12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਭਾਕਿਯੂ ਏਕਤਾ ਸਿੱਧੂਪੁਰ (ਡੱਲੇਵਾਲ) ਦੇ ਜ਼ਿਲ੍ਹਾ ਆਗੂਆਂ ਵਲੋਂ ਲੈਂਡ ਮਾਰਟਗੇਜ ਬੈਂਕ ਬਾਹਰ ਰੋਸ ਪ੍ਰਦਰਸ਼ਨ <br/>

Ad Position 21
No active advertisement
ਅਜੀਤ ਡੈਸਕ 13-05-2026
ਫ਼ਿਰੋਜਪੁਰ, 12 ਮਈ (ਕੁਲਬੀਰ ਸਿੰਘ ਸੋਢੀ)-ਲੈਂਡ ਮਾਰਟਗੇਜ ਬੈਂਕ ਦੀ ਧੱਕੇਸ਼ਾਹੀ ਦਾ ਸ਼ਿਕਾਰ ਹੋਏ ਪਿੰਡ ਹਰੀ ਨੌਂ ਦੇ 2 ਸਕੇ ਭਰਾਵਾਂ ਨੂੰ ਇਨਸਾਫ਼ ਅਤੇ ਬੈਂਕ ਵਲੋਂ ਪੈਸੇ ਭਰਾਉਣ ਤੋਂ ਬਾਅਦ ਵੀ ਲਏ ਗਏ ਖ਼ਾਲੀ ਚੈੱਕਾਂ ਰਾਹੀਂ ਕਿਸਾਨਾਂ ਨਾਲ ਧੋਖਾਧੜੀ ਕਰਨ ਵਾਲੇ ਮੁਲਾਜ਼ਮਾਂ ਨੂੰ ਸਜ਼ਾਵਾਂ ਦਿਵਾਉਣ ਲਈ ਬੀਕੇਯੂ ਸਿੱਧੂਪੁਰ (ਡੱਲੇਵਾਲ) ਦੀਆਂ ਇਕਾਈਆਂ ਵਲੋਂ 10 ਜ਼ਿਲਿ੍ਹਆਂ ਵਿਚ ਲੈਂਡ ਮਾਰਟਗੇਜ ਬੈਂਕ ਦੀਆਂ ਮੇਨ ਬਰਾਂਚਾਂ ਬੰਦ ਕਰਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ | ਇਸੇ ਲੜੀ ਦੇ ਚੱਲਦੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ (ਡੱਲੇਵਾਲ) ਦੀ ਜ਼ਿਲ੍ਹਾ ਫ਼ਿਰੋਜ਼ਪੁਰ ਇਕਾਈ ਦੇ ਜ਼ਿਲ੍ਹਾ ਆਗੂ ਰਣਜੀਤ ਸਿੰਘ ਦੀ ਅਗਵਾਈ ਵਿਚ ਲੈਂਡ ਮਾਰਟਗੇਜ ਬੈਂਕ ਦੇ ਬਾਹਰ ਧਰਨਾ ਦੇ ਰੋਸ ਪ੍ਰਦਰਸ਼ਨ ਕੀਤਾ | ਆਗੂ ਰਣਜੀਤ ਸਿੰਘ ਨੇ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰਾਂ ਵਲੋਂ ਜਿੱਥੇ ਕਿਸਾਨ ਵਿਰੋਧੀ ਨੀਤੀਆਂ ਲਿਆ ਕੇ ਕਿਸਾਨਾਂ ਦੀਆਂ ਜ਼ਮੀਨਾਂ ਖੋਹਣ ਅਤੇ ਕਾਰਪੋਰੇਟ ਘਰਾਨਿਆਂ ਨੂੰ ਦੇਣ ਲਈ ਨੀਤੀਆਂ ਘੜੀਆਂ ਜਾ ਰਹੀਆਂ ਹਨ | ਉਨ੍ਹਾਂ ਦੱਸਿਆ ਕਿ ਲੈਂਡ ਮਾਰਟਗੇਜ ਵਲੋਂ ਕਿਸਾਨਾਂ ਤੋਂ ਪੈਸੇ ਭਰਵਾ ਕੇ ਅਤੇ ਕਿਸਾਨਾਂ ਨੂੰ ਕਲੀਅਰ ਸਰਟੀਫਿਕੇਟ ਦੇਣ ਤੋਂ ਬਾਅਦ ਉਸੇ ਕਿਸਾਨ ਦੀ ਜ਼ਮੀਨ ਦੀ ਕੁਰਕੀ ਕਰਨ ਦੀਆਂ ਸਾਜ਼ਿਸ਼ਾਂ ਘੜੀਆਂ ਜਾਂ ਰਹੀਆਂ ਹਨ | ਜੋ ਅਤਿ ਨਿੰਦਣਯੋਗ ਹੈ | ਆਗੂ ਰਣਜੀਤ ਸਿੰਘ ਨੇ ਦੱਸਿਆ ਕਿ ਪਿੰਡ ਹਰੀ ਨੌਂ ਦੇ 2 ਸਕੇ ਭਰਾਵਾਂ ਅਤੇ ਪੰਜਾਬ ਭਰ ਦੇ ਲੈਂਡ ਮਾਰਟਗੇਜ ਬੈਂਕ ਦੀਆਂ ਧੋਖਾ ਧੜੀਆਂ ਦੇ ਪੀੜਤ ਕਿਸਾਨਾਂ ਨੂੰ ਇਨਸਾਫ਼ ਦਿਵਾਉਣ ਲਈ ਅੰਦੋਲਨ ਨੂੰ ਹੋਰ ਤਿੱਖਾ ਕਰਦੇ ਹੋਏ ਪੰਜਾਬ ਦੇ ਦਸ ਜ਼ਿਲਿ੍ਹਆਂ ਬਠਿੰਡਾ, ਪਟਿਆਲਾ, ਮੋਹਾਲੀ, ਮਾਨਸਾ, ਸ਼੍ਰੀ ਮੁਕਤਸਰ ਸਾਹਿਬ, ਫ਼ਿਰੋਜ਼ਪੁਰ, ਸੰਗਰੂਰ, ਫ਼ਾਜ਼ਿਲਕਾ, ਫ਼ਰੀਦਕੋਟ, ਅੰਮਿ੍ਤਸਰ ਸਾਹਿਬ ਵਿਖੇ ਲੈਂਡ ਮਾਰਟਗੇਜ ਬੈਂਕਾਂ ਦੀਆਂ ਜ਼ਿਲ੍ਹਾ ਪੱਧਰੀ ਮੇਨ ਬਰਾਂਚਾਂ ਨੂੰ ਬੰਦ ਕੀਤਾ ਗਿਆ ਹੈ | ਧਰਨੇ 'ਤੇ ਬੈਠੇ ਕਿਸਾਨ ਆਗੂਆਂ ਨੇ ਅੱਗੇ ਗੱਲਬਾਤ ਕਰਦਿਆਂ ਦੱਸਿਆ ਕਿ ਸਿਰਫ਼ ਲੈਂਡ ਮਾਰਟਗੇਜ ਬੈਂਕ ਇਕ ਅਜਿਹਾ ਬੈਂਕ ਹੈ ਜੋ ਕਿਸਾਨਾਂ ਨਾਲ ਸੈਟਲਮੈਂਟ ਨਹੀਂ ਕਰਦਾ 'ਤੇ ਬੈਂਕ ਤੋਂ ਦੁਖੀ ਹੋ ਕੇ ਕਈ ਕਿਸਾਨਾਂ ਨੂੰ ਆਪਣੀਆਂ ਜ਼ਮੀਨਾਂ ਵੇਚਣ ਲਈ ਮਜਬੂਰ ਹੋਣਾ ਪਿਆ ਹੈ | ਉਨ੍ਹਾਂ ਦੱਸਿਆ ਕਿ ਫ਼ਿਰੋਜ਼ਪੁਰ ਬੈਂਕ ਦੇ ਬਾਹਰ ਧਰਨਾ ਲੱਗੇ ਹੋਣ ਕਰਕੇ ਬੈਂਕ ਕਰਮਚਾਰੀਆਂ ਨੂੰ ਪੁਲਿਸ ਪ੍ਰਸ਼ਾਸਨ ਵਲੋਂ ਚੋਰੀ ਪਿਛਲੇ ਦਰਵਾਜ਼ੇ ਰਾਹੀਂ ਬਾਹਰ ਕੱਢਿਆ ਗਿਆ | ਇਸ ਮੌਕੇ ਸਾਂਭ ਸਿੰਘ ਬਲਾਕ ਪ੍ਰਧਾਨ ਮਮਦੋਟ, ਇਕਬਾਲ ਸਿੰਘ ਸੱਧੇਵਾਲੀ ਜ਼ਿਲ੍ਹਾ ਪ੍ਰਧਾਨ ਪੂਰਬੀ, ਜਸਕਰਨ ਸਿੰਘ ਯੂਥ ਆਗੂ ਬਲਾਕ ਗੁਰੂਹਰਸਹਾਏ, ਜੱਜ ਸਿੰਘ ਹਾਮਦ ਸਲਾਹਕਾਰ ਬਲਾਕ ਮਮਦੋਟ, ਮਿਹਰਬਾਨ ਸਿੰਘ ਸੀਨੀਅਰ ਆਗੂ ਬਲਾਕ ਮਮਦੋਟ, ਜੱਸਾ ਸਿੰਘ ਮਾਛੀਵਾੜਾ ਬਲਾਕ ਪ੍ਰਧਾਨ ਸ਼ਹਿਰੀ, ਦਿਲਬਾਗ ਸਿੰਘ ਬਲਾਕ ਆਗੂ, ਗੁਰਮੀਤ ਸਿੰਘ ਰੱਬ ਬਲਾਕ ਆਗੂ ਸ਼ਹਿਰੀ 2 ਅਤੇ ਸਮੂਹ ਗਿਣਤੀ ਵਿਚ ਪਿੰਡ ਇਕਾਈਆਂ ਦੇ ਪ੍ਰਧਾਨ ਅਤੇ ਮੈਂਬਰ ਸ਼ਾਮਲ ਸਨ |

Ad Position 22
No active advertisement
ਪਿਛਲੀ ਖ਼ਬਰ ਫ਼ਿਰੋਜ਼ਪੁਰ ਪੁਲਿਸ ਨੇ ਪ੍ਰਾਪਰਟੀ ਡੀਲਰ 'ਤੇ ਹੋਏ ਜਾਨਲੇਵਾ ਹਮਲੇ ਦਾ ਮਾਮਲਾ ਸੁਲਝਾਇਆ, 5 ਦੋਸ਼ੀ ਕੀਤੇ ਕਾਬੂ <br/>... ਅਗਲੀ ਖ਼ਬਰ ਅਕਾਲੀ ਦਲ ਅੰਮਿ੍ਤਸਰ ਵਲੋਂ ਨਸ਼ਿਆਂ, ਮਹਿੰਗਾਈ ਅਤੇ ਲੋਕ ਮਸਲਿਆਂ ਖ਼ਿਲਾਫ਼ ਕੱਲ੍ਹ ਕੱਢਿਆ ਜਾਵੇਗਾ ਮੋਟਰਸਾਈਕਲ ਮਾਰਚ <...
Ad Position 24