ਮੱਲਾਂਵਾਲਾ, 13 ਮਈ (ਗੁਰਦੇਵ ਸਿੰਘ)- ਪੁਲਿਸ ਥਾਣਾ ਮੱਲਾਂਵਾਲਾ ਦੇ ਸਹਾਇਕ ਥਾਣੇਦਾਰ ਦਰਸ਼ਨ ਸਿੰਘ ਨੇ ਦੱਸਿਆ ਕਿ ਜਦ ਪੁਲਿਸ ਪਾਰਟੀ ਸ਼ੱਕੀ ਪੁਰਸ਼ਾਂ ਦੇ ਸਬੰਧ 'ਚ ਗਸ਼ਤ 'ਤੇ ਰਵਾਨਾ ਸੀ ਤਾਂ ਡੇਰਾ ਰਾਧਾ ਸੁਆਮੀ ਕੋਲ ਇਕ ਮੋਨਾ ਨੌਜਵਾਨ ਪੁਲਿਸ ਪਾਰਟੀ ਨੂੰ ਵੇਖ ਕੇ ਖਿਸਕਣ ਲੱਗਾ | ਜਿਸ ਨੂੰ ਕਾਬੂ ਕਰਕੇ ਲਈ ਗਈ ਤਲਾਸ਼ੀ ਦੌਰਾਨ 4 ਗ੍ਰਾਮ ਹੈਰੋਇਨ ਬਰਾਮਦ ਹੋਈ | ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਮੁਲਜ਼ਮ ਦੀ ਪਹਿਚਾਣ ਸਲੀਮ ਪੁੱਤਰ ਸਵਰਨ ਵਾਸੀ ਬਸਤੀ ਮੁੱਧ ਥਾਣਾ ਮੱਲਾਂਵਾਲਾ ਵਜੋਂ ਹੋਈ ਹੈ, ਖ਼ਿਲਾਫ਼ ਐਨ.ਡੀ.ਪੀ.ਐੱਸ ਐਕਟ ਅਧੀਨ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ |