12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਸ੍ਰੀ ਗੁਰੂ ਹਰਗੋਬਿੰਦ ਸਾਹਿਬ ਸਕੂਲ ਦੇ ਵਿਦਿਆਰਥੀਆਂ ਨੇ ਦਸਵੀਂ ਦੇ ਨਤੀਜਿਆਂ 'ਚ ਮਾਰੀਆਂ ਮੱਲਾਂ <br/>

Ad Position 21
No active advertisement
ਦਸਵੀਂ ਦੇ ਨਤੀਜਿਆਂ ਵਿਚ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਪਿੰਡ ਮੇਹਰ ਸਿੰਘ ਵਾਲਾ ਸਕੂਲ ਦੀਆਂ ਜੇਤੂ ਵਿਦਿਆਰਥਣਾਂ | ਤਸਵੀਰ-ਪ੍ਰਤਾਪ ਸਿੰਘ ਹੀਰਾ <br/> 13-05-2026
ਜ਼ੀਰਾ, 12 ਮਈ (ਪ੍ਰਤਾਪ ਸਿੰਘ ਹੀਰਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਦਸਵੀਂ ਜਮਾਤ ਦੇ ਐਲਾਨੇ ਗਏ ਨਤੀਜਿਆਂ ਵਿਚ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਪਿੰਡ ਮੇਹਰ ਸਿੰਘ ਵਾਲਾ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿ੍ੰਸੀਪਲ ਗੁਰਵੰਤ ਕੌਰ ਨੇ ਦੱਸਿਆ ਕਿ ਮਨਪ੍ਰੀਤ ਕੌਰ ਪੁੱਤਰੀ ਭੁਪਿੰਦਰ ਸਿੰਘ ਨੇ 87 ਫ਼ੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਵਿਚੋਂ ਪਹਿਲਾ ਮਨਵੀਰ ਕੌਰ ਪੁੱਤਰੀ ਗੁਰਸੇਵਕ ਸਿੰਘ ਨੇ 86 ਫ਼ੀਸਦੀ ਅੰਕ ਲੈ ਕੇ ਦੂਸਰਾ ਅਤੇ ਪ੍ਰਭਜੋਤ ਕੌਰ ਪੁੱਤਰੀ ਲਖਵਿੰਦਰ ਕੌਰ ਨੇ 80 ਫ਼ੀਸਦੀ ਅੰਕ ਲੈ ਕੇ ਸਕੂਲ ਵਿਚੋਂ ਤੀਸਰਾ ਸਥਾਨ ਹਾਸਿਲ ਕੀਤਾ | ਇਸ ਮੌਕੇ ਸੰਤ ਬਾਬਾ ਗੁਰਸੇਵਕ ਸਿੰਘ ਸੀਹਨੀ ਸਾਹਿਬ ਵਾਲੇ ਵਿਸ਼ੇਸ਼ ਤੌਰ 'ਤੇ ਪਹੁੰਚੇ ਅਤੇ ਜੇਤੂ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਹੋਰ ਮਿਹਨਤ ਕਰਨ ਲਈ ਪ੍ਰੇਰਤ ਕੀਤਾ | ਇਸ ਮੌਕੇ ਕਮੇਟੀ ਮੈਂਬਰਾਂ ਵਿਚ ਜਗਜੀਵਨ ਪਾਲ ਸਿੰਘ, ਮਨਪ੍ਰੀਤ ਸਿੰਘ, ਰਣਜੀਤ ਸਿੰਘ ਝੱਤਰਾ, ਗੁਲਜ਼ਾਰ ਸਿੰਘ ਮੀਹਾਂ ਸਿੰਘ ਵਾਲਾ, ਨਛੱਤਰ ਸਿੰਘ ਜ਼ੀਰਾ, ਮਨਪ੍ਰੀਤ ਸਿੰਘ, ਕੋਆਰਡੀਨੇਟਰ ਪਰਗਟ ਸਿੰਘ, ਰਣਜੀਤ ਸਿੰਘ ਕਲਰਕ, ਮੈਡਮ ਮਨਪ੍ਰੀਤ ਕੌਰ, ਤਰਛਿੰਦਰ ਕੌਰ, ਸੁਖਜਿੰਦਰ ਕੌਰ, ਸੁਖਵਿੰਦਰ ਕੌਰ, ਰਾਜਵੀਰ ਕੌਰ, ਮਨਜੀਤ ਕੌਰ, ਹਰਜੀਤ ਕੌਰ, ਬਲਜੀਤ ਕੌਰ, ਸਨਮਪ੍ਰੀਤ ਕੌਰ, ਲਵਪ੍ਰੀਤ ਕੌਰ, ਅਮਨਦੀਪ ਕੌਰ ,ਕਿਰਨਦੀਪ ਕੌਰ, ਮੈਡਮ ਨੀਰੂ, ਚੰਨਪ੍ਰੀਤ ਸਿੰਘ, ਜਸਬੀਰ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪ੍ਰਾਚੀਨ ਸ੍ਰੀ ਰਾਧਾ ਕਿ੍ਸ਼ਨ ਮੰਦਰ ਵਿਖੇ ਭਜਨ ਕੀਰਤਨ ਅੱਜ ਅਗਲੀ ਖ਼ਬਰ ਪ੍ਰਕਿਰਤੀ ਕਲੱਬ ਵਲੋਂ ਪਿ੍ੰਸੀਪਲ ਕਰਮਜੀਤ ਸਿੰਘ ਜੋਸਨ ਦਾ ਵਿਸ਼ੇਸ਼ ਸਨਮਾਨ <br/>
Ad Position 24