12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਬਲਾਕ ਕਾਂਗਰਸ ਦੇ ਨਵ-ਨਿਯੁਕਤ ਇੰਚਾਰਜ ਮੁਨੀਸ਼ ਸ਼ਰਮਾ ਵਲੋਂ ਕਾਂਗਰਸੀ ਆਗੂਆਂ ਨਾਲ ਮੀਟਿੰਗ <br/>

Ad Position 21
No active advertisement
ਮੀਟਿੰਗ ਉਪਰੰਤ ਜਾਣਕਾਰੀ ਦਿੰਦੇ ਹੋਏ ਕਾਂਗਰਸੀ ਆਗੂ | ਤਸਵੀਰ-ਹਰਚਰਨ ਸਿੰਘ ਸੰਧੂ <br/> 13-05-2026
ਗੁਰੂਹਰਸਹਾਏ, 12 ਮਈ(ਹਰਚਰਨ ਸਿੰਘ ਸੰਧੂ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਕਾਂਗਰਸ ਕਮੇਟੀ ਵਲੋਂ ਬਲਾਕ ਲੱਖੋਂ ਕੇ ਬਹਿਰਾਮ ਦੇ ਇੰਚਾਰਜ ਮੁਨੀਸ਼ ਸ਼ਰਮਾ ਬੱਬਲ ਵਲੋਂ ਪਹਿਲੀ ਮੀਟਿੰਗ ਬਲਾਕ ਪ੍ਰਧਾਨ ਗੁਰਪ੍ਰੀਤ ਸਿੰਘ ਗੋਰਾ ਦੀ ਅਗਵਾਈ ਹੇਠ ਪਿੰਡ ਅਲਫੂ ਕੇ ਕੀਤੀ ਗਈ | ਇਸ ਮੀਟਿੰਗ ਵਿਚ ਗੁਰੂਹਰਸਹਾਏ ਦੇ ਸੀਨੀਅਰ ਕਾਂਗਰਸੀ ਆਗੂ ਗੁਰਦੀਪ ਸਿੰਘ ਢਿੱਲੋਂ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਬਲਾਕ ਦੇ ਇੰਚਾਰਜ ਮੁਨੀਸ਼ ਸ਼ਰਮਾ ਨੇ ਕਿਹਾ ਜਿਵੇਂ ਜ਼ਿਲ੍ਹਾ ਕਾਂਗਰਸ ਵਲੋਂ ਮਿਲੇ ਨਿਰਦੇਸ਼ ਦਿੱਤੇ ਗਏ ਸਨ ਕਿ ਬਲਾਕ ਦੀ 31 ਮੈਬਰੀ ਕਮੇਟੀ ਦੇ ਮੈਂਬਰਾਂ ਨਾਲ ਮੀਟਿੰਗ ਕਰਕੇ ਉੱਥੋਂ ਦੇ ਹਲਾਤਾਂ ਦਾ ਜਾਇਜ਼ਾ ਲਿਆ ਅਤੇ ਉਹਨਾਂ ਦੀ ਸਲਾਹ ਲੈ ਕੇ ਕਾਂਗਰਸ ਦੀ ਮਜ਼ਬੂਤੀ ਦਾ ਮੁੱਢ ਬੰਨਿ੍ਹਆ ਜਾਵੇ | ਇਸ ਮੌਕੇ ਤੇ ਸੀਨੀਅਰ ਕਾਂਗਰਸੀ ਆਗੂ ਗੁਰਦੀਪ ਸਿੰਘ ਢਿੱਲੋਂ ਨੇ ਕਿਹਾ ਪੰਜਾਬ ਪ੍ਰਧਾਨ ਰਾਜਾ ਵੜਿੰਗ ਦੇ ਨਿਰਦੇਸ਼ ਮੁਤਾਬਿਕ ਲੋਕਾਂ ਨੂੰ ਕਾਂਗਰਸ ਪਾਰਟੀ ਦੀਆਂ ਨੀਤੀਆਂ ਤੋਂ ਜਾਣੂ ਕਰਵਾਇਆ ਜਾ ਰਿਹਾ ਹੈ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਪਾਰਟੀ ਨਾਲ ਜੋੜ ਕੇ ਕਾਫ਼ਲਾ ਵਧਾਇਆ ਜਾ ਰਿਹਾ ਹੈ | ਗੁਰਪ੍ਰੀਤ ਸਿੰਘ ਗੋਰਾ ਬਲਾਕ ਪ੍ਰਧਾਨ ਨੇ ਮੀਟਿੰਗ ਵਿਚ ਸ਼ਾਮਲ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੋਕ ਕਾਂਗਰਸ ਪਾਰਟੀ ਦੀ ਸਰਕਾਰ ਵੇਖਣਾ ਚਾਹੁੰਦੇ ਹਨ | ਇਸ ਮੌਕੇ ਜਸਵਿੰਦਰ ਸਿੰਘ ਮੋਲਵੀ ਵਾਲਾ, ਲਖਵੀਰ ਸਿੰਘ ਹਾਮਦ, ਅਪਨਦੀਪ ਸਿੰਘ ਲੱਖੋ ਕੇ,ਪਿ੍ਤਪਾਲ ਸਿੰਘ, ਰਾਜ ਕੁਮਾਰ ਗੁਰੂਹਰਸਹਾਏ, ਨਿਸ਼ਾਨ ਸਿੰਘ ਬੁੱਟਰ, ਬਲਵਿੰਦਰ ਸਿੰਘ, ਭਿੰਦਰ ਸਿੰਘ ਜੰਗ, ਪ੍ਰੀਤਮ ਸਿੰਘ ਝੋਕ ਟਹਿਲ ਸਿੰਘ ਵਾਲਾ ਸਮੇਤ ਵੱਖ-ਵੱਖ ਪਿੰਡਾਂ ਤੋਂ ਕਾਂਗਰਸੀ ਵਰਕਰ ਤੇ ਹੋਰ ਪਤਵੰਤੇ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਆਤਮ ਵੱਲਭ ਜੈਨ ਵਿਦਿਆ ਮੰਦਰ ਜ਼ੀਰਾ ਦੇ ਦਸਵੀਂ ਦੇ ਨਤੀਜੇ ਸ਼ਾਨਦਾਰ ਰਹੇ <br/> ਅਗਲੀ ਖ਼ਬਰ ਨਗਰ ਕੌਂਸਲ ਚੋਣਾਂ 'ਚ ਸ਼ਹਿਰ ਦੇ 33 ਕੌਂਸਲਰਾਂ ਦਾ ਭਵਿੱਖ ਤੈਅ ਕਰਨਗੇ ਕਰੀਬ 80 ਹਜ਼ਾਰ ਵੋਟਰ
Ad Position 24