਾਲ, ਬਲਦੇਵ ਸਿੰਘ ਬਾਵਾ, ਸੁਰਜੀਤ ਕੁਮਾਰ ਚੌਧਰੀ, ਮਾਸਟਰ ਮੇਜਰ ਸਿੰਘ ਗਿੱਲ, ਹਰਜਿੰਦਰ ਸਿੰਘ ਨਾਰੰਗ, ਹਰਜੀਤ ਸਿੰਘ ਸਚਦੇਵਾ, ਰਾਜਵਿੰਦਰ ਸਿੰਘ ਮਾਨਸਾ ਅਤੇ ਜੁਗਰਾਜ ਸਿੰਘ ਭੂਈ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਸਕੂਲ ਦੇ ਵਿਦਿਆਰਥੀਆਂ ਨੇ ਦਸਵੀਂ ਦੇ ਨਤੀਜਿਆਂ 'ਚ ਮਾਰੀਆਂ ਮੱਲਾਂ <br/> ਅਗਲੀ ਖ਼ਬਰ ਗੌਰਮਿੰਟ ਡੀ-ਅਡੀਕਸ਼ਨ ਆਊਟ ਸੋਰਸ ਮੁਲਾਜ਼ਮ ਯੂਨੀਅਨ ਦੀ ਨਵੀਂ ਟੀਮ ਦੀ ਚੋਣ
Ad Position 24