12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਨਗਰ ਕੌਂਸਲ ਚੋਣਾਂ 'ਚ ਸ਼ਹਿਰ ਦੇ 33 ਕੌਂਸਲਰਾਂ ਦਾ ਭਵਿੱਖ ਤੈਅ ਕਰਨਗੇ ਕਰੀਬ 80 ਹਜ਼ਾਰ ਵੋਟਰ

Ad Position 21
No active advertisement
ਵਿਧਾਇਕ ਰਣਬੀਰ ਸਿੰਘ ਭੁੱਲਰ, ਸਾਬਕਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ, ਸਾਬਕਾ ਕੇਂਦਰੀ ਮੰਤਰੀ ਤੇ ਸੀਨੀਅਰ ਭਾਜਪਾ ਆਗੂ ਰਾਣਾ ਗੁਰਮੀਤ ਸਿੰਘ ਸੋਢੀ, ਸਾਬਕਾ ਵਿਧਾਇਕ ਸੁਖਪਾਲ ਸਿੰਘ ਨੰਨੂ 'ਤੇ ਸਮਾਜ ਸੇਵੀ ਚੰਦਨ ਉਰਫ਼ ਚੰਦੂ | <br/> 13-05-2026
ਫ਼ਿਰੋਜ਼ਪੁਰ,12 ਮਈ (ਰਾਕੇਸ਼ ਚਾਵਲਾ, ਕੁਲਬੀਰ ਸਿੰਘ ਸੋਢੀ)-ਮੁੱਖ ਮੰਤਰੀ ਵਲੋਂ ਕੱਢੀ ਗਈ ਸ਼ੁਕਰਾਨਾ ਯਾਤਰਾ ਦੌਰਾਨ ਪੰਜਾਬ ਅੰਦਰ ਈ.ਡੀ ਅਤੇ ਸੀ.ਬੀ.ਆਈ ਦੀ ਦਸਤਕ ਨੇ ਜਿੱਥੇ ਆਮ ਆਦਮੀ ਪਾਰਟੀ ਨੂੰ ਝਟਕਾ ਦਿੱਤਾ, ਉੱਥੇ ਸੂਬੇ ਅੰਦਰ ਨਗਰ ਨਿਗਮ 'ਤੇ ਨਗਰ ਕੌਂਸਲ ਦੀਆਂ ਚੋਣਾਂ ਦਾ ਬਿਗਲ ਵੱਜ ਗਿਆ ਹੈ | ਇਨ੍ਹਾਂ ਨਗਰ ਕੌਂਸਲ ਚੋਣਾ ਵਿਚ ਜਿੱਤ ਹਾਰ 'ਤੇ ਹੀ ਪੰਜਾਬ ਅੰਦਰ ਹੋਣ ਵਾਲੀਆਂ ਵਿਧਾਨ ਸਭਾ 2027 ਦੀਆਂ ਚੋਣਾਂ ਦਾ ਭਵਿੱਖ ਤੈਅ ਹੋਵੇਗਾ | ਇੱਥੇ ਦੱਸਣਾ ਅਹਿਮ ਹੈ ਕਿ ਇਨ੍ਹਾਂ ਚੋਣਾਂ ਵਿਚ ਜਿੱਥੇ ਵਿਰੋਧੀ ਧਿਰ ਵਿਚ ਬੈਠੀਆਂ ਸਾਰੀਆਂ ਸਿਆਸੀ ਪਾਰਟੀਆਂ ਆਪਣੇ ਉਮੀਦਵਾਰਾਂ ਨੂੰ ਨਗਰ ਕੌਂਸਲ ਚੋਣਾਂ ਵਿਚ ਜਿਤਾਉਣ ਲਈ ਅੱਡੀ ਚੋਟੀ ਦਾ ਜ਼ੋਰ ਲਗਾਉਣਗੀਆਂ ਉੱਥੇ ਮੌਜੂਦਾ ਸੱਤਾਧਾਰੀ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਵਲੋਂ ਪਿਛਲੇ ਚਾਰ ਸਾਲ ਅੰਦਰ ਕੀਤੀ ਕਾਰਗੁਜ਼ਾਰੀ ਆਪ ਉਮੀਦਵਾਰਾਂ ਦੀ ਜਿੱਤ ਹਾਰ ਤੋਂ ਸਾਹਮਣੇ ਆਏਗੀ | ਬੀਤੇ ਦਿਨ ਪੰਜਾਬ ਅੰਦਰ ਨਗਰ ਨਿਗਮ ਤੇ ਨਗਰ ਕੌਂਸਲ ਦੀਆਂ ਚੋਣਾਂ ਦੇ ਐਲਾਨ ਪਿੱਛੋਂ ਸਾਰੀਆਂ ਰਾਜਨੀਤਿਕ ਪਾਰਟੀਆਂ ਦੇ ਆਗੂ ਜਿੱਥੇ ਸਰਗਰਮ ਹੋ ਗਏ ਹਨ ਉੱਥੇ ਚਾਹਵਾਨ ਉਮੀਦਵਾਰਾਂ ਵਲੋਂ ਟਿਕਟਾਂ ਲੈਣ ਅਤੇ ਹਮਾਇਤ ਲਈ ਦੇਰ ਰਾਤ ਤੋਂ ਹੀ ਰਾਜਨੀਤਕ ਆਗੂਆਂ ਦੀਆਂ ਕੋਠੀਆਂ ਅੰਦਰ ਡੇਰੇ ਲਗਾ ਲਏ ਗਏ ਹਨ | ਇੱਥੇ ਦੱਸਣਾ ਅਹਿਮ ਹੈ ਕਿ ਫ਼ਿਰੋਜ਼ਪੁਰ ਅੰਦਰ ਹੋਣ ਵਾਲੀਆਂ ਨਗਰ ਕੌਂਸਲ ਚੋਣਾਂ 'ਚ ਸ਼ਹਿਰ ਦੇ ਸਾਲ ਦੇ 2022 ਵਿਚ ਜੇਤੂ ਰਹੇ 33 ਕੌਂਸਲਰਾਂ ਦਾ ਭਵਿੱਖ ਤੈਅ ਕਰਨਗੇ, ਜਿਸ ਵਿਚ ਵੱਡੇ ਪੱਧਰ 'ਤੇ ਕਾਂਗਰਸ ਜੇਤੂ ਰਹੀ ਸੀ | ਮਿਲੀ ਜਾਣਕਾਰੀ ਅਨੁਸਾਰ ਸ਼ਹਿਰ ਦੇ ਸਾਰੇ ਵਾਰਡਾਂ ਦੇ ਕਰੀਬ 80 ਹਜ਼ਾਰ ਵੋਟਰ ਹਨ | ਇੱਥੇ ਦੱਸਣਾ ਬਣਦਾ ਹੈ ਕਿ ਫ਼ਿਰੋਜ਼ਪੁਰ ਨਗਰ ਕੌਂਸਲ ਦੀਆਂ ਹੋ ਰਹੀਆਂ ਚੋਣਾਂ 'ਚ ਉਮੀਦਵਾਰ ਖੜੇ ਕਰਨ ਲਈ ਆਪ ਦੇ ਵਿਧਾਇਕ ਰਣਬੀਰ ਸਿੰਘ ਭੁੱਲਰ, ਸਾਬਕਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ, ਸਾਬਕਾ ਕੇਂਦਰੀ ਮੰਤਰੀ ਤੇ ਸੀਨੀਅਰ ਭਾਜਪਾ ਆਗੂ ਰਾਣਾ ਗੁਰਮੀਤ ਸਿੰਘ ਸੋਢੀ, ਸਾਬਕਾ ਵਿਧਾਇਕ ਸੁਖਪਾਲ ਸਿੰਘ ਨੰਨੂ ਤੇ ਸਮਾਜਸੇਵੀ ਚੰਦਨ ਉਰਫ਼ ਚੰਦੂ ਦੀ ਅਹਿਮ ਭੂਮਿਕਾ ਹੋਵੇਗੀ ਅਤੇ ਇਨ੍ਹਾਂ ਵਲੋਂ ਖੜੇ ਉਮੀਦਵਾਰ ਦੇ ਚੋਣ ਨਤੀਜੇ ਉਕਤ ਆਗੂਆਂ ਦੇ ਸਿਆਸੀ ਸਫ਼ਰ ਨੂੰ ਤੈਅ ਕਰਨਗੇ |

Ad Position 22
No active advertisement
ਪਿਛਲੀ ਖ਼ਬਰ ਬਲਾਕ ਕਾਂਗਰਸ ਦੇ ਨਵ-ਨਿਯੁਕਤ ਇੰਚਾਰਜ ਮੁਨੀਸ਼ ਸ਼ਰਮਾ ਵਲੋਂ ਕਾਂਗਰਸੀ ਆਗੂਆਂ ਨਾਲ ਮੀਟਿੰਗ <br/> ਅਗਲੀ ਖ਼ਬਰ ਰੋਇਲ ਫਿਲਿੰਗ ਸਟੇਸ਼ਨ 'ਤੇ ਹੋਈ ਚੋਰੀ <br/>
Ad Position 24