ਤਲਵੰਡੀ ਭਾਈ, 12 ਮਈ (ਕੁਲਜਿੰਦਰ ਸਿੰਘ ਗਿੱਲ)-ਸਿੱਖਿਆ 'ਤੇ ਖੇਡਾਂ ਦੇ ਖੇਤਰ ਵਿਚ ਮੋਹਰੀ ਇਸ ਖੇਤਰ ਦੀ ਨਾਮਵਰ ਸਿੱਖਿਆ ਸੰਸਥਾ ਐੱਸ. ਕੇ. ਪਬਲਿਕ ਸਕੂਲ ਤਲਵੰਡੀ ਭਾਈ ਵਿਚ ਵਿਖੇ ਅੱਜ ਮਾਂ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਸਮਾਗਮ ਦੀ ਆਰੰਭਤਾ ਸਮੇਂ ਸਕੂਲ ਦੇ ਡਾਇਰੈਕਟਰ ਕਿਰਨਪ੍ਰੀਤ ਕੌਰ ਸੋਢੀ ਵਿਦਿਆਰਥੀਆਂ ਨੂੰ ਮਾਂ 'ਤੇ ਬੱਚੇ ਦੇ ਰਿਸ਼ਤੇ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਇਸ ਉਪਰੰਤ ਵਿਦਿਆਰਥੀਆਂ ਦੇ ਵੱਖ-ਵੱਖ ਮੁਕਾਬਲੇ ਕਰਵਾਏ ਗਏ | ਸਕੂਲ ਦੇ ਪਿ੍ੰਸੀਪਲ ਹਰਪ੍ਰੀਤ ਸਿੱਧੂ ਨੇ ਦੱਸਿਆ ਕਿ ਇਸ ਦਿਨ ਸਕੂਲ ਵਿਚ ਪਹਿਲੀ ਕਲਾਸ ਤੋਂ ਚੌਥੀ ਕਲਾਸ ਤੱਕ ਦੇ ਬੱਚਿਆਂ ਅਤੇ ਉਨ੍ਹਾਂ ਦੀਆਂ ਮਾਵਾਂ ਦਾ ਕੁਕਿੰਗ ਵਿਦਾਊਟ ਫਾਇਰ (ਅੱਗ ਤੋਂ ਬਿਨਾਂ ਭੋਜਨ ਬਣਾਉਣਾ) ਦਾ ਕਰਵਾਇਆ ਗਿਆ ਜਦਕਿ ਪੰਜਵੀਂ ਜਮਾਤ ਤੋਂ ਅੱਠਵੀਂ ਜਮਾਤ ਤੱਕ ਦੇ ਬੱਚਿਆਂ ਅਤੇ ਉਨ੍ਹਾਂ ਦੀਆਂ ਮਾਵਾਂ ਨੇ ਫ਼ਾਲਤੂ ਚੀਜ਼ਾਂ ਤੋਂ ਕੁੱਝ ਵਧੀਆ ਬਣਾਉਣ ਦੀ ਪ੍ਰਤੀਯੋਗਤਾ ਵਿਚ ਭਾਗ ਲਿਆ | ਸਮਾਪਤੀ ਸਮੇਂ ਸਕੂਲ ਦੇ ਚੇਅਰਮੈਨ ਤਰਸੇਮ ਸਿੰਘ ਮੱਲਾ, ਡਾਇਰੈਕਟਰ ਕਿਨਪ੍ਰੀਤ ਕੌਰ ਸੋਢੀ ਅਤੇ ਪਿ੍ੰਸੀਪਲ ਹਰਪ੍ਰੀਤ ਕੌਰ ਸਿੱਧੂ ਨੇ ਜੇਤੂ ਰਹਿਣ ਵਾਲੇ ਬੱਚਿਆਂ ਅਤੇ ਉਨ੍ਹਾਂ ਦੀਆਂ ਮਾਵਾਂ ਨੂੰ ਇਨਾਮ ਵੰਡੇ |